• Latest
  • Trending
ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

4 years ago
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

6 minutes ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

57 minutes ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

2 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

2 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

3 hours ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

4 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

10 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

10 hours ago
Hindi News
English News
Saturday, November 21, 2026
No Result
View All Result
20 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

May 18, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ

– ਡੀਡੀਪੀਓਜ਼ ਨਾਲ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕੰਮ ਕਰਨ ਦੀਆਂ ਹਦਾਇਤਾਂ

– *ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ, ਨਗਦ ਭਰਵਾਏ ਜਾਇਆ ਕਰਨਗੇ ਪੈਸੇ*

– *1 ਜੁਲਾਈ ਤੋਂ ਸ਼ਾਮਲਾਤ ਜ਼ਮੀਨਾਂ ‘ਚ ਜੰਗਲਾਤ ਲਾਉਣ ਦੀ ਹੋਵੇਗੀ ਸ਼ੁਰੂਆਤ*

ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ (ਡੀਡੀਪੀਓ) ਨੂੰ ਹਦਾਇਤ ਕੀਤੀ ਹੈ ਕਿ ਸੂਬੇ ਭਰ ਵਿਚ ਸਰਕਾਰੀ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ 10 ਜੂਨ ਤੱਕ ਛੁਡਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਪਹਿਲੇ ਪੜਾਅ ਦੌਰਾਨ 9400 ਏਕੜ ਦੇ ਕਰੀਬ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਇਸ ਵਿਚ ਮੌਜੂਦਾ ਸਾਲ ਹੋਰ ਤੇਜ਼ੀ ਲਿਆਂਦੀ ਜਾਵੇ।

ਧਾਲੀਵਾਲ ਨੇ ਕਿਹਾ ਕਿ ਅਦਾਲਤ ਵੱਲੋਂ ਸਟੇਅ ਲਾਈਆਂ ਜ਼ਮੀਨਾਂ ਤੋਂ ਇਲਾਵਾ ਜਿਹੜੀਆਂ ਜ਼ਮੀਨਾਂ ‘ਤੇ ਹਾਲੇ ਤੱਕ ਨਾਜਾਇਜ਼ ਕਾਬਜ਼ਕਾਰ ਬੈਠੇ ਹਨ, ਉਨ੍ਹਾਂ ਤੋਂ ਕਬਜ਼ਾ ਹਰ ਹਾਲ 10 ਜੂਨ ਤੱਕ ਲਿਆ ਜਾਵੇ। ਕਾਬਿਲੇਗੌਰ ਹੈ ਕਿ ਦੂਜੇ ਪੜਾਅ ਵਿਚ ਹੁਣ ਤੱਕ 469 ਏਕੜ ਹੋਰ ਸਰਕਾਰੀ ਪੰਚਾਇਤੀ ਜ਼ਮੀਨਾਂ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਈਆ ਜਾ ਚੁੱਕੀਆਂ ਹਨ।

ਸਥਾਨਕ ਪੰਜਾਬ ਭਵਨ ਵਿਖੇ ਸੂਬੇ ਦੇ ਸਮੂਹ ਡੀਡੀਪੀਓਜ਼ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਾਫ ਹਦਾਇਤਾਂ ਹਨ ਕਿ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸੇ ਸੋਚ ਤਹਿਤ ਕਿਸੇ ਵੀ ਸ਼ਾਮਲਾਤ ਜ਼ਮੀਨ ਦੀ ਬੋਲੀ ਦੌਰਾਨ ਕਿਸੇ ਰਸੂਖਦਾਰ ਵਿਅਕਤੀ ਜਾਂ ਸਿਆਸੀ ਆਗੂ ਦੀ ਕੋਈ ਸਿਫਾਰਸ਼ ਨਾ ਮੰਨੀ ਜਾਵੇ। ਹਰੇਕ ਜ਼ਮੀਨ ਦੀ ਬੋਲੀ ਪਾਰਦਰਸ਼ੀ ਤਰੀਕੇ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਸ਼ਾਮਲਾਤ ਜ਼ਮੀਨਾਂ ਦੀ ਬੋਲੀ ਲਈ ਹੁਣ ਘੱਟੋਂ-ਘੱਟ 15 ਹਜ਼ਾਰ ਰੁਪਏ ਦੀ ਰਕਮ ਮਿੱਥੀ ਜਾਵੇਗੀ ਅਤੇ ਸਫਲ ਬੋਲੀਕਾਰ ਕੋਲੋਂ ਜ਼ਮੀਨ ਦਾ ਠੇਕਾ ਨਗਦ ਭਰਵਾਇਆ ਜਾਵੇਗਾ। ਉਨ੍ਹਾਂ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਸੂਬੇ ਵਿਚ ਬਹੁਤ ਸਾਰੀਆਂ ਸ਼ਾਮਲਾਤ ਜ਼ਮੀਨਾਂ ਨਿਗੂਣੇ ਜਿਹੇ ਠੇਕੇ ‘ਤੇ ਦੇ ਦਿੱਤੀਆਂ ਜਾਂਦੀਆਂ ਹਨ, ਜਿਸ ਸਦਕਾ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਜ਼ਮੀਨਾਂ ਕਿਸੇ ਕਾਰਣ ਠੇਕੇ ਉੱਤੇ ਨਾ ਚੜ੍ਹ ਸਕੀਆਂ, ਉਨ੍ਹਾਂ ਥਾਂਵਾਂ ‘ਤੇ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਅਜਿਹੀਆਂ ਸਾਰੀਆਂ ਜ਼ਮੀਨਾਂ ‘ਤੇ 1 ਜੁਲਾਈ ਤੋਂ ਜੰਗਲ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਇਹ ਫੈਸਲਾ ਇਸ ਕਰਕੇ ਲਿਆ ਗਿਆ ਹੈ ਕਿਉਂ ਕਿ ਇਸ ਨਾਲ ਇਕ ਤਾਂ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਦੂਜਾ ਇਹ ਵਾਤਾਵਰਣ ਦੀ ਸ਼ੁੱਧਤਾ ਵਿਚ ਸਹਾਈ ਹੋਵੇਗਾ।

ਸਮੂਹ ਡੀਡੀਪੀਓਜ਼ ਨੂੰ ਹਦਾਇਤ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਇਲਾਕੇ ਵਿਚ ਕੱਟੀਆਂ ਕਾਲੋਨੀਆਂ ਵਿਚ ਜੋ ਸਰਕਾਰੀ ਰਸਤੇ ਜਾਂ ਖਾਲ ਆਏ ਹਨ, ਉਨ੍ਹਾਂ ਦੇ ਪੈਸੇ ਸਬੰਧਤ ਕਾਲੋਨੀ ਮਾਲਕਾਂ ਜਾਂ ਜੋ ਵੀ ਇਸ ਦਾ ਦੇਣਦਾਰ ਹੈ, ਉਸ ਤੋਂ ਹਰ ਹਾਲ 20 ਜੂਨ ਤੱਕ ਭਰਵਾਏ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਅਣਗਹਿਲੀ ਕਰਨ ਵਾਲੇ ਅਧਿਕਾਰੀ ‘ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਧਾਲੀਵਾਲ ਨੇ ਡੀਡੀਪੀਓਜ਼ ਨੂੰ ਰੈਵੇਨਿਊ ਟ੍ਰੇਨਿੰਗ ਦਿਵਾਏ ਜਾਣ ਦੀ ਵਕਾਲਤ ਵੀ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰਾਂ ਦਾ ਸਿੱਧਾ ਵਾਸਤਾ ਜ਼ਮੀਨੀ ਮਾਮਲਿਆਂ ਨਾਲ ਪੈਂਦਾ ਹੈ, ਇਸ ਲਈ ਉਨ੍ਹਾਂ ਨੂੰ ਮਾਲ ਵਿਭਾਗ ਦੇ ਬੁਨਿਆਦੀ ਕੰਮਕਾਜ ਬਾਬਤ ਵੀ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮੂਹ ਡੀਡੀਪੀਓਜ਼ ਦੀ ਜਲਦ ਰੈਵੇਨਿਊ ਟ੍ਰੇਨਿੰਗ ਕਰਵਾਈ ਜਾਵੇ ਤਾਂ ਜੋ ਵਿਭਾਗ ਦਾ ਕੰਮ ਹੋਰ ਸੁਚਾਰੂ ਤਰੀਕੇ ਨਾਲ ਚੱਲ ਸਕੇ।

ਧਾਲੀਵਾਲ ਨੇ ਸਮੂਹ ਡੀਡੀਪੀਓਜ਼ ਨੂੰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਮੀਟਿੰਗ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
November 21, 2026
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ

by Ranjit Singh
November 21, 2026
0

National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ - ਦੱਖਣੀ ਦਿੱਲੀ ਦੇ ਕਈ ਰਸਤਿਆਂ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 hours ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 