ਇਸ ਸਮੇਂ ਦੀ ਵੱਡੀ ਖ਼ਬਰ
ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀ ਅਨੁਸ਼ਾਸਨੀ ਕਮੇਟੀ ਤੋਂ ਵਾਪਸ ਲਿਆ ਨਾਂ
ਚੰਡੀਗੜ੍ਹ 25 ਅਪ੍ਰੈਲ (ਵਿਸ਼ਵ ਵਾਰਤਾ) ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਹਰਿਆਣਾ ਬਾਰ ਕੌਂਸਲ ਦੀ ਅਨੁਸ਼ਾਸ਼ਨੀ ਕਮੇਟੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਕੁੰਵਰ ਵਿਜੇ ਪ੍ਰਤਾਪ ਨੂੰ ਬਾਰ ਕੌਂਸਲ ਦੀ ਅਨੁਸ਼ਾਸ਼ਨੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਬਹੁਤ ਸਾਰੇ ਵਕੀਲ ਉਨ੍ਹਾਂ ਦੇ ਵਿਰੁੱਧ ਹੋ ਗਏ ਹਨ, ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ ਦੇ ਮੁਖੀ ਨੂੰ ਵੀ ਲਿਖਤੀ ਤੌਰ ‘ਤੇ ਸ਼ਿਕਾਇਤ ਭੇਜੀ ਗਈ ਸੀ। ਹਾਈਕੋਰਟ ਦੇ ਸੀਨੀਅਰ ਵਕੀਲ ਤੇ ਬਾਰ ਐਸੋਸੀਏਸ਼ਨ ਦੇ ਮੈਂਬਰ ਪਰਮਪ੍ਰੀਤ ਸਿੰਘ ਬਾਜਵਾ ਨੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਕੁੰਵਰ ਵਿਜੇ ਪ੍ਰਤਾਪ ਨਿਆਂ ਪ੍ਰਣਾਲੀ ਦਾ ਸਤਿਕਾਰ ਨਹੀਂ ਕਰਦੇ। ਕਿਉਂਕਿ ਉਹ ਕਈ ਵਾਰ ਨਿਆਂ ਪ੍ਰਣਾਲੀ ਦੇ ਖਿਲਾਫ ਬਿਆਨ ਦੇ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਮੈਂਬਰ ਰੱਦ ਕਰ ਦੇਣੀ ਚਾਹੀਦੀ ਹੈ।ਹੁਣ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਖੁਦ ਅਨੁਸ਼ਾਸਨੀ ਕਮੇਟੀ ਤੋਂ ਆਪਣਾ ਨਾਂ ਵਾਪਸ ਲੈ ਲਿਆ ਹੈ। ਇਹ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ, ਜਿਸ ਨੂੰ ਬਾਰ ਕੌਂਸਲ ਨੇ ਸਵੀਕਾਰ ਕਰ ਲਿਆ ਹੈ।