- ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ
ਚੰਡੀਗੜ੍ਹ, 27 ਮਈ : ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਰਾਜ ਦੇ ਇਕ ਆਈ.ਪੀ.ਐਸ.ਅਧਿਕਾਰੀ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਵਜੋਂ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।