ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 26 ਜੂਨ(ਵਿਸ਼ਵ ਵਾਰਤਾ)-ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇੱਕ ਵਾਰ ਫਿਰ ਤੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸਾਨ ਆਪਣਾ ਅੰਦੋਲਨ ਖਤਮ ਕਰ ਦੇਣ। ਇਸ ਸੰਬੰਧੀ ਨਰੇਂਦਰ ਤੋਮਰ ਨੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲ ਖੇਤੀਬਾੜੀ ਕਾਨੂੰਨ ਦੇ ਕਿਸੇ ਵੀ ਵਿਸ਼ੇ ਤੇ ਗੱਲਬਾਤ ਕਰਨ ਲਈ ਤਿਆਰ ਹੈ ਅਤੇ ਉਹ ਉਨ੍ਹਾਂ ਦਾ ਹੱਲ ਕਰਨ ਲਈ ਵੀ ਤਿਆਰ ਹੈ।























