ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ- ਸੰਯੁਕਤ ਕਿਸਾਨ ਮੋਰਚਾ ਨੇ ਐਮਐਸਪੀ ਕਮੇਟੀ ਲਈ ਨਾਮ ਨਹੀਂ ਦਿੱਤੇ
ਚੰਡੀਗੜ੍ਹ, 19 ਜੁਲਾਈ(ਵਿਸ਼ਵ ਵਾਰਤਾ)- ਐਮਐਸਪੀ ਕਮੇਟੀ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਹਨਾਂ ਨੇ ਕਿਹਾ ਕਿ ਐਮਐਸਪੀ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਨੇ ਮੈਂਬਰਾਂ ਦੇ ਨਾਮ ਨਹੀਂ ਦਿੱਤੇ ਹਨ। ਤੋਮਰ ਨੇ ਕਿਹਾ ਕਿ ਐਮਐਸਪੀ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਤੋਂ ਤਿੰਨ ਮੈਂਬਰਾਂ ਦੇ ਨਾਮ ਮੰਗੇ ਸਨ ਪਰ ਕਿਸਾਨਾਂ ਦੇ ਨਾਮ ਨਹੀਂ ਦਿੱਤੇ ਗਏ।























