ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਸਰਕਾਰ ਨੇ ਪਾਕਿਸਤਾਨ ਸਮੇਤ ਇਨ੍ਹਾਂ 3 ਦੇਸ਼ਾਂ ਦੇ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਲਈ ਅਰਜ਼ੀਆਂ ਦੀ ਕੀਤੀ ਮੰਗ
ਚੰਡੀਗੜ੍ਹ, 29ਮਈ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ, ਪਾਕਿਸਤਾਨ, ਬੰਗਲਾਦੇਸ਼ ਤੋਂ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਭਾਰਤੀ ਨਾਗਰਿਕਤਾ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਹ ਸ਼ਰਨਾਰਥੀ ਗੁਜਰਾਤ, ਰਾਜਸਥਾਨ, ਛੱਤੀਸਗੜ੍ਹ, ਹਰਿਆਣਾ ਅਤੇ ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਰਹਿ ਰਹੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧ ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਵਿਚ ਸਿਟੀਜ਼ਨਸ਼ਿਪ ਐਕਟ 1955 ਅਤੇ 2009 ਵਿਚ ਕਾਨੂੰਨ ਦੇ ਤਹਿਤ ਬਣੇ ਨਿਯਮਾਂ ਦੇ ਤਹਿਤ ਕਿਹਾ ਗਿਆ ਹੈ ਕਿ ਇਸ ਆਦੇਸ਼ ਦਾ ਤੁਰੰਤ ਪਾਲਣ ਕੀਤਾ ਜਾਵੇਗਾ।