ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ
ਲੁਧਿਆਣਾ ’ਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਕਰ ਰਹੇ ਨੇ ਸੰਬੋਧਨ
ਚੰਡੀਗੜ੍ਹ, 26 ਮਈ(ਵਿਸ਼ਵ ਵਾਰਤਾ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਹਨ। ਉਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਰੈਲੀ ਨੂੰ ਲੈ ਕੇ ਸ਼ਹਿਰ ਵਿੱਚ 2 ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਵੱਖ-ਵੱਖ ਥਾਵਾਂ ‘ਤੇ ਨਾਕੇ ਵੀ ਲਗਾਏ ਗਏ ਹਨ।