ਕੇਂਦਰੀ ਜੇਲ੍ਹ ਹੁਸ਼ਿਆਰਪੁਰ ‘ਚ 2 ਕੈਦੀਆਂ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ,22ਦਸੰਬਰ(ਵਿਸ਼ਵ ਵਾਰਤਾ)- ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ 2 ਕੈਦੀਆਂ ਨੇ ਖੁਦਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਬਦਾਉਂ (ਯੂ.ਪੀ.), ਹਾਲ ਬੱਸੀ ਪਿੰਡ ਮਾਨਾ ਅਤੇ ਓਮਕਾਰ ਚੰਦ ਉਰਫ ਕਾਲਾ ਵਾਸੀ ਵਾਰਡ ਨੰਬਰ 16 ਹੁਸ਼ਿਆਰਪੁਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਟੀਟੂ ਖਿਲਾਫ ਥਾਣਾ ਸਦਰ ‘ਚ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਓਮਕਾਰ ਖ਼ਿਲਾਫ਼ ਥਾਣਾ ਮਟਿਆਣਾ ਵਿੱਚ ਐਨਡੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।