ਕੇਂਦਰੀ ਬਜਟ 2023 ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ… – ਮੁੱਖ ਮੰਤਰੀ ਮਾਨ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ)-ਅੱਜ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ 2023 ਪੇਸ਼ ਕੀਤਾ ਗਿਆ ਹੈ। ਜਿਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਪ੍ਰਤੀਕਰਮ ਜ਼ਾਹਿਰ ਕੀਤਾ ਹੈ। ਉਹਨਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ “ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ…ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ…ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ…ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ…ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ…”
ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ…ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ…ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ…ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ…ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚਲ ਰਹੀ ਹੈ… pic.twitter.com/jMwGBPfbEk
— Bhagwant Mann (@BhagwantMann) February 1, 2023























