ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ 25ਜਨਵਰੀ(ਵਿਸ਼ਵ ਵਾਰਤਾ)- ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਬਠਿੰਡਾ ਦੇ ਦੋ ਦਿਨਾਂ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਨੇ ਜਥੇਦਾਰ ਨੂੰ ਮਿਲਣ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਫਾਰਮ ਵੀ ਭਰਿਆ । ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਕਈ ਦਿਨਾਂ ਤੋਂ ਮੋਰਚਾ ਚੱਲ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਦਸਤਖ਼ਤ ਮੁਹਿੰਮ ਵੀ ਚਲਾਈ ਜਾ ਰਹੀ ਹੈ।