ਕੇਂਦਰੀ ਮੰਤਰੀ ਮੁਰਲੀਧਰਨ ਸ਼੍ਰੀਲੰਕਾ ਦੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਹੋਣਗੇ ਸ਼ਾਮਲ
ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ) ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਸ਼੍ਰੀਲੰਕਾ ਦੇ 75ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ ਅਤੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਅਤੇ ਵਿਦੇਸ਼ ਮੰਤਰੀ ਅਲੀ ਸਾਬਰੀ ਨਾਲ ਦੁਵੱਲੀ ਮੀਟਿੰਗ ਕਰਨਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਸ਼੍ਰੀਲੰਕਾ 4 ਫਰਵਰੀ ਨੂੰ ਆਪਣਾ ਸੁਤੰਤਰਤਾ ਦਿਵਸ ਮਨਾਉਂਦਾ ਹੈ। ਦੇਸ਼ ਦੇ 75ਵੇਂ ਸੁਤੰਤਰਤਾ ਦਿਵਸ ਦਾ ਪ੍ਰੋਗਰਾਮ ਸ਼ਨੀਵਾਰ ਨੂੰ ਰਾਜਧਾਨੀ ਕੋਲੰਬੋ ‘ਚ ਆਯੋਜਿਤ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁਰਲੀਧਰਨ ਤੋਂ ਇਲਾਵਾ, ਰਾਸ਼ਟਰਮੰਡਲ ਸਕੱਤਰ ਜਨਰਲ ਪੈਟਰੀਸ਼ੀਆ ਸਕਾਟਲੈਂਡ ਸਮੇਤ ਕਈ ਹੋਰ ਵਿਦੇਸ਼ੀ ਪਤਵੰਤੇ ਰਾਜਧਾਨੀ ਕੋਲੰਬੋ ਵਿੱਚ ਮੁੱਖ ਸਮਾਗਮ ਵਿੱਚ ਸ਼ਾਮਲ ਹੋਣਗੇ।






















