ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਹੀਂ ਰਹੇ – ਦੇਹਾਂਤ
20 ਸਤੰਬਰ ਤੋਂ ਸੀ ਹਾਲਤ ਨਾਜ਼ੁਕ
ਚੰਡੀਗੜ੍ਹ 8 ਅਕਤੂਬਰ( ਵਿਸ਼ਵ ਵਾਰਤਾ )-ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ , ਰਾਮ ਵਿਲਾਸ ਨੇ ਵੀਰਵਾਰ ਦੇਰ ਸ਼ਾਮ ਆਖਰੀ ਸਾਹ ਲਿਆ। ਉਨ੍ਹਾਂ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਸੀ ਅਤੇ ਅਤੇ ਉਹਨਾਂ ਨੂੰ ਵੈਂਟੀਲੇਟਰ ਤੇ ਲਾਇਆ ਗਿਆ ਸੀ ।
ਉਨ੍ਹਾਂ ਦੇ ਬੇਟੇ ਅਤੇ ਲੋਕ ਜਨ ਸ਼ਕਤੀ ਪਾਰਟੀ ਦੇ ਪ੍ਰਮੁੱਖ ਆਗੂ ਚਿਰਾਗ ਪਾਸਵਾਨ ਨੇ ਖੁੱਦ ਆਪਣੇ ਟਵਿਟਰ ਅਕਾਊਂਟ ਤੇ ਵਿਲਾਸ ਪਾਸਵਾਨ ਦੀ ਮੌਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।