ਕੇਂਦਰੀ ਸਿੱਖਿਆ ਮੰਤਰੀ ਡਾ.ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਅਚਾਨਕ ਵਿਗੜੀ ਹਾਲਤ
ਦਿੱਲੀ ਦੇ ਏਮਸ ਵਿੱਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ, 1ਜੂਨ(ਵਿਸ਼ਵ ਵਾਰਤਾ)- ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਦੀ ਸਿਹਤ ਅਚਾਨਕ ਵਿਗੜ ਗਈ ਹੈ ।ਜਿਸ ਕਾਰਨ ਉਹਨਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਕੀਤੇ ਜਾਣ ਵਾਲੇ ਐਲਾਨ ਵੀ ਮੁਲਤਵੀ ਹੋ ਸਕਦੇ ਹਨ । ਵਰਨਣਯੋਗ ਹੈ ਕਿ CBSE 12ਵੀਂ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਤੇ ਅੱਜ ਫ਼ੈਸਲਾ ਹੋਣਾ ਸੀ। ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਇਸ ਤੇ ਲਏ ਗਏ ਫੈਸਲੇ ਬਾਰੇ ਜਾਣਕਾਰੀ ਦੇਣ ਵਾਲੇ ਸਨ। ਪਰ ਇਸ ਸਮੇਂ ਉਹਨਾਂ ਦੀ ਸਿਹਤ ਵਿਗੜਨ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਅੱਜ ਕੀਤੇ ਜਾਣ ਵਾਲੇ ਐਲਾਨ ਵੀ ਮੁਲਤਵੀ ਹੋ ਸਕਦੇ ਹਨ