ਮੋਦੀ ਸਰਕਾਰ ਪੰਜਾਬ ਨੂੰ ਮੁੜ ਸਹੀ ਲੀਹ ‘ਤੇ ਲਿਆਉਣ ਲਈ ਯੋਗ ਉਪਰਾਲਾ ਕਰੇ

ਮਾਨਸਾ 2 ਜਨਵਰੀ( ਵਿਸ਼ਵ ਵਾਰਤਾ )-ਜ਼ਿਲ੍ਹਾਂ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਬੱਬੀ ਦਾਨੇਵਾਲੀਆਂ ਨੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ‘ਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਣ ਸੰਘਰਸ਼ ਕਰ ਰਹੇ ਹਨ, ਉਥੇ ਹੀ ਪਿਛਲੇ ਲੰਮੇ ਸਮੇਂ ਤੋਂ ਚਲਦੇ ਆ ਰਹੇ ਸੰਘਰਸ਼ ਕਾਰਣ ਪੰਜਾਬ ਦੇ ਵਪਾਰ ਨੂੰ ਵੀ ਵੱਡਾ ਝਟਕਾ ਲੱਗਾ ਹੈ।
ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗ੍ਹਏ ਬਿਲਾਂ ਦੇ ਵਿਰੋਧ ‘ਤੇ ਸਹਿਮਤੀਆਂ ਦੇ ਕਾਰਣ ਬਿਜਲੀ ਸੋਧ ਬਿਲ ਅਤੇ ਪਰਾਲੀ ਨੂੰ ਅੱਗ ਲਾਉਣ ਉੱਪਰ ਜੋ ਸਜਾ ਅਤੇ ਜੁਰਮਾਨੇ ਦਾ ਪਰ ਅਜੇ ਤਿੰਨੇ ਕਿਸਾਨ ਬਿਲਾਂ ਨੂੰ ਲੈ ਕੇ ਰੇੜਕਾ ਬਣਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਨਾ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੰਨ੍ਹਾਂ ਬਿਲਾਂ ਸਬੰਧੀ ਆਪਣੇ ਨੱਕ ਦਾ ਸਵਾਲ ਬਲਕਿ ਦੇਸ਼ ਦੀਆਂ ਸਾਰੀਆਂ ਰਾਜਨਤਿਕ ਧਿਰਾਂ ਖਾਸ ਕਰ ਕੇਂਦਰ ਦੀ ਮੋਦੀ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਖੁਲ੍ਹਦਿਲੀ ਦਿਖਾਉਂਦੇ ਹੋਏ ਇੰਨ੍ਹਾਂ ਮਸਲਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਦੂਸਰੀ ਤਰਫ ਕਿਸਾਨ ਜਥੇਬੰਦੀਆਂ ਨੂੰ ਵੀ ਇਹ ਸੰਘਰਸ਼ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੀਮਿਤ ਰੱਖਣਾ ਚਾਹੀਦਾ ਹੈ ਤਾਂ ਜ਼ੋ ਪੰਜਾਬ ਵਿੱਚ ਮੁੜ ਤੋਂ ਆਰਥਿਕ ਵਿਕਾਸ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਇਸ ਅੰਦੋਲਨ ਨੂੰ ਸ਼ਾਂਤਮਈ ਤਰੀਕੇ ਨਾਲ ਹੱਲ ਕਰਨ ਦੀ ਜ਼ਿਮੇਵਾਰੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੀ ਹੈ ਤਾਂ ਜ਼ੋ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਪਾਇਆ ਜਾ ਸਕੇ।






















