ਇਤਿਹਾਸਕ ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ
ਕੇਂਦਰ ਦਾ ਪ੍ਰਸਤਾਵ ਕਿਸਾਨ ਮੋਰਚੇ ਵੱਲੋਂ ਮਨਜ਼ੂਰ
ਕੱਲ੍ਹ ਨੂੰ ਕਿਸਾਨ ਅੰਦੋਲਨ ਦੀ ਵਾਪਸੀ ਤੇ ਹੋ ਸਕਦਾ ਹੈ ਫੈਸਲਾ
ਚੰਡੀਗੜ੍ਹ, 8 ਦਸੰਬਰ(ਵਿਸ਼ਵ ਵਾਰਤਾ)- ਇਤਿਹਾਸਕ ਕਿਸਾਨ ਅੰਦੋਲਨ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਗਿਆ ਪ੍ਰਸਤਾਵ ਪਾਸ ਕਰ ਦਿੱਤਾ ਹੈ। ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਕੱਲ੍ਹ ਦੁਪਹਿਰ 12 ਵਜੇ ਸਿੰਘੂ ਬਾਰਡਰ ਤੇ ਮੁੜ ਮੀਟਿੰਗ ਹੋਵੇਗੀ। ਜਿਸ ਤੋਂ ਬਾਅਦ ਮੋਰਚਾ ਚੁੱਕਣ ਦਾ ਰਸਮੀ ਫੈਸਲਾ ਲਿਆ ਜਾਵੇਗਾ। ਗੌਰਤਲਬ ਹੈ ਕਿ ਅੱਜ ਭਾਰਤ ਸਰਕਾਰ ਤੋਂ ਸੋਧਿਆ ਖਰੜਾ ਪ੍ਰਸਤਾਵ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸਹਿਮਤੀ ਬਣੀ ਹੈ। ਜਿਸ ਤੋ ਬਾਅਦ ਇਹ ਫੈਸਲਾ ਲਿਆ ਗਿਆ ਹੈ। ਹੁਣ ਸਰਕਾਰ ਦੇ ਲੈਟਰਹੈੱਡ ਤੇ ਦਸਤਖਤ ਕੀਤੇ ਇੱਕ ਰਸਮੀ ਪੱਤਰ ਦੀ ਉਡੀਕ ਕੀਤੀ ਜਾ ਰਹੀ ਹੈ।