ਚੰਡੀਗੜ੍ਹ 6 ਅਕਤੂਬਰ( ਵਿਸ਼ਵ ਵਾਰਤਾ)– ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪੰਜਾਬ ਸਰਕਾਰ ਵੱਲੋਂ ਭੇਜੇ ਗਏ 3 ਹਾਈਕੋਰਟ ਦੇ ਸੀਨੀਅਰ ਸਾਬਕਾ ਜੱਜਾਂ ਦੇ ਪੈਨਲ ਚੋਂ ਸਾਬਕਾ ਚੀਫ਼ ਜਸਟਿਸ ਐੱਸ ਐੱਸ ਸਾਰੋਂ ਨੂੰ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨਿਯੁਕਤ ਕਰ ਦਿੱਤਾ ਹੈ । ਇਸ ਦੇ ਨਾਲ ਹੀ ਹੁਣ ਜੁਲਾਈ ,ਅਗਸਤ 2021 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋ ਸਕਦੀਆਂ ਹਨ ।ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਦੇ ਸਕੱਤਰ ਦੇ ਅਹੁਦੇ ਤੇ ਸੀਨੀਅਰ ਆਈਏਐੱਸ ਅਫ਼ਸਰ ਨੂੰ ਤਾਇਨਾਤ ਕਰ ਦਿੱਤਾ ਸੀ । ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਚੋਣ ਹੋਣ ਨਾਲ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗੇਗਾ ਕਿਉਂਕਿ ਲਗਾਤਾਰ ਦਸ ਸਾਲ ਤੋਂ ਐਸਜੀਪੀਸੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ ਸਨ । ਜਦਕਿ ਵਿਰੋਧੀਆਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਸੀ ਕਿ ਕਾਨੂੰਨੀ ਅੜਚਣ ਜਾਣ ਬੁੱਝ ਕੇ ਬਾਦਲਾਂ ਦੇ ਚੋਣਾਂ ਲਟਕਾਉਣ ਨੂੰ ਪਾ ਦਿੱਤੀ ਸੀ ਅਤੇ ਵਕੀਲ ਵੀ ਸ਼੍ਰੋਮਣੀ ਕਮੇਟੀ ਮਾੜੇ ਹੀ ਕੀਤੇ ਸਨ । ਭਾਵੇਂ ਇਸ ਸਬੰਧੀ ਪੰਜਾਬ ਵਿਧਾਨ ਸਭਾ ਚ ਅਕਾਲੀ ਦਲ ਬਾਦਲ ਨੂੰ ਛੱਡ ਕੇ ਬਾਕੀ ਸਾਰੀਆਂ ਧਿਰਾਂ ਨੇ ਸ਼੍ਰੋਮਣੀ ਮੇਟੀ ਚੋਣਾਂ ਕਰਵਾਉਣ ਲਈ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਸੀ । ਪਰ ਇਹ ਮੰਨਿਆ ਜਾ ਰਿਹਾ ਹੈ ਕਿ ਜਿੰਨਾ ਸਮਾਂ ਅਕਾਲੀ ਦਲ ਨਾਲ ਭਾਜਪਾ ਦਾ ਗਠਜੋੜ ਰਿਹਾ ਉਨ੍ਹਾਂ ਸਮਾਂ ਕੇਂਦਰ ਵੱਲੋਂ ਇਲੈਕਸ਼ਨ ਕਮਿਸ਼ਨ ਨਿਯੁਕਤ ਨਹੀਂ ਕੀਤਾ ਗਿਆ ਸੀ।ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜਸਟਿਸ ਸ੍ਰੀ ਸਾਰੋਂ ਸਖਤ ਜਸਟਿਸ ਵਜੋਂ ਜਾਣੇ ਜਾਂਦੇ ਸਨ ਅਤੇ ਸਿਰਸੇ ਵਾਲੇ ਨੂੰ ਸਜ਼ਾ ਸੁਨਾਉਣ ਤੋਂ ਬਾਅਦ ਭੜਕੀ ਹਿੰਸਾ ਨੂੰ ਕੰਟਰੋਲ ਕਰਨ ਲਈ ਉਨ੍ਹਾਂ ਵੱਲੋਂ ਤੁਰੰਤ ਲਏ ਗਏ ਫੈਸਲੇ ਬਹੁਤ ਮਹੱਤਵਪੂਰਨ ਸਨ ।























