ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਕਾਰ 10ਵੇਂ ਗੇੜ ਦੀ ਮੀਟਿੰਗ ਅੱਜ
ਪਹਿਲਾਂ ਕੀਤੀਆਂ 9 ਬੈਠਕਾਂ ਰਹੀਆਂ ਹਨ ਬੇਨਤੀਜਾ
70 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ ਕਿਸਾਨ ਅੰਦੋਲਨ ਵਿੱਚ

ਦਿੱਲੀ, 20ਜਨਵਰੀ(ਵਿਸ਼ਵ ਵਾਰਤਾ)- ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੇ ਚੱਲਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਜਾਰੀ ਹੈ। ਜਿਸ ਨੂੰ ਸੁਲਝਾਉਣ ਲਈ 9ਮੀਟਿੰਗਾਂ ਹੋ ਚੁੱਕੀਆਂ ਹਨ ਜੋ ਹਰ ਵਾਰ ਬੇਸਿੱਟਾ ਰਹੀਆਂ ਹਨ। ਅੱਜ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ 10 ਵੇਂ ਗੇੜ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੱਲ੍ਹ19ਜਨਵਰੀ ਨੂੰ ਹੋਣੀ ਸੀ, ਪਰ ਇਸ ਨੂੰ ਟਾਲ ਦਿੱਤਾ ਗਿਆ ਸੀ। ਕੇਂਦਰ ਅਤੇ ਕਿਸਾਨ ਆਗੂਆਂ ਵਿਚਕਾਰ ਅੱਜ ਹੋ ਰਹੀ ਮੀਟਿੰਗ ਦੁਪਹਿਰ 2ਵਜੇ , ਵਿਗਿਆਨ ਭਵਨ ਵਿਖੇ ਹੋਵੇਗੀ।






















