ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਅਲਟੀਮੇਟਮ
ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, 27 ਤੋਂ ਕਿਸਾਨ ਕਰਨਗੇ ਦਿੱਲੀ ਦੀ ਕਿਲ੍ਹਾਬੰਦੀ- ਰਾਕੇਸ਼ ਟਿਕੈਤ
ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ) – ਦੇਸ਼ ਭਰ ਦੇ ਕਿਸਾਨ ਪਿਛਲੇ ਲਗਭਗ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ ਅਤੇ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਅੱਜ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਨੂੰ 26 ਤਰੀਕ ਤੱਕ ਦਾ ਅਲਟੀਮੇਟਮ ਦੇ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਟਵੀਟ ਕੀਤਾ, “ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, ਉਸ ਤੋਂ ਬਾਅਦ 27 ਨਵੰਬਰ ਤੋਂ ਪਿੰਡਾਂ ਦੇ ਕਿਸਾਨ ਟਰੈਕਟਰਾਂ ਨਾਲ ਚਾਰੋਂ ਪਾਸੇ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣਗੇ ਅਤੇ ਪ੍ਰਦਰਸ਼ਨ ਸਥਾਨਾਂ ‘ਤੇ ਅੰਦੋਲਨ ਨੂੰ ਮਜ਼ਬੂਤ ਕਰਨਗੇ,”।
केंद्र सरकार को 26 नवंबर तक का समय है, उसके बाद 27 नवंबर से किसान गांवों से ट्रैक्टरों से दिल्ली के चारों तरफ आंदोलन स्थलों पर बॉर्डर पर पहुंचेगा और पक्की किलेबंदी के साथ आंदोलन और आन्दोलन स्थल पर तंबूओं को मजबूत करेगा।#FarmersProtest
— Rakesh Tikait (@RakeshTikaitBKU) November 1, 2021