ਕੇਂਦਰ ਸਰਕਾਰ ਦਾ ਪੰਜਾਬ ਵਾਸੀਆਂ ਨੂੰ ਇੱਕ ਹੋਰ ਝਟਕਾ
ਵਾਧੂ ਕੋਲਾ ਦੇਣ ਤੋਂ ਕੀਤੀ ਨਾਂਹ
ਪੰਜਾਬ ਵਾਸੀਆਂ ਨੂੰ ਝੱਲਣੇ ਪੈ ਸਕਦੇ ਹਨ ਲੰਬੇ ਬਿਜਲੀ ਕੱਟ
ਚੰਡੀਗੜ੍ਹ,28 ਮਾਰਚ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਗਰਮੀ ਦੇ ਮੌਸਮ ਤੋਂ ਪਹਿਲਾਂ ਵਾਧੂ ਕੋਲੇ ਦੀ ਮੰਗ ਨੂੰ ਕੇਂਦਰ ਸਰਕਾਰ ਨੇ ਕੋਰੀ ਨਾਂਹ ਕਰਦਿਆਂ ਇੱਕ ਵੱਡਾ ਝਟਕਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਗੋਇੰਦਵਾਲ ਸਾਹਿਬ ਸਥਿਤ ਪਾਵਰ ਪਲਾਂਟ ਦਾ ਇੱਕ ਯੁਨਿਟ ਕੋਲੇ ਦੀ ਘਾਟ ਕਾਰਨ ਬੰਦ ਕਰਨਾ ਪੈ ਗਿਆ ਹੈ। ਇਸ ਦੇ ਨਾਲ ਹੀ ਤਲਵੰਡੀ ਸਾਬੋ ਪਾਵਰ ਪਲਾਂਟ ਦੇ ਤਿੰਨ ਯੁਨਿਟ ਵੀ ਕੋਲੇ ਦੀ ਕਮੀ ਕਾਰਨ ਆਪਣੀ ਪੂਰੀ ਸਮਰੱਥਾ ਤੋਂ ਘੱਟ ਕੰਮ ਕਰ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਕੇਂਦਰ ਕੋਲੋਂ ਵਾਧੂ ਕੋਲੇ ਦੀ ਮੰਗ ਕੀਤੀ ਸੀ ਪਰ,ਬਿਜਲੀ ਮੰਤਰਾਲੇ ਨੇ ਕਿਹਾ ਹੈ ਕਿ ਉਹ ਸੂਬੇ ਨੂੰ ਹੋਰ ਕੋਲੇ ਦੀ ਅਲਾਟਮੈਂਟ ਕਰਨ ਦੇ ਯੋਗ ਨਹੀਂ ਹੋਣਗੇ ਅਤੇ ਕੋਲੇ ਦੀ ਉਪਲਬਧਤਾ ਵਿੱਚ ਕਿਸੇ ਵੀ ਕਮੀ ਨੂੰ ਪੂਰਾ ਕਰਨ ਲਈ ਕੋਲ ਇੰਡੀਆ ਲਿਮਟਿਡ ਅਤੇ ਸਿੰਗਾਰੇਨੀ ਕੋਲੇਰੀਜ਼ ਕੰਪਨੀ ਲਿਮਟਿਡ ਤੋਂ ਪ੍ਰਾਪਤ ਸਟਾਕ ਦੇ ਅਨੁਪਾਤ ਵਿੱਚ ਹੀ ਸਪਲਾਈ ਹੋਵੇਗੀ। ਜਿਸ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਜਵਾਬ ਦਿੱਤੇ ਜਾਣ ਨਾਲ ਇੱਕ ਵਾਰ ਫਿਰ ਤੋਂ ਪੰਜਾਬ ਵਾਸੀਆਂ ਨੂੰ ਗਰਮੀ ਦੇ ਮੌਸਮ ਵਿੱਚ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।