ਬੁਢਲਾਡਾ 21 ਅਗਸਤ (ਬਾਂਸਲ): ਕੇਂਦਰ ਸਰਕਾਰ ਦੇ ਆਰਡੀਨੈਂਸਾਂ, ਝੋਨੇ ਦੀ ਬਕਾਇਆ ਆੜ੍ਹਤ ਅਤੇ ਐੱਫ ਸੀ ਆਈ ਵੱਲੋਂ ਬਕਾਇਆ ਕਣਕ ਦੀ ਆੜ੍ਹਤ ਨੂੰ ਲੈ ਕੇ ਅੱਜ਼ ਆੜਤੀਆਂ ਐਸ਼ੋਸ਼ੀਏਸ਼ਨ ਦੇ ਜਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਦੋਦੜਾ ਦੀ ਅਗਵਾਈ ਹੇਠ ਆੜ੍ਹਤੀ ਐਸੋਸੀਏਸ਼ਨ ਵੱਲੋਂ ਮੁਕੰਮਲ ਹੜ੍ਹਤਾਲ ਕੀਤੀ ਗਈ ਅਤੇ ਇਸ ਦੌਰਾਨ ਸ਼ਹਿਰ ਦੀ ਅਨਾਜ ਮੰਡੀ ਵਿੱਚ ਸਮੂਹ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਲਈ ਇੱਕ ਪੱਤਰ ਉੱਚ ਅਧਿਕਾਰੀਆਂ ਨੂੰ ਦਿੱਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਫਾਰਮਰ ਪ੍ਰੋਡਿਊਸਰ ਐਂਡ ਕਾਮਰਸ ਆਰਡੀਨੈਂਸ 2020 ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਨਾਲ ਨਾਲ ਆੜ੍ਹਤੀ, ਮਜਦੂਰ ਅਤੇ ਹੋਰ ਵਰਗ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਇਸ ਆਰਡੀਨੈਂਸ ਕਾਰਨ ਹਰ ਵਰਗ ਚ ਐੱਮ ਐੱਸ ਪੀ ਨੂੰ ਲੈ ਬੇਭਰੋਸਗੀ ਪੈਦਾ ਹੋ ਗਈ ਹੈ ਅਤੇ ਇਸ ਨਾਲ ਵੱਡੇ ਕਾਰਪੋਰੇਟ ਘਰਾਣੇ ਮਨਮਰਜੀਆਂ ਕਰਨਗੇ ਜਦਕਿ ਕਿਸਾਨਾਂ ਨੂੰ ਯੋਗ ਭਾਅ ਨਹੀਂ ਮਿਲ ਸਕੇਗਾ। ਉਨ੍ਹਾਂ ਕਿਹਾ ਕਿ ਸਾਲ 2019^20 ਦੌਰਾਨ ਖਰੀਦ ਕੀਤੇ ਗਏ ਝੋਨੇ ਦੀ ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲ ਦਾਮੀ, ਲੇਬਰ, ਸਿਲਾਈ ਅਤੇ ਲਦਾਈ ਦੀ 131 ਕਰੋੜ ਰੁਪਏ ਦੀ ਰਕਮ ਬਕਾਇਆ ਖੜ੍ਹੀ ਹੈ ਜੋ ਤੁਰੰਤ ਦਵਾਈ ਜਾਵੇ। ਉਨ੍ਹਾਂ ਕਿਹਾ ਕਿ ਐੱਫ ਸੀ ਆਈ ਵੱਲ ਕਣਕ ਦੀ ਫਸਲ ਦੀ ਦਾਮੀ, ਲੇਬਰ, ਸਿਲਾਈ ਤੇ ਲਦਾਈ ਦੀ ਪੇਮੈਂਟ ਅੱਜ ਤੱਕ ਬਾਕੀ ਖੜ੍ਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ ਚ ਸ਼ੁਰੂ ਕੀਤਾ ਗਿਆ ਸੰਘਰਸ਼ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਸੰਜੀਵ ਕੁਮਾਰ ਗੀਟਾ, ਕ੍ਰਿਪਾਲ ਸਿੰਘ ਗੁਲਿਆਣੀ, ਅਮਰਜੀਤ ਸਿੰਘ ਮਿੰਟੀ, ਅਸ਼ੀਸ਼ ਕੁਮਾਰ ਸਿੰਗਲਾ ਤੋਂ ਇਲਾਵਾ ਐਸ਼ੋਸ਼ੀਏਸ਼ਨ ਦਾ ਪ੍ਰਧਾਨ ਅਤੇ ਅਹੁੰਦੇਦਾਰ ਹਾਜ਼ਰ ਸਨ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...