ਕਿਸਾਨ ਯੂਨੀਅਨਾਂ ਦੀ ਬੈਠਕ ਖਤਮ
ਕੇਂਦਰ ਸਰਕਾਰ ਨਾਲ ਗੱਲਬਾਤ ਲਈ ਕਿਸਾਨ ਜੱਥੇਬੰਦੀਆਂ ਤਿਆਰ
ਹੁਣ ਫਿਰ ਹੋਵੇਗੀ ਸਰਕਾਰ ਨਾਲ ਮੀਟਿੰਗ

ਨਵੀਂ ਦਿੱਲੀ, 26 ਦਸੰਬਰ(ਵਿਸ਼ਵ ਵਾਰਤਾ)– ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਰਕਾਰ ਦੇ ਪ੍ਰਸਤਾਵ ਤੇ ਬੈਠਕ ਕੀਤੀ। ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਚਿੱਠੀ ਦਾ ਜਵਾਬ ਦਿੰਦਿਆਂ ਹੁਣ ਕਿਸਾਨਾਂ ਨੇ ਕੇਂਦਰ ਸਰਕਾਰ ਨਾਲ 29ਦਸੰਬਰ ਨੂੰ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ। ਹੁਣ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ 29 ਦਸੰਬਰ ਨੂੰ ਸਵੇਰੇ 11ਵਜੇ ਮੀਟਿੰਗ ਹੋਵੇਗੀ।






















