ਕੇਂਦਰ ਸਰਕਾਰ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ
ਜਾਣੋ, ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਮੀਟਿੰਗ ਦੇ ਅਹਿਮ ਤੱਥ
ਚੰਡੀਗੜ੍ਹ, 6ਦਸੰਬਰ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਅੱਜ ਹੋਣ ਵਾਲੀ ਇਸ ਮੀਟਿੰਗ ਵਿੱਚ ਵੱਖ-ਵੱਖ ਪਾਰਟੀਆਂ ਦੇ ਸਦਨ ਦੇ ਆਗੂ ਹਿੱਸਾ ਲੈਣਗੇ।
ਦੱਸ ਦੱਈਏ ਕਿ ਇਸ ਮੀਟਿੰਗ ਵਿੱਚ ਸਦਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਧਾਨ ਸਭਾ ਦੇ ਕੰਮਕਾਜ ਅਤੇ ਸੈਸ਼ਨ ਦੌਰਾਨ ਇਸ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਕਰਨ ਦੀ ਸੰਭਾਵਨਾ ਹੈ। ਸਰਦ ਰੁੱਤ ਸੈਸ਼ਨ ਕੱਲ੍ਹ ਯਾਨਿ ਕਿ 7 ਦਸੰਬਰ ਨੂੰ ਸ਼ੁਰੂ ਹੋਵੇਗਾ ਅਤੇ 29 ਦਸੰਬਰ ਨੂੰ ਖਤਮ ਹੋਵੇਗਾ। ਇਸ ਸੈਸ਼ਨ ਵਿੱਚ 17 ਬੈਠਕਾਂ ਹੋਣਗੀਆਂ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਅੱਜ ਸ਼ਾਮ ਨੂੰ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਬੈਠਕ ਕਰਨਗੇ। ਗੌਰਤਲਬ ਹੈ ਕਿ ਪਿਛਲੇ ਹਫ਼ਤੇ ਸਰਕਾਰ ਨੇ ਸਰਦ ਰੁੱਤ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ 16 ਬਿੱਲਾਂ ਦੀ ਸੂਚੀ ਜਾਰੀ ਕੀਤੀ ਸੀ।