
ਚੰਡੀਗੜ੍ਹ (ਵਿਸ਼ਵ ਵਾਰਤਾ)ਲੰਮੇ ਸਮੇਂ ਤੋਂ ਬਾਅਦ ਅੱਜ ਪੰਜਾਬ ਭਵਨ ਵਿੱਚ ਨਵਜੋਤ ਸਿੰਘ ਸਿੱਧੂ ਨੇ ਆਪਣੀ ਚੁੱਪੀ ਤੋੜੀ । ਨਵਜੋਤ ਸਿੰਘ ਸਿੱਧੂ ਨੇ ਸਿੱਧੇ ਤੌਰ ਤੇ ਕੇਂਦਰ ਸਰਕਾਰ ਤੇ ਹਮਲਾ ਕੀਤਾ। ਉਨ੍ਹਾਂ ਨੇ ਪ੍ਰੈੱਸ ਕਾਨਫ਼ਰੰਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਕੋਲ ਖੇਤੀ ਸਬੰਧੀ ਕਾਨੂੰਨ ਬਣਾਉਣ ਦਾ ਕੋਈ ਅਧਿਕਾਰ ਨਹੀਂ ਹੈ । ਖੇਤੀ ਕਾਨੂੰਨਾਂ ਸੂਬਾ ਸਰਕਾਰ ਹੀ ਬਣਾ ਸਕਦੀ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਤਿੰਨ ਖੇਤੀ ਕਾਨੂੰਨਾਂ ਨੂੰ ਬਣਾ ਕੇ ਸੂਬਾ ਸਰਕਾਰ ਦੇ ਅਧਿਕਾਰਾਂ ਉੱਤੇ ਹਮਲਾ ਕੀਤਾ ਹੈ ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਣਕ ਅਤੇ ਝੋਨੇ ਦੀ ਫਸਲ ਤੋਂ ਇਲਾਵਾ ਹੋਰਨਾਂ ਫਸਲਾਂ ਉੱਤੇ ਵੀ ਐੱਮਐੱਸਪੀ ਦੇਵੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਤਰੀਕੇ ਨਾਲ ਕਦਮ ਚੁੱਕੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਹੱਕ ਮੰਗਦੀ ਨਹੀਂ ਖੋਹ ਲੈਂਦੀ ਹੈ ।






















