ਕੇਂਦਰ ਸਰਕਾਰ ਨੇ ਉਡਾਣਾਂ ਦੇ ਲੱਗੀ ਰੋਕ ਹਟਾਉਣ ਦਾ ਕੀਤਾ ਐਲਾਨ
ਪੜ੍ਹੋ, ਕਿਸ ਦਿਨ ਤੋਂ ਮੁੜ ਸ਼ੁਰੂ ਹੋਣਗੀਆਂ ਸਾਰੀਆਂ ਉਡਾਣਾਂ
ਚੰਡੀਗੜ੍ਹ, 9 ਮਾਰਚ(ਵਿਸ਼ਵ ਵਾਰਤਾ)- ਕੋਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ਤੇ ਲੱਗੀ ਰੋਕ ਨੂੰ ਹੁਣ ਕੇਂਦਰ ਸਰਕਾਰ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਭਾਰਤ ਸਰਕਾਰ ਨੇ 27 ਮਾਰਚ 2022 ਤੋਂ ਸਾਰੀਆਂ ਕੌਮਾਂਤਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਦੌਰਾਨ ਕੌਮਾਂਤਰੀ ਯਾਤਰਾ ਲਈ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਕੋਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ।
























