• Latest
  • Trending
ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

4 years ago
Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

21 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

1 hour ago
Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

2 hours ago
Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ

2 hours ago
Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

3 hours ago
Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ

3 hours ago
Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

4 hours ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

4 hours ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

5 hours ago
Hindi News
English News
Sunday, November 22, 2026
No Result
View All Result
24 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

September 23, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ

*ਕੇਂਦਰ ਸਰਕਾਰ ਪਲਾਸਟਿਕ ਲਿਫ਼ਾਫਿਆਂ ਉਤੇ ਸਾਰੇ ਸੂਬਿਆਂ ਵਿੱਚ ਇਕਸਾਰ ਪਾਬੰਦੀ ਲਗਾਵੇ: ਮੀਤ ਹੇਅਰ*

*ਮੀਤ ਹੇਅਰ ਨੇ ਵਾਤਾਵਰਣ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਅਜਿਹੇ ਉਦਯੋਗਾਂ ਨੂੰ ਬਦਲ ਵਜੋਂ ਲੋੜੀਂਦੀਆਂ ਰਿਆਇਤਾਂ ਦੇਣ ਦੀ ਵੀ ਮੰਗ ਕੀਤੀ*

*ਵਾਤਾਵਰਣ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਚੌਗਿਰਦੇ ਦੀ ਸੰਭਾਲ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਬਾਰੇ ਵੀ ਜਾਣੂੰ ਕਰਵਾਇਆ*

ਏਕਤਾ ਨਗਰ (ਗੁਜਰਾਤ)/ਚੰਡੀਗੜ੍ਹ, 23 ਸਤੰਬਰ
‘‘ਚੌਗਿਰਦੇ ਦੀ ਸਾਂਭ-ਸੰਭਾਲ ਅਤੇ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਉਤੇ ਮੁਕੰਮਲ ਪਾਬੰਦੀ ਲਗਾਈ ਗਈ, ਇਸ ਪਾਬੰਦੀ ਦੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਲਈ ਲਾਜ਼ਮੀ ਹੈ ਕਿ ਦੇਸ਼ ਭਰ ਵਿੱਚ ਅਜਿਹੀ ਪਾਬੰਦੀ ਇਕਸਾਰ ਲਗਾਈ ਜਾਵੇ। ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਦਿਆਂ ਅਜਿਹੀ ਸਾਂਝੀ ਨੀਤੀ ਬਣਾਉਣੀ ਚਾਹੀਦੀ ਹੈ, ਕਿਉਕਿ ਵਾਤਾਵਰਣ ਦੀ ਸੰਭਾਲ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।’’

ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਾਤਾਵਰਣ ਬਾਰੇ ਦੇਸ਼ ਦੇ ਸਾਰੇ ਸੂਬਿਆਂ ਦੇ ਵਾਤਾਵਰਣ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰੀਆਂ ਦੀ ਦੋ ਰੋਜ਼ਾ ਕੌਮੀ ਕਾਨਫਰੰਸ ਦੇ ਪਹਿਲੇ ਦਿਨ ਅੱਜ ਆਪਣੇ ਸੰਬੋਧਨ ਦੌਰਾਨ ਕਹੀ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਵਾਤਾਵਰਣ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਚੌਗਿਰਦੇ ਦੀ ਸਾਂਭ ਸੰਭਾਲ ਲਈ ਨਿਰੰਤਰ ਯਤਨ ਕਰ ਰਿਹਾ ਹੈ। ਉਨਾਂ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਲਾਸਟਿਕ ਲਿਫ਼ਾਫਿਆਂ ਦੇ ਨਿਰਮਾਣ, ਖਰੀਦ, ਵੇਚ ਅਤੇ ਵਰਤੋਂ ਉਤੇ ਲਗਾਈ ਮੁਕੰਮਲ ਪਾਬੰਦੀ ਉਤੇ ਉਦਯੋਗਾਂ ਵੱਲੋਂ ਇਹੋ ਗੱਲ ਉਠਾਈ ਜਾਂਦੀ ਹੈ ਕਿ ਗੁਆਂਢੀ ਸੂਬਿਆਂ ਵੱਲੋਂ ਅਜਿਹੀ ਪਾਬੰਦੀ ਨਹੀਂ ਲਗਾਈ ਗਈ ਹੈ।
ਵਾਤਾਵਰਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਲਸਟਿਕ ਲਿਫਾਫਿਆਂ ਉਤੇ ਪਾਬੰਦੀ ਹੈ, ਚਾਹੇ ਉਹ 75 ਮਾਈਕਰੋਨ ਹੋਵੇ ਜਾਂ ਫੇਰ 100 ਮਾਈਕਰੋਨ ਹੋਵੇ ਪ੍ਰੰਤੂ ਦੂਜੇ ਸੂਬਿਆਂ ਵਿੱਚ ਅਜਿਹੇ ਲਿਫਾਫਿਆਂ ਉਤੇ ਪਾਬੰਦੀ ਨਾ ਹੋਣ ਕਾਰਨ ਪੰਜਾਬ ਦੇ ਉਦਯੋਗ ਇਹ ਸ਼ਿਕਾਇਤ ਕਰਦੇ ਹਨ ਕਿ ਦੂਜੇ ਸੂਬਿਆਂ ਅਤੇ ਕੇਂਦਰ ਵੱਲੋਂ ਅਜਿਹੀ ਪਾਬੰਦੀ ਨਹੀਂ ਕੀਤੀ।

ਮੀਤ ਹੇਅਰ ਨੇ ਕੇਂਦਰ ਸਰਕਾਰ ਅੱਗੇ ਮੰਗ ਰੱਖੀ ਕਿ ਜੇਕਰ ਪਲਾਸਟਿਕ ਉਤੇ ਪਾਬੰਦੀ ਕਰਨੀ ਹੈ ਤਾਂ ਮੁਕੰਮਲ ਪਾਬੰਦੀ ਇਕਸਾਰ ਕੀਤੀ ਜਾਵੇ ਕਿਉਕਿ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣਾ ਸਾਰੇ ਸੂਬਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬ ਵਾਂਗ ਸਾਰੇ ਸੂਬਿਆਂ ਵਿੱਚ ਪਾਬੰਦੀ ਲਗਾਉਣ ਦਾ ਕੰਮ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨਾਂ ਅੱਗੇ ਇਹ ਵੀ ਮੰਗ ਰੱਖੀ ਕਿ ਅਜਿਹੇ ਉਦਯੋਗਾਂ ਨੂੰ ਪਲਾਸਿਟਕ ਦੇ ਨਿਰਮਾਣ ਤੋਂ ਬਦਲ ਲਈ ਰਿਆਇਤਾਂ ਵੀ ਦਿੱਤੀਆਂ ਜਾਣ।

ਮੀਤ ਹੇਅਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਮੰਡੀ ਗੋਬਿੰਦਗੜ ਨੂੰ ਪੂਰਨ ਤੌਰ ਉਤੇ ਰਵਾਇਤੀ ਬਾਲਣ ਤੋਂ ਮੁਕਤ ਕਰਨ ਦਾ ਟੀਚਾ ਰੱਖਿਆ ਹੈ। ਮੰਡੀ ਗੋਬਿੰਦਗੜ ਉਤਰੀ ਭਾਰਤ ਦਾ ਪਹਿਲਾ ਸ਼ਹਿਰ ਹੋਵੇਗਾ ਜਿੱਥੇ ਸਾਰੇ ਉਦਯੋਗਾਂ ਵਿੱਚ ਰਵਾਇਤੀ ਬਾਲਣ ਦੀ ਜਗਾਂ ਪੂਰਨ ਤੌਰ ਉਤੇ ਪੀ.ਐਨ.ਜੀ. (ਪਾਈਪ ਕੰਪਰੈਸਡ ਗੈਸ) ਦੀ ਵਰਤੋਂ ਕੀਤੀ ਜਾਂਦੀ ਹੈ। 237 ਉਦਯੋਗਿਕ ਇਕਾਈਆਂ ਵਿੱਚੋਂ 154 ਪੀ.ਐਨ.ਜੀ. ਗੈਸ ਵਿੱਚ ਤਬਦੀਲ ਹੋ ਚੁੱਕੀਆਂ ਹਨ ਅਤੇ ਬਾਕੀਆਂ ਦਾ ਕੰਮ ਚੱਲ ਰਿਹਾ ਹੈ। ਇਸ ਨਾਲ ਇਸ ਸਨਅਤੀ ਸ਼ਹਿਰ ਦੀ ਹਵਾ ਦੀ ਸ਼ੁੱਧਤਾ ਵਿੱਚ ਬਹੁਤ ਸੁਧਾਰ ਹੋਇਆ ਹੈ।

ਵਾਤਾਵਰਣ ਮੰਤਰੀ ਨੇ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਬਾਇਓ ਮੈਡੀਕਲ ਰਹਿੰਦ ਖੂੰਹਦ ਪ੍ਰਬੰਧਨ ਵਿੱਚ ਵੱਡੀ ਪੁਲਾਂਘ ਪੁੱਟੀ ਹੈ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਬਾਇਓ ਮੈਡੀਕਲ ਰਹਿੰਦ-ਖੂੰਹਦ ਨੂੰ ਇਕੱਠੀ ਕਰਨ ਲਈ ਬਾਰ ਕੋਡ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਨਾਲ ਗੈਰ ਕਾਨੂੰਨੀ ਗਤੀਵਿਧੀਆਂ ਉਤੇ ਰੋਕ ਲੱਗੀ ਹੈ।

ਕੌਮੀ ਕਾਨਫਰੰਸ ਵਿੱਚ ਵਾਤਾਵਰਣ ਮੰਤਰੀ ਦੇ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋ.ਆਦਰਸ਼ ਪਾਲ ਵਿਗ ਵੀ ਸ਼ਿਰਕਤ ਕਰ ਰਹੇ ਹਨ।
——

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 22, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

by Ranjit Singh
November 22, 2026
0

Punjab: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ -...

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ

by Ranjit Singh
November 22, 2026
0

Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ ਚੰਡੀਗੜ੍ਹ, 22...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ ‘ਚ ਪਹੁੰਚੇ

by Ranjit Singh
November 22, 2026
0

Punjab: MP ਅੰਮ੍ਰਿਤਪਾਲ ਸਿੰਘ ਮੁੜ ਡਿਬਰੂਗੜ੍ਹ ਜੇਲ੍ਹ 'ਚ ਪਹੁੰਚੇ ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਤੋਂ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
1 week ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 