ਕੇਂਦਰ ਸਰਕਾਰ ਵੱਲੋਂ ਸੰਗਤ ਲਈ ਬਣਾਈਆਂ ਗਈਆਂ ਸਰਾਵਾਂ ‘ਤੇ ਜੀਐਸਟੀ ਲਗਾਏ ਜਾਣ ਦਾ ਐਸਜੀਪੀਸੀ ਵੱਲੋਂ ਜੋਰਦਾਰ ਵਿਰੋਧ
ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਪੜ੍ਹੋ ਜੀਐਸਟੀ ਨੂੰ ਲੈ ਕੇ ਕੀ ਬੋਲੇ ਭਾਜਪਾ ਆਗੂ ਹਰਜੀਤ ਗਰੇਵਾਲ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੀ ਨਵੀਂ ਜੀਐੱਸਟੀ ਨੀਤੀ ‘ਚ ਹੁਣ ਗੁਰਦੁਆਰਿਆਂ, ਮੰਦਰਾਂ ਅਤੇ ਮਸਜਿਦਾਂ ‘ਚ ਬਣੇ ਲਗਜ਼ਰੀ ਸਰਾਵਾਂ ‘ਤੇ ਵੀ ਟੈਕਸ ਦੇਣਾ ਪਵੇਗਾ। ਕੇਂਦਰ ਸਰਕਾਰ ਨੇ ਲਗਜ਼ਰੀ ਸਰਾਵਾਂ ‘ਤੇ 12 ਫੀਸਦੀ ਟੈਕਸ ਸਲੈਬ ਜੋੜ ਦਿੱਤਾ ਹੈ ,ਜਿਸਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵਿਰੋਧ ਕੀਤਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਟੈਕਸ ਵਾਪਸ ਲੈਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਸਰਾਵਾਂ ਚਲਾਉਣਾ ਕੋਈ ਕਾਰੋਬਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਸੰਗਤਾਂ ਵੱਲੋਂ ਦਿੱਤੇ ਦਾਨ ਦੀ ਵਰਤੋਂ ਕਰਦੀ ਹੈ। ਇਸ ਤੋਂ ਇਲਾਵਾ ਸੰਗਤਾਂ ਨੂੰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਸਮੇਂ-ਸਮੇਂ ‘ਤੇ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਲਈ ਵਰਤਿਆ ਜਾਂਦਾ ਹੈ। ਕੁਦਰਤੀ ਆਫਤਾਂ ਸਮੇਂ ਇਸ ਪੈਸੇ ਤੋਂ ਮਨੁੱਖੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਐਮਪੀ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।
https://twitter.com/BhagwantMann/status/1554380229048778752?s=20&t=0UDzCeUCdq6u5WeZniNMeA
https://twitter.com/RajaBrar_INC/status/1554351366134693890?s=20&t=0UDzCeUCdq6u5WeZniNMeA
https://twitter.com/HarsimratBadal_/status/1554379748188766213?s=20&t=0UDzCeUCdq6u5WeZniNMeA
ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਆਗੂ ਹਰਜੀਤ ਗਰੇਵਾਲ ਨੇ ਇਸ ਮਾਮਲੇ ‘ਤੇ ਅਫਸਰਾਂ ਨੂੰ ਦੋਸ਼ੀ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਸਰਕਾਰ ਜਲਦ ਹੀ ਇਸ ਫੈਸਲੇ ਨੂੰ ਬਦਲ ਦੇਵੇਗੀ।