• Latest
  • Trending
ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

6 years ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

11 minutes ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

37 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

1 hour ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

2 hours ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

11 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

12 hours ago
Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

December 14, 2020
in ਖਬਰਾਂ, ਪੰਜਾਬ
ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਮੈਂ ਕਦੇ ਵੀ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਿਆ ਪਰ ਕਿਸਾਨ ਇਹ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਕਿਸ ਮਨਸੂਬੇ ਤਹਿਤ ਖੇਤੀ ਕਾਨੂੰਨ ਨੋਟੀਫਾਈ ਕਰ ਦਿੱਤੇ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 14 ਦਸੰਬਰ( ਵਿਸ਼ਵ ਵਾਰਤਾ)-ਅਰਵਿੰਦ ਕੇਜਰੀਵਾਲ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਕੇਸ ਵਿੱਚ ਘਿਰ ਜਾਣ ਮੌਕੇ ਡਰਦੇ ਮਾਰੇ ਭੱਜ ਜਾਣ ਅਤੇ ਮੁਆਫੀ ਮੰਗਣ ਲਈ ਬੁਜ਼ਦਿਲ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨਾਲ ਉਸ ਦੀ ਸਰਕਾਰ ਦੀਆਂ ਨਾਕਾਮੀਆਂ ‘ਤੇ ਪਰਦਾ ਨਹੀਂ ਪੈ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਅਸਫਲ ਰਹਿ ਜਾਣ ਤੋਂ ਬਾਅਦ ਹੁਣ ਕੇਜਰੀਵਾਲ ਆਪਣੀ ਸ਼ਾਖ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ ਜੋ ਨਾ ਤਾਂ ਉਸ ਨੂੰ ਕਿਸਾਨਾਂ ਦੇ ਰੋਹ ਤੋਂ ਬਚਾ ਸਕੇਗਾ ਅਤੇ ਨਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਸ ਦੀ ਪਾਰਟੀ ਦੀ ਡੁੱਬਦੀ ਬੇੜੀ ਨੂੰ ਬਚਾ ਸਕੇਗਾ।

ਕੇਜਰੀਵਾਲ ਵੱਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਖਿਲਾਫ ਲਾਏ ਗਏ ਝੂਠੇ ਦੋਸ਼ਾਂ ਦਾ ਮੋੜਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ”ਇਹ ਗੱਲ ਹਰੇਕ ਪੰਜਾਬੀ ਜਾਣਦਾ ਹੈ ਕਿ ਮੈਂ ਈ.ਡੀ. ਦੇ ਝੂਠੇ ਕੇਸ ਜਾਂ ਕਿਸੇ ਹੋਰ ਕੇਸਾਂ ਤੋਂ ਡਰਨ ਵਾਲਾ ਨਹੀਂ ਹਾਂ। ਪੰਜਾਬੀ ਇਹ ਵੀ ਜਾਣਦੇ ਹਨ ਕਿ ਜੇਕਰ ਕੇਜਰੀਵਾਲ ਦਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਉਹ ਆਪਣੀ ਆਤਮਾ ਵੀ ਵੇਚ ਦੇਵੇਗਾ।”

ਮੁੱਖ ਮੰਤਰੀ ਨੇ ਦਿੱਲੀ ਵਿਚ ਆਪਣੇ ਹਮਰੁਤਬਾ ਨੂੰ ਅਜਿਹੀ ਇੱਕ ਵੀ ਮਿਸਾਲ ਦੇਣ ਦੀ ਚੁਣੌਤੀ ਦਿੱਤੀ ਜਦੋਂ ਉਹ (ਕੈਪਟਨ ਅਮਰਿੰਦਰ ਸਿੰਘ) ਈ.ਡੀ. ਜਾਂ ਕਿਸੇ ਹੋਰ ਏਜੰਸੀ ਦੇ ਦਬਾਅ ਹੇਠ ਪਿੱਛੇ ਹਟੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਤੋਂ ਲੈ ਕੇ ਸਤਲੁਜ-ਯਮੁਨਾ ਲਿੰਕ ਨਹਿਰ ਤੱਕ ਅਤੇ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਹ ਆਪਣੇ ਲੋਕਾਂ ਨਾਲ ਹਮੇਸ਼ਾ ਹੀ ਡਟ ਕੇ ਖੜ੍ਹੇ ਜਦਕਿ ਦੂਜੇ ਪਾਸੇ ਇਸ ਦੇ ਬਿਲਕੁਲ ਉਲਟ ਕੇਜਰੀਵਾਲ ਜੋ ਮਾਣਹਾਨੀ ਦੇ ਮਾਮੂਲੀ ਜਿਹੇ ਕੇਸ ਦਾ ਸਾਹਮਣਾ ਕਰਨ ਤੋਂ ਡਰਦੇ ਮਾਰੇ ਨੂੰ ਲੇਲ੍ਹੜੀਆਂ ਕੱਢਦੇ ਹੋਏ ਪੂਰੇ ਪੰਜਾਬ ਨੇ ਦੇਖਿਆ ਸੀ ਅਤੇ ਇੱਥੇ ਹੀ ਬੱਸ ਨਹੀਂ ਮਹਾਂਮਾਰੀ ਦੇ ਦਰਮਿਆਨ ਵੀ ਮਦਦ ਲਈ ਪੂਰੀ ਦਿੱਲੀ ਨੇ ਉਸ ਨੂੰ ਕੇਂਦਰ ਅੱਗੇ ਤਰਲੇ ਲੈਂਦੇ ਦੇਖਿਆ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਕਿਵੇਂ ਕੌਮੀ ਰਾਜਧਾਨੀ ਵਿੱਚ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਹਿੱਤ ਵੇਚੇ ਗਏ ਅਤੇ ਇਹ ਘਿਨਾਉਣਾ ਕਦਮ ਵੀ ਉਸ ਵੇਲੇ ਚੁੱਕਿਆ ਜਦੋਂ ਕਿਸਾਨ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨਾਲ ਗੰਢਤੁੱਪ ਜੱਗ-ਜ਼ਾਹਰ ਹੋ ਗਈ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵੱਲੋਂ ਹਰ ਕਦਮ ‘ਤੇ ਝੂਠ ਬੋਲਣ ਦੀ ਸਖ਼ਤ ਨਿਖੇਧੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੁੱਛਿਆ, ”ਕੇਜਰੀਵਾਲ, ਤੁਸੀਂ ਇਹ ਕਿਉਂ ਕੀਤਾ? ਤੁਹਾਡੇ ਉੱਤੇ ਕੇਂਦਰ ਨੇ ਕਿਹੜਾ ਦਬਾਅ ਬਣਾਇਆ? ਜਾਂ ਫਿਰ ਇਸ ਲਈ ਕੀਤਾ ਕਿ ਜਦੋਂ ਅਗਲੀ ਵਾਰ ਤੁਹਾਡੀ ਸਰਕਾਰ ਕੋਵਿਡ ਦੇ ਸੰਕਟ ਨਾਲ ਨਜਿੱਠਣ ਵਿਚ ਨਾਕਾਮ ਰਹਿ ਜਾਵੇ, ਜਿਵੇਂ ਕਿ ਦੋ ਵਾਰ ਪਹਿਲਾਂ ਵੀ ਰਹਿ ਚੁੱਕੀ ਹੈ, ਤਾਂ ਤੁਸੀਂ ਕੇਂਦਰ ਅੱਗੇ ਮੁੜ ਹਾੜੇ ਕੱਢ ਸਕੋ?

ਕਿਸਾਨੀ ਅੰਦੋਲਨ ਨੂੰ ਦੇਸ਼ ਵਿਰੋਧੀ ਆਖ ਕੇ ਕਮਜ਼ੋਰ ਕਰਨ ਦੀ ਕੁਝ ਸਵਾਰਥੀ ਹਿੱਤਾਂ ਦੀ ਸਾਜਿਸ਼ ਬਾਰੇ ਕੇਜਰੀਵਾਲ ਵੱਲੋਂ ਆਪਣੇ ਗੁੱਸੇ ਦੀ ਡੌਂਡੀ ਪਿੱਟਣ ਲਈ ਦਿੱਲੀ ਦੇ ਮੁੱਖ ਮੰਤਰੀ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਖਾਲਿਸਤਾਨੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਤੋਂ ਕਿਸੇ ਹਮਾਇਤ ਦੀ ਲੋੜ ਨਹੀਂ ਹੈ। ਕੈਪਟਨ ਅਮਰਿੰਦਰ ਨੇ ਕਿਹਾ “ਜੇ ਤੁਸੀਂ ਸੋਚਦੇ ਹੋ ਕਿ ਕਿਸਾਨ ਤੁਹਾਡੀਆਂ ਨੌਟੰਕੀਆਂ ਅਤੇ ਮਗਰਮੱਛ ਦੇ ਹੰਝੂਆਂ ਦੇ ਝਾਂਸੇ ਵਿੱਚ ਆ ਜਾਣਗੇ, ਤਾਂ ਸ੍ਰੀ ਕੇਜਰੀਵਲ, ਤੁਸੀਂ ਹੁਣ ਵੀ ਉਸੇ ਤਰ੍ਹਾਂ ਹੀ ਪੂਰੀ ਤਰ੍ਹਾਂ ਗਲਤ ਹੋ, ਜਿਸ ਤਰ੍ਹਾਂ ਤੁਸੀਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਦੇ ਜਿੱਤਣ ਦੀ ਉਮੀਦ ਲਾ ਕੇ ਗਲਤ ਸਾਬਤ ਹੋਏ ਸੀ।” ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਉਸ ਧੂੜ ਭਰੀ ਹਨੇਰੀ ਨਾਲ ਕੀਤੀ ਜੋ ਹਵਾ ਦੀ ਦਿਸ਼ਾ ਨੂੰ ਵੇਖਦਿਆਂ ਚਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੀਆਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਜਿਸ ਜ਼ਰੀਏ ਉਹ ਆਪਣੇ ਰਾਜਨੀਤਿਕ ਏਜੰਡੇ ਨੂੰ ਉਤਸ਼ਾਹਿਤ ਕਰਨ ਦੇ ਮੌਕੇ ਵਜੋਂ ਵੇਖ ਰਿਹਾ ਹੈ, ਬਿਲਕੁਲ ਵੀ ਸਫਲ ਨਹੀਂ ਹੋਣਗੀਆਂ।

ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਅੱਗ ਨਾਲ ਖੇਡਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ “ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਪੂਰੀ ਤਰ੍ਹਾਂ ਮਿਟ ਜਾਣ ਤੋਂ ਪਹਿਲਾਂ ਪਿੱਛੇ ਹਟ ਜਾਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਧੋਖਾ ਕਰਨ ਵਾਲਾ ਕਦੇ ਵੀ ਜਨਤਾ ਦੇ ਗੁੱਸੇ ਤੋਂ ਬਚਿਆ ਨਹੀਂ ਹੈ ਅਤੇ ਕੇਜਰੀਵਾਲ, ਜਿਸ ਨੇ ਪਹਿਲਾਂ ਹੀ ਕਿਸਾਨਾਂ ਨਾਲ ਇਕ ਤੋਂ ਵੱਧ ਵਾਰ ਧੋਖਾ ਕੀਤਾ ਹੈ, ਨੂੰ ਵੀ ਇਸਦੇ ਨਤੀਜੇ ਭੁਗਤਣੇ ਪੈਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

by Ranjit Singh
November 22, 2026
0

National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ - ਸਰਹੱਦ ਅਤੇ ਊਰਜਾ ਸਮੇਤ ਅਹਿਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 