ਕੇਜਰੀਵਾਲ ਨਾਲ ਮੁਲਾਕਾਤ ਕਰਕੇ ਬਾਹਰ ਆਏ ਸੀਐਮ ਮਾਨ
ਦਿੱਲੀ ,12 ਜੂਨ (ਵਿਸ਼ਵ ਵਾਰਤਾ) ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੀ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਬਾਹਰ ਆ ਚੁੱਕੇ ਹਨ। ਭਗਵੰਤ ਮਾਨ ਨੇ ਜਿਥੇ ਇਕ ਪਾਸੇ ਦਿੱਲੀ ਦੇ ਮੁਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਜਾਣਿਆ ਹੈ ਉਥੇ ਹੀ ਪੰਜਾਬ ਅਤੇ ਦੇਸ਼ ਦੀ ਸਿਆਸੀ ਸਥਿਤੀ ਬਾਰੇ ਵੀ ਗੱਲਬਾਤ ਕੀਤੀ ਹੈ। ਅਜਿਹੇ ਸਮੇ ਵਿਚ ਮਾਨ ਅਤੇ ਕੇਜਰੀਵਾਲ ਦੀ ਇਹ ਮੁਲਾਕਾਤ ਬੇਹੱਦ ਅਹਿਮ ਮੰਨੀ ਜਾ ਰਹੀ ਹੈ ਜਦੋ ਮਾਨ ਪੰਜਾਬ ਵਿਚ 3 ਸੀਟਾਂ ਜਿੱਤਣ ਨੂੰ ਲੈ ਕੇ ਲਗਾਤਾਰ ਸਿਆਸੀ ਮੀਟਿੰਗਾਂ ਕਰ ਰਹੇ ਹਨ। ਸਮਝਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਪੰਜਾਬ ‘ਚ ਸਿਆਸੀ ਬਦਲਾਅ ਵੀ ਦੇਖਣ ਨੂੰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਸੁਨੀਤਾ ਕੇਜਰੀਵਾਲ ਅਤੇ ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਲੋਕ ਸਭਾ ਦੇ ਨਤੀਜਿਆਂ ਤੋਂ ਬਾਅਦ ਮਾਨ ਦੀ ਕੇਜਰੀਵਾਲ ਨਾਲ ਇਹ ਪਹਿਲੀ ਮੁਲਾਕਾਤ ਹੈ। ਜਲਦ ਹੀ ਜਲੰਧਰ ਵੀ ਜਿਮਨੀ ਚੋਣ ਆ ਰਹੀ ਹੈ ਇਸ ਬਾਰੇ ਵੀ ਮਾਨ ਵੱਲੋ ਕੇਜਰੀਵਾਲ ਨਾਲ ਬੇਹੱਦ ਅਹਿਮ ਵਿਚਾਰ ਚਰਚਾ ਕੀਤੀ ਗਈ ਹੈ।