ਇਸ ਸਮੇਂ ਦੀ ਵੱਡੀ ਖ਼ਬਰ
ਕੇਜਰੀਵਾਲ ਪਹੁੰਚੇ ਚੰਡੀਗੜ੍ਹ
ਇੱਕ ਵਜੇ ਕਰਨਗੇ ਪ੍ਰੈਸ ਕਾਨਫਰੰਸ- ਮੁਫਤ ਬਿਜਲੀ ਦਾ ਖਾਕਾ ਕਰਨਗੇ ਪੇਸ਼
ਕਰ ਸਕਦੇ ਹਨ ਕਈ ਵੱਡੇ ਐਲਾਨ

ਚੰਡੀਗੜ੍ਹ, 29ਜੂ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਤੋਂ ਚੰਡੀਗੜ੍ਹ ਪਹੁੰਚੇ ਹਨ। ਜਿੱਥੇ ‘ਆਪ’ ਦੇ ਸੀਨੀਅਰ ਨੇਤਾਵਾਂ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਕੇਜਰੀਵਾਲ ਯੂਟੀ ਗੈਸਟ ਹਾਊਸ ਲਈ ਰਵਾਨਾ ਹੋ ਗਏ। ਜਿੱਥੇ ਉਹ ਕੁਝ ਅਰਾਮ ਕਰਨ ਤੋਂ ਬਾਅਦ ਪਾਰਟੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਦੁਪਹਿਰ ਇਕ ਵਜੇ ਮੀਡੀਆ ਨੂੰ ਸੰਬੋਧਿਤ ਕਰਨਗੇ, ਜਿਸ ਦੌਰਾਨ ਉਹ ‘ਆਪ’ ਦੀ ਸਰਕਾਰ ਆਉਣ ‘ਤੇ ਪੰਜਾਬ ਵਿਚ ਦੋ ਸੌ ਯੂਨਿਟ ਤੱਕ ਦੇ ਸਾਰੇ ਪਰਿਵਾਰਾਂ ਲਈ ਬਿਜਲੀ ਮੁਆਫੀ ਦਾ ਐਲਾਨ ਕਰ ਸਕਦੇ ਹਨ। ਅੱਜ ਸਵੇਰੇ ਵੀ ਕੇਜਰੀਵਾਲ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਅਤੇ ਮੈਂ ਤੁਹਾਨੂੰ ਕੁਝ ਹੀ ਘੰਟਿਆਂ ਬਾਅਦ ਮਿਲਾਂਗਾ।























