• Latest
  • Trending
ਕੇਜਰੀਵਾਲ ਵੱਲੋਂ ਆਪ ਵਰਕਰਾਂ ਨੂੰ ਸੂਬੇ ਦੇ ਪਿੰਡਾਂ ‘ਚ ਲੋਕਾਂ ਦੀ ਆਕਸੀਜਨ ਦਾ ਪੱਧਰ ਜਾਂਚਣ ਲਈ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ ਕਿਹਾ, ਦਿੱਲੀ ਦੇ ਮੁੱਖ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਿਸੇ ਵੱਡੀ ਸਾਜਿਸ਼ ਵਿੱਚ ਆਪ ਦੀ ਭੂਮਿਕਾ ਸਬੰਧੀ ਸਵਾਲੀਆ ਨਿਸ਼ਾਨ ਲਾਉਣ ਵਾਲਾ

6 years ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

11 minutes ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

26 minutes ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

53 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

2 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

2 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

3 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

Breaking: ਦਿੱਲੀ ਪੁਲਿਸ ਨੂੰ ਮਿਲਿਆ ਨਵਾਂ ਕਮਿਸ਼ਨਰ

4 hours ago
Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

Iran ਦੀ Chabahar Port ‘ਤੇ ਅਮਰੀਕਾ ਨੇ ਕੀਤੀ ਏਅਰ-ਸਟ੍ਰਾਈਕ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Friday, July 17, 2026
No Result
View All Result
40 °c
Chandigarh
35 ° Sat
35 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਵੱਲੋਂ ਆਪ ਵਰਕਰਾਂ ਨੂੰ ਸੂਬੇ ਦੇ ਪਿੰਡਾਂ ‘ਚ ਲੋਕਾਂ ਦੀ ਆਕਸੀਜਨ ਦਾ ਪੱਧਰ ਜਾਂਚਣ ਲਈ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ ਕਿਹਾ, ਦਿੱਲੀ ਦੇ ਮੁੱਖ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਿਸੇ ਵੱਡੀ ਸਾਜਿਸ਼ ਵਿੱਚ ਆਪ ਦੀ ਭੂਮਿਕਾ ਸਬੰਧੀ ਸਵਾਲੀਆ ਨਿਸ਼ਾਨ ਲਾਉਣ ਵਾਲਾ

September 3, 2020
in ਸਿਆਸੀ, ਖਬਰਾਂ, ਪੰਜਾਬ
ਕੇਜਰੀਵਾਲ ਵੱਲੋਂ ਆਪ ਵਰਕਰਾਂ ਨੂੰ ਸੂਬੇ ਦੇ ਪਿੰਡਾਂ ‘ਚ ਲੋਕਾਂ ਦੀ ਆਕਸੀਜਨ ਦਾ ਪੱਧਰ ਜਾਂਚਣ ਲਈ ਕਹਿਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਨੂੰ ਪੰਜਾਬ ਤੋਂ ਦੂਰ ਰਹਿਣ ਦੀ ਨਸੀਹਤ ਕਿਹਾ, ਦਿੱਲੀ ਦੇ ਮੁੱਖ ਮੰਤਰੀ ਦਾ ਐਲਾਨ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਕਿਸੇ ਵੱਡੀ ਸਾਜਿਸ਼ ਵਿੱਚ ਆਪ ਦੀ ਭੂਮਿਕਾ ਸਬੰਧੀ ਸਵਾਲੀਆ ਨਿਸ਼ਾਨ ਲਾਉਣ ਵਾਲਾ

ਕੋਵਿਡ ਦੇ ਨਕਲੀ ਵੀਡਿਓ ਸਬੰਧੀ ਗ੍ਰਿਫਤਾਰ ਆਪ ਵਰਕਰ ਦੇ ਪਿਛੋਕੜ ਦਾ ਪਤਾ ਲਾਉਣ ਤੇ ਪੈਸੇ ਦੀ ਪੇਸ਼ਕਸ਼ ਬਾਰੇ ਪੱਤਰਕਾਰ ਵੱਲੋਂ ਦਰਜ ਸ਼ਿਕਾਇਤ ਦੀ ਗਹਿਰਾਈ ਨਾਲ ਜਾਂਚ ਦੇ ਡੀ.ਜੀ.ਪੀ. ਨੂੰ ਹੁਕਮ
ਚੰਡੀਗੜ੍ਹ, 3 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਪਿੰਡਾਂ ਵਿੱਚ ਕੋਵਿਡ ਸੰਕਟ ਦੇ ਨਾਂ ‘ਤੇ ਲੋਕਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ ਜਿੱਥੇ ਕਿ ਵੱਡੀ ਗਿਣਤੀ ਵਿੱਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ ‘ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨ੍ਹਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਵਰਕਰ ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਵਿਭਾਗ ਦੁਆਰਾ ਕੱਢੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਪ ਵਰਕਰ ਦੁਆਰਾ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਓ/ਪੋਸਟ ਵਿੱਚ ਲੋਕਾਂ ਨੂੰ ਸਿਹਤ ਅਥਾਰਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਨਾਲ ਇਕ ਭਾਈਚਾਰੇ ਦੇ ਲੋਕਾਂ ਨੂੰ ਜ਼ਰੂਰੀ ਸਿਹਤ ਸੁਵਿਧਾਵਾਂ ਲੈਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ ਜੋ ਸੁਵਿਧਾਵਾਂ ਕੋਵਿਡ ਨਾਲ ਪੀੜਤ ਸਾਰੇ ਨਾਗਰਿਕਾਂ ਨੂੰ ਮੁਹੱਈਆ ਕਰਵਾਏ ਜਾਣ ਦੀ ਲੋੜ ਹੈ। ਇਹ ਸਾਫ਼ ਤੌਰ ‘ਤੇ ਸੂਬੇ ਦੇ ਲੋਕਾਂ ਜੋ ਕਿ ਪਹਿਲਾਂ ਹੀ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ, ਖ਼ਿਲਾਫ਼ ਇਕ ਮਾਰੂ ਅਪਰਾਧਿਕ ਸਾਜ਼ਿਸ਼ ਦਾ ਮਾਮਲਾ ਹੈ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੇ ਵਿਰੋਧੀ ਗੈਰ-ਸਮਾਜਿਕ ਤੱਤਾਂ ਵੱਲੋਂ ਵਿੱਢੀ ਜਾ ਰਹੀ ਇਕ ਵੱਡੀ ਯੋਜਨਾ ਦਾ ਇਹ ਸਭ ਸੂਚਕ ਹੈ ਅਤੇ ਵੀਰਵਾਰ ਨੂੰ ਪੁਲਿਸ ਨੇ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਇਕ ਸਥਾਨਕ ਮੈਡੀਕਲ ਪੱਤਰਕਾਰ ਜਿਸ ਨੂੰ ਕਿ ਕੋਵਿਡ ਸਬੰਧੀ ਇਕ ਨਕਲੀ ਵੀਡੀਓ ਬਣਾਉਣ ਅਤੇ ਪ੍ਰਚਾਰਿਤ ਕਰਨ ਲਈ 100 ਡਾਲਰ ਦੀ ਪੇਸ਼ਕਸ਼ ਹੋਈ ਸੀ, ਦੀ ਸ਼ਿਕਾਇਤ ‘ਤੇ ਇਕ ਹੋਰ ਕੇਸ (ਐਫ.ਆਈ.ਆਰ. ਨੰ:238) ਦਰਜ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬੇਹਦ ਮੰਦਭਾਗੀ ਵੀਡੀਓ ਪ੍ਰਚਾਰ ਮੁਹਿੰਮ ਜਿਸ ਵਿੱਚ ਆਪ ਦੇ ਵਰਕਰਾਂ ਨੂੰ ਪੰਜਾਬ ਦੇ ਪਿੰਡਾਂ ਅਤੇ ਗਲੀਆਂ ਵਿੱਚ ਜਾ ਕੇ ਔਕਸੀਮੀਟਰਾਂ ਨਾਲ ਲੋਕਾਂ ਦੇ ਆਕਸੀਜਨ ਦਾ ਪੱਧਰ ਜਾਂਚਣ ਲਈ ਕਿਹਾ ਗਿਆ ਹੈ, ਆਪ ਵੱਲੋਂ ਪੰਜਾਬ ਸਰਕਾਰ ਦੇ ਇਸ ਮਹਾਂਮਾਰੀ ਨੂੰ ਠੱਲ੍ਹ ਪਾ ਕੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਖੋਰਾ ਲਾਉਣ ਸਬੰਧੀ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਫੈਸਲੇ ਨਾਲ ਪੰਜਾਬ ਦੀ ਸੁਰੱਖਿਆ ਤੇ ਅਖੰਡਤਾ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਉਹ ਸਰਹੱਦ ਪਾਰ ਦੀਆਂ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਨਾ ਖੇਡੇ ਜੋ ਕੋਵਿਡ ਮਹਾਂਮਾਰੀ ਦੀ ਵਰਤੋਂ ਤਾਜ਼ਾ ਸੰਕਟ ਨੂੰ ਵਧਾਉਣ ਦੀਆਂ ਕੋਸ਼ਿਸ਼ ਲਈ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੰਜਾਬ ਤੋਂ ਦੂਰ ਹੀ ਰਹੇ ਅਤੇ ਆਪਣੇ ਸੂਬੇ ਵਿੱਚ ਕੋਵਿਡ ਨੂੰ ਕੰਟਰੋਲ ਕਰਨ ਦੇ ਪ੍ਰਬੰਧਨ ਉਤੇ ਧਿਆਨ ਕੇਂਦਰਿਤ ਕਰੇ ਜਿੱਥੇ ਕੱਲ੍ਹ 2500 ਨਵੇਂ ਕੇਸਾਂ ਦੇ ਪਾਜੇਟਿਵ ਪਾਏ ਜਾਣ ਨਾਲ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਹਸਪਤਾਲਾਂ ਵਿੱਚ ਆਈ.ਸੀ.ਯੂ. ਬੈਡ ਫੇਰ ਖਤਮ ਹੋ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਿਹਾ, ”ਸਾਨੂੰ ਤੁਹਾਡੇ ਔਕਸੀਮੀਟਰਾਂ ਦੀ ਜ਼ਰੂਰਤਾਂ ਨਹੀਂ। ਸਾਨੂੰ ਸਿਰਫ ਪੰਜਾਬ ਵਿੱਚ ਤੁਹਾਡੇ ਵਰਕਰਾਂ ‘ਤੇ ਲਗਾਮ ਲਗਾਉਣ ਦੀ ਲੋੜ ਹੈ ਜਿਹੜੇ ਮੇਰੇ ਲੋਕਾਂ ਨੂੰ ਹਸਪਤਾਲਾਂ ਵਿੱਚ ਕੋਵਿਡ ਟੈਸਟ ਕਰਵਾਉਣ ਅਤੇ ਇਲਾਜ ਨਾ ਕਰਵਾਉਣ ਲਈ ਭੜਕਾ ਰਹੇ ਹਨ।”
ਪੰਜਾਬ ਪੁਲਿਸ ਨੇ ਫਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜੀ ਦੇ ਪਿੰਡ ਮਿਸ਼ਰੀਵਾਲਾ ਨਾਜੂ ਸ਼ਾਹ ਦੇ ਆਪ ਵਰਕਰ ਅਮਰਿੰਦਰ ਸਿੰਘ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਝੂਠੀ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਪੋਸਟ ਪਾਉਣ ਲਈ ਆਈ.ਟੀ. ਐਕਟ ਦੀ ਧਾਰਾ 66, 54 ਡੀ.ਐਮ.ਏ. ਅਤੇ 153 ਆਈ.ਪੀ.ਸੀ. ਤਹਿਤ ਗ੍ਰਿਫਤਾਰ ਕੀਤਾ ਹੈ। ਮੋਗਾ ਬੈਠ ਕੇ ਸਰਗਰਮੀ ਨਾਲ ਸੋਸ਼ਲ ਮੀਡੀਆ ਉਪਰ ਭੜਕਾਓ ਤੇ ਅਫਵਾਹਾਂ ਫੈਲਾਉਣ ਵਾਲੇ 31 ਵਰ੍ਹਿਆਂ ਦੇ ਅਮਰਿੰਦਰ ਵੱਲੋਂ ਪੋਸਟ ਕੀਤੀਆਂ ਤਸਵੀਰਾਂ ਤੇ ਵੀਡਿਓਜ਼ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਡਾਕਟਰ ਕੋਵਿਡ ਮਰੀਜ਼ਾਂ ਦੇ ਮਹੱਤਵਪੂਰਨ ਅੰਗਾਂ ਨੂੰ ਕੱਢ ਰਹੇ ਹਨ। ਪੋਸਟਾਂ/ਵੀਡਿਓਜ਼ ਵਿੱਚ ਲੋਕਾਂ ਨੂੰ ਭੜਕਾ ਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਸਹਿਯੋਗ ਨਾ ਕਰਨ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਅਤੇ ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਸਿਹਤ ਵਿਭਾਗ ਵੱਲੋਂ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਸਰੀਰ ਦੇ ਅੰਗ ਕੱਢੇ ਜਾ ਰਹੇ ਹਨ। ਇਸ ਤਰ੍ਹਾਂ ਸੂਬੇ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਨੂੰ ਖਤਰੇ ਵਿੱਚ ਪਾਇਆ ਜਾ ਰਿਹਾ ਹੈ। ਇਹ ਪਤਾ ਲੱਗਿਆ ਹੈ ਕਿ ਅਮਰਿੰਦਰ ਸਿੰਘ ਆਪ ਦਾ ਸਰਗਰਮ ਵਰਕਰ ਹੈ ਅਤੇ ਫਿਰੋਜ਼ਪੁਰ ਵਿਧਾਨ ਸਭਾ ਹਲਕੇ ਤੋਂ ਆਪ ਪਾਰਟੀ ਦੀ ਐਮ.ਐਲ.ਏ. ਟਿਕਟ ਦਾ ਚਾਹਵਾਨ ਹੈ। ਉਹ ਆਪ ਦੀ ਤਰਫੋਂ ਰਾਜਸੀ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਹੈ ਅਤੇ ਪਾਰਟੀ ਵੱਲੋਂ ਧਰਨੇ, ਮੁਜਾਹਰਿਆਂ ਵਿੱਚ ਹਿੱਸਾ ਲੈਂਦਾ ਹੈ।
ਇਸੇ ਦੌਰਾਨ ਕੈਪਟਨ ਅਮਰਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਆਖਿਆ ਕਿ ਪੱਤਰਕਾਰ ਤਰੁਣੀ ਗਾਂਧੀ ਦੀ ਕੋਵਿਡ ਸੰਕਟ ‘ਤੇ ਜਾਅਲੀ ਵੀਡਿਓ ਫੈਲਾਉਣ ਲਈ ਪੈਸੇ ਦੀ ਪੇਸ਼ਕਸ਼ ਬਾਰੇ ਸ਼ਿਕਾਇਤ ਦੀ ਡੂੰਘਾਈ ਵਿੱਚ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਆਖਿਆ ਕਿ ਅਜਿਹੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਜਿੰਨਾ ਨੇ ਇਹ ਜ਼ਾਲਮ ਮੁਹਿੰਮ ਵਿੱਢਦਿਆਂ ਪੰਜਾਬ ਦੇ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਇਆ ਹੋਇਆ ਹੈ।
—–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

by Jaspreet Kaur
July 17, 2026
0

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ ਮਿਹਨਤ ਤੇ ਲਗਨ ਅੱਗੇ ਕੋਈ ਮੰਜ਼ਿਲ ਦੂਰ ਨਹੀਂ ਚੰਡੀਗੜ੍ਹ, 17...

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

by Jaspreet Kaur
July 17, 2026
0

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ) : ਜਸਵੰਤ ਸਿੰਘ ਖਾਲੜਾ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

Most Popular

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ

by Jaspreet Kaur
1 week ago
0

Actor ਰਾਜਪਾਲ ਯਾਦਵ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਨਵੀ ਦਿੱਲੀ, 10 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 