• Latest
  • Trending
ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

6 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

8 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

8 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

8 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

8 hours ago
ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

8 hours ago
ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

9 hours ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

10 hours ago
Hindi News
English News
Monday, November 23, 2026
No Result
View All Result
14 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

January 20, 2021
in ਖਬਰਾਂ, ਪੰਜਾਬ
ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੀ ਕੇਜਰੀਵਾਲ ਦਿੱਲੀ ਵਿਚ ਇਹਨਾਂ ਕਾਨੂੰਨਾਂ ਨੂੰ ਲਾਗੂ ਕਰਨ ਵਾਲਾ ਪਹਿਲਾ ਬੰਦਾ ਨਹੀਂ ਸੀ: ਜੰਗਲਾਤ ਮੰਤਰੀ

ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਵਿਰੁੱਧ ਡੱਟਣ ਵਾਲੇ ਪਹਿਲੇ ਮੁੱਖ ਮੰਤਰੀ ਦੱਸਿਆ

ਚੰਡੀਗੜ੍ਹ, 20 ਜਨਵਰੀ( ਵਿਸ਼ਵ ਵਾਰਤਾ )-ਕਾਲੇ ਖੇਤੀ ਕਾਨੂੰਨਾਂ ਦੇ ਮੱੁਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਵਰ੍ਹਦਿਆਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਲੋਕ ਕੇਜਰੀਵਾਲ ਨੂੰ ਚੰਗੀ ਤਰ੍ਹਾਂ ਜਾਣਦੇ ਹਨ, ਉਹ ਜੋ ਵੀ ਕਹਿੰਦੇ ਨੇ ਉਹ ਸਿਰਫ ਝੂਠ ਦਾ ਪੁਲੰਦਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਦਾ ਅਸਲੀ ਚਿਹਰਾ ਹੁਣ ਜੱਗ ਜਾਹਰ ਹੈ।

ਕੇਜਰੀਵਾਲ ਉੱਤੇ ਕਾਲੇ ਖੇਤੀ ਕਾਨੂੰਨਾਂ ਪ੍ਰਤੀ ਦੋਹਰੇ ਮਾਪਦੰਡ ਅਪਨਾਉਣ ਦਾ ਦੋਸ਼ ਲਗਾਉਂਦਿਆਂ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਉਨ੍ਹਾਂ ਦੇ ਮੰਤਰੀ ਮੰਤਰੀ ਦੇ ਕਿਸੇ ਸਹਿਯੋਗੀ ਅਤੇ ਪਾਰਟੀ ਨੇਤਾ ਨੂੰ ਇੰਫੋਰਸਮੈਂਟ ਡਾਇਰੈਕਟੋਰੇਟ ਦਾ ਕੋਈ ਡਰ ਨਹੀਂ ਹੈ। ਉਨਹਾਂ ਸਵਾਲ ਕੀਤਾ,” ਕੀ ਕੇਜਰੀਵਾਲ ਉਹ ਪਹਿਲਾ ਵਿਅਕਤੀ ਨਹੀਂ ਸੀ ਜਿਸਨੇ ਨੇ ਇਨਾਂ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਸੀ? ਧਰਮਸੋਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕੌਮੀ ਰਾਜਧਾਨੀ ਵਿੱਚ ਕੀਤੇ ਗਏ ਇਸ ਕੰਮ ਦੇ ਉਲਟ ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਵਿੱਚ ਅਜਿਹੇ ਪਹਿਲੇ ਮੁੱਖ ਮੰਤਰੀ ਸਨ ਜਿਨਾਂ ਨੇ ਪੰਜਾਬ ਵਿੱਚ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਕਾਨੂੰਨ ਪਾਸ ਕੀਤੇ ਸਨ।

ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛੋਕੜ ਤੇ ਝਾਤ ਮਾਰੀਏ ਤਾਂ ਪਤਾ ਲਗਦਾ ਹੈ ਕਿ ਉਹ ਕਿਸੇ ਚਿੰਤਾ ਜਾਂ ਅਹੁਦਾ ਖੁੱਸਣ ਦੇ ਡਰ ਦੀ ਪਰਵਾਹ ਕੀਤੇ ਬਿਨਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇ ਹਨ। ਦੂਜੇ ਪਾਸੇ ਐਸਵਾਈਐਲ ਮੁੱਦੇ ਤੇ ਕੇਜਰੀਵਾਲ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਧਰਮਸੋਤ ਨੇ ਕਿਹਾ ਕਿ ਕੇਜਰੀਵਾਲ ਲਈ ਪੰਜਾਬ ਸਿਰਫ ਰਾਜਨੀਤਿਕ ਖੇਡ ਹੈ ਪਰ ਦੂਜੇ ਪਾਸੇ ਇਹ ਕੈਪਟਨ ਅਤੇ ਸਾਡੇ ਸਾਰਿਆਂ ਲਈ ਮਾਤ ਭੂਮੀ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਸੀਂ ਪੂਰੀ ਵਾਹ ਲਾਉਣ ਨੂੰ ਤਿਆਰ ਹਾਂ।

ਕੇਜਰੀਵਾਲ ਦੀਆਂ ਮਨਘੜਤ ਗੱਲਾਂ ਉੱਤੇ ਸਵਾਲ ਉਠਾਉਂਦਿਆਂ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਕਿਵੇਂ ਪੰਜਾਬ ਦੀ

ਸੱਤਾ ਸੰਭਾਲਣ ਦਾ ਸੁਪਨਾ ਕਿਵੇਂ ਲੈ ਸਕਦਾ ਹੈ ਕਿਉਂਕਿ ਉਸਨੇ ਪਹਿਲਾਂ ਹੀ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਤੋਂ ਮੁਆਫੀ ਮੰਗੀ ਸੀ, ਜਿਨਾਂ ਨੂੰ ਲੋਕਾਂ ਨੇ ਬੁਰੀ ਤਰਾਂ ਨਕਾਰ ਦਿੱਤਾ ਸੀ। ਰਾਜਨੀਤਿਕ ਤੌਰ ਤੇ ਧਰਮਸੋਤ ਨੇ ਕਿਹਾ ਕਿ ਹਰ ਪੰਜਾਬੀ ਇਸ ਤੱਥ ਤੋਂ ਪੂਰੀ ਤਰਾਂ ਜਾਣੂ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੁਆਰਾ ਚੁੱਕੇ ਗਏ ਦਲੇਰਾਨਾਂ ਕਦਮਾਂ ਕਰਕੇ ਹੀ ਉਹਨਾਂ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਕਿਹਾ ਜਾਂਦਾ ਹੈ। ਧਰਮਸੋਤ ਨੇ ਕਿਹਾ ਕਿ ਆਪਣੇ ਪਿਛਲੇ ਸ਼ਾਸਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਹਿੱਤਾਂ ਲਈ ਆਪਣੀ ਹੀ ਪਾਰਟੀ ਖਿਲਾਫ ਸਟੈਂਡ ਲੈ ਲਿਆ ਸੀ ਅਤੇ ਅਜਿਹਾ ਜੋਖਮ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਲੈ ਸਕਦੇ ਹਨ।

ਮੰਤਰੀ ਨੇ ਕਿਹਾ ਕਿ ਕਿਸਾਨਾਂ ਦਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸਿਰਫ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਵਿੱਚ ਹੀ ਯਕੀਨੀ ਬਣਾਇਆ ਗਿਆ ਨਹੀਂ ਤਾਂ ਕੇਜਰੀਵਾਲ ਅਤੇ ਸੁਖਬੀਰ ਸਿੰਘ ਬਾਦਲ ਵਰਗੇ ਰਾਜਨੀਤਿਕ ਲੋਕ ਜੇਕਰ ਸੱਤਾ ਵਿੱਚ ਹੁੰਦੇ ਤਾਂ ਇਹ ਸੰਘਰਸ਼ ਕਦੋਂ ਦਾ ਤਾਰ—ਤਾਰ ਕਰ ਦਿੱਤਾ ਹੁੰਦਾ

ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ ਅਤੇ ਉਨਾਂ ਦੇ ਦਿਲ ਵਿੱਚ ਕਿਸਾਨਾਂ ਲਈ ਡੂੰਘੀ ਹਮਦਰਦੀ ਹੈ ਜਦਕਿ ‘ਆਪ’ ਅਤੇ ਸ੍ਰੋਮਣੀ ਅਕਾਲੀ ਦਲ ਦੇ ਨੇਤਾ ਇਨਾਂ ਮੁੱਦਿਆਂ ਤੋਂ ਰਾਜਨੀਤਿਕ ਲਾਹਾ ਲੈਣ ਦੀ ਕੋਸਿਸ਼਼ ਕਰ ਰਹੇ ਹਨ ਅਤੇ ਉਹਨਾਂ ਨੂੰ ਕਿਸਾਨਾਂ ਦੇ ਮਸਲਿਆਂ ਤੇ ਚਿੰਤਾਵਾਂ ਕੋਈ ਪਰਵਾਹ ਨਹੀਂ ਹੈ।

ਪਰਾਲੀ ਸਾੜਨ ਬਾਰੇ ਬੋਲਦਿਆਂ ਸ੍ਰੀ ਧਰਮਸੋਤ ਨੇ ਕਿਹਾ, “ਮੈਂ ਇਹ ਸਮਝਣ ਵਿੱਚ ਅਸਫਲ ਰਿਹਾ ਹਾਂ ਕਿ ਪਰਾਲੀ ਸਾੜਣ ਨਾਲ ਪ੍ਰਦੂਸ਼ਣ ਸਿਰਫ ਦਿੱਲੀ ਹੀ ਨਹੀਂ ਚੰਡੀਗੜ੍ਹ ਜਾਂ ਕਰਨਾਲ ਵਿੱਚ ਹੀ ਕਿਉਂ ਪਹੁੰਚਦਾ ਹੈ? ਇਸ ਦਾ ਕਾਰਨ ਇਹ ਹੈ ਕਿ ਇੱਥੇ ਪ੍ਰਦੂਸ਼ਣ ਸਿਰਫ ਉਨਾਂ ਦੀਆਂ ਫੈਕਟਰੀਆਂ ਅਤੇ ਕਾਰਾਂ ਤੋਂ ਆਉਂਦਾ ਹੈ। ਪਰ ਕੇਜਰੀਵਾਲ ਆਪਣੀਆਂ ਅਸਫਲਤਾਵਾਂ ਲੁਕਾਉਣ ਲਈ ਪੰਜਾਬ ਦੇ ਗਰੀਬ ਕਿਸਾਨਾਂ’ ਤੇ ਦੋਸ਼ ਮੜ੍ਹ ਰਹੇ ਹਨ। ”

ਕੇਜਰੀਵਾਲ ਦੀ ਨਿਖੇਧੀ ਕਰਦਿਆਂ ਮੰਤਰੀ ਨੇ ਕਿਹਾ ਕਿ ਅੱਜ ਕਿਸਾਨਾਂ ਦਾ ਸਭ ਤੋਂ ਵੱਡਾ ਦੁਸ਼ਮਣ ਕੇਜਰੀਵਾਲ ਹੈ। ਤੁਸੀਂ ਪਹਿਲਾਂ ਕਿਸੇ ਨੂੰ ਜਹਿਰ ਦੇ ਕੇ ਪਿੱਛੋਂ ਜਹਿਰ ਦੀ ਕਾਟ ਦੇ ਕੇ ਖੁਦ ਨੂੰ ਮਹਾਣ ਕਹਾਉਣ ਦਾ ਦਾਅਵਾ ਨਹੀਂ ਕਰ ਸਕਦੇ।ਸੱਚ ਤਾਂ ਇਹ ਹੈ ਕਿ ਕੇਜਰੀਵਾਲ ਨੇ ਇਹ ਖੇਤੀ ਕਾਨੂੰਨਾਂ ਨੂੰ ਦਿੱਲੀ ਵਿਚ ਲਾਗੂ ਕੀਤਾ ਹੈ ਅਤੇ ਹੁਣ ਇਹ ਇਸ ਨੂੰ ਲੁਕਾਉਣ ਦੀਆਂ ਕੋਸਿ਼ਸ਼ਾਂ਼ ਕਰ ਰਹੇ ਹਨ। ਉਹ ਪੰਜਾਬ ਵਿਚ ਆਪਣੀਆਂ ਰਾਜਨੀਤਿਕ ਲਾਲਸਾਵਾਂ ਨੂੰ ਪੂਰਾ ਕਰਨ ਲਈ ਹੀ ਕਿਸਾਨ ਪੱਖੀ ਹੋਣ ਦਾ ਢੋਂਡ ਕਰ ਰਹੇ ਹਨ।

ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਧਰਮਸੋਤ ਨੇ ਕਿਹਾ ਕਿ ਮੋਦੀ ਐਨ.ਆਈ.ਏ. ਨੋਟਿਸ ਭੇਜ ਕੇ ਕਿਸਾਨਾਂ‘ ਤੇ ਦਬਾਅ ਬਣਾਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਕਿਸਾਨ ਕਿਸੇ ਤੋਂ ਨਹੀਂ ਡਰਦੇ। ਉਨਾਂ ਦੀਆਂ ਮੰਗਾਂ ਸੱਚੀਆਂ ਹਨ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਦੇਸ਼ ਦਾ ਢਿੱਡ ਭਰ ਰਹੇ ਹਨ। ਇਹ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ।

“ਅੱਜ ਪੰਜਾਬ ਵਿਚ ਕਾਂਗਰਸ ਤੋਂ ਇਲਾਵਾ ਪੰਜਾਬ ਵਿਚ ਕਿਸੇ ਵੀ ਹੋਰ ਪਾਰਟੀ ਦੀ ਕੋਈ ਹੋਂਦ ਨਹੀਂ ਹੈ ਅਤੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕੋਈ ਹੋਰ ਨੇਤਾ ਨਹੀਂ ਹੈ ਜੋ ਰਾਜ ਦੀ ਯੋਗ ਅਗਵਾਈ ਕਰ ਸਕਦਾ ਹੈ। ਅਹਿਮਦ ਸ਼ਾਹ ਅਬਦਾਲੀ ਤੋਂ ਬਾਅਦ, ਜੇ ਕਿਸੇ ਨੇ ਪੰਜਾਬ ਨੂੰ ਲੁੱਟਿਆ ਹੈ, ਤਾਂ ਉਹ ਹੈ ਬਾਦਲ ਪਰਿਵਾਰ ਹੈ ਅਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਹੈ ਜਿਸ ਦੇ ਨੇਤਾ ਕਹਿੰਦੇ ਕੁਝ ਨੇ ਤੇ ਕਰਦੇ ਕੁਝ ਹਨ ।ਇਸੇ ਲਈ ਪੰਜਾਬ ਦੇ ਲੋਕ ਉਨਾਂ ਤੇ ਯਕੀਨ ਨਹੀਂ ਕਰਦੇ ।ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਮਿਊਂਸੀਪਲ ਚੋਣਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿੰਬ ਬਣਨਗੀਆਂ ਅਤੇ ਕਾਂਗਰਸ ਹੂੰਝਾ ਫੇਰੂ ਜਿੱਤ ਪ੍ਰਾਪਤ ਕਰੇਗੀ।

ਕਾਲੇ ਖੇਤੀ ਕਾਨੂੰਨਾਂ ਪ੍ਰਤੀ ਬਾਦਲਾਂ ਦੇ ਸਟੈਂਡ ਤੇ ਬੋਲਦਿਆਂ ਸ੍ਰੀ ਧਰਮਸੋਤ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਯਾਦ ਕਰਾਉਣਾ ਚਾਹੁੰਦਾ ਹਾਂ, ਜਦੋਂ ਇਹ ਆਰਡੀਨੈਂਸ ਲਾਗੂ ਕੀਤੇ ਗਏ ਸਨ ਉਸ ਵੇਲੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਇੱਥੋਂ ਤੱਕ ਕਿ ਪ੍ਰਕਾਸ਼ ਸਿੰਘ ਬਾਦਲ ਨੇ ਇਨਾਂ ਕਾਨੂੰਨਾਂ ਦੀ ਸ਼ਲਾਘਾ ਕੀਤੀ ਸੀ। ਕਿਸਾਨਾਂ ਦੇ ਵਿਧਰੋਹ ਅਤੇ ਗੁੱਸੇ ਕਾਰਨ ਹੁਣ ਇਸ ਮੁੱਦੇ ਤੇ ਪਲਟੀ ਮਾਰਨ ਲਈ ਮਜਬੂਰ ਹਨ।

————-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

ਅਮਰੀਕਾ ਦੇ ਫਲੋਰੀਡਾ ਵਿੱਚ ਜਹਾਜ਼ ਹਾਦਸਾਗ੍ਰਸਤ ; 9 ਲੋਕਾਂ ਦੀ ਮੌਤ

by Navjot
3 weeks ago
0

  ਵੈਸਟ ਪਾਮ ਬੀਚ (ਫਲੋਰੀਡਾ), 2 ਨਵੰਬਰ (ਵਿਸ਼ਵ ਵਾਰਤਾ) - ਅਮਰੀਕਾ ਦੇ ਟਰਾਂਸਪੋਰਟੇਸ਼ਨ ਸਕੱਤਰ ਸੀਨ ਡਫੀ ਨੇ ਦੱਸਿਆ ਕਿ ਐਤਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 