ਤਿਰੂਵਨਤਪੂਰਮ, 2 ਦਸੰਬਰ : ਦੱਖਣੀ ਭਾਰਤ ਦੇ ਸੂਬੇ ਕੇਰਲ ਵਿਚ ‘ਓਖੀ’ ਚੱਕਰਵਾਤੀ ਤੂਫਾਨ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ| ਇਸ ਤੂਫਾਨ ਨੇ ਹੁਣ ਤੱਕ 16 ਲੋਕਾਂ ਦੀ ਜਾਨ ਲੈ ਲਈ ਹੈ, ਉਥੇ ਵੱਡੀ ਪੱਧਰ ਤੇ ਲੋਕਾਂ ਦੀ ਸੰਪਤੀ ਦਾ ਨੁਕਸਾਨ ਹੋਇਆ ਹੈ| ਇਸ ਦੌਰਾਨ ਤੇਜ਼ ਹਵਾਵਾਂ ਕਾਰਨ ਕਈ ਦਰੱਖਤ ਟੁੱਟ ਕੇ ਬਿਜਲੀ ਦੇ ਖੰਭਿਆਂ ਅਤੇ ਲੋਕਾਂ ਦੇ ਵਾਹਨਾਂ ਉਤੇ ਡਿੱਗ ਪਏ ਹਨ, ਉਥੇ ਸੂਬੇ ਵਿਚ ਹੋ ਰਹੀ ਤੇਜ਼ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ|
ਇਸ ਦੌਰਾਨ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ| ਭਾਰਤੀ ਹਵਾਈ ਸੈਨਾ ਨੇ ਹੁਣ ਤੱਕ 400 ਤੋਂ ਵਧੇਰੇ ਮਛੇਰਿਆਂ ਨੂੰ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਹੈ| ਕੇਂਦਰ ਸਰਕਾਰ ਵੱਲੋਂ ਵੀ ਸੂਬੇ ਵਿਚ ਪੈਦਾ ਹੋਏ ਹਾਲਾਤਾਂ ਉਤੇ ਨਜ਼ਰ ਰੱਖੀ ਜਾ ਰਹੀ ਹੈ|
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ
National News : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ 117ਵਾਂ ਐਪੀਸੋਡ ਅੱਜ ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ)...