• Latest
  • Trending
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

5 years ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

28 minutes ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

39 minutes ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

1 hour ago
National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

Asian Games: ਭਾਰਤ ਨੇ ਏਸ਼ੀਆਈ ਖੇਡਾਂ ਵਿੱਚ 17ਵਾਂ ਸੋਨ ਤਗਮਾ ਜਿੱਤਿਆ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਤੀਜਾ ਤੇ ਆਖਰੀ ਵਨਡੇ ਮੈਚ ਅੱਜ

3 hours ago
Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Final: ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

National: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ, ਅਭਿਜੀਤ ਦੀਪਕੇ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

3 hours ago
Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

5 hours ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

12 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, October 3, 2026
No Result
View All Result
28 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

January 6, 2022
in ਸਿਆਸੀ, ਖਬਰਾਂ, ਪੰਜਾਬ, ਬਰਨਾਲਾ
ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

ਨਵਜੋਤ ਸਿੱਧੂ ਨੇ ਰੈਲੀ ਦੌਰਾਨ ਬੀਜੇਪੀ, ਕੈਪਟਨ, ਬਾਦਲਾਂ ਤੇ ਕੇਜਰੀਵਾਲ ਤੇ ਜੰਮ ਕੇ ਸਾਧੇ ਨਿਸ਼ਾਨੇ 

ਬਰਨਾਲਾ, 6 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰੱਖੀ ਗਈ ਰੈਲੀ ਨੇ ਮਹਾਂਰੈਲੀ ਦਾ ਰੂਪ ਧਾਰ ਲਿਆ। ਬਰਨਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚੋਂ 30 ਹਜ਼ਾਰ ਤੋਂ ਵੱਧ ਲੋਕ ਇਸ ਮਹਾਂ ਰੈਲੀ ਵਿੱਚ ਪੁੱਜੇ। ਸੈਂਕੜੇ ਬੱਸਾਂ, ਕਾਰਾਂ ਅਤੇ ਹੋਰ ਸਾਧਨਾਂ ਤੇ ਲੋਕ ਇਸ ਰੈਲੀ ਵਿੱਚ ਸ਼ਾਮਲ ਹੋਏ। ਕੇਵਲ ਸਿੰਘ ਢਿੱਲੋਂ ਦੇ ਇੱਕ ਸੱਦੇ ਤੇ ਹਜ਼ਾਰਾਂ ਦੇ ਹੋਏ ਇਸ ਇਕੱਠ ਨੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਤੇ ਮੋਹਰ ਲਗਾ ਦਿੱਤੀ। ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦਿੱਤੇ ਥਾਪੜੇ ਨੇ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਵੀ ਕਲੀਅਰ ਕਰ ਦਿੱਤੀ।

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨਵਜੋਤ ਸਿੰਘ ਸਿੱਧੂ ਦੀ ਬਰਨਾਲਾ ਰੈਲੀ ਨੇ ਧਾਰਿਆ ਮਹਾਂ ਰੈਲੀ ਦਾ ਰੂਪ

ਇਸ ਮੌਕੇ ਸੰਬੋਧਨ ਦੌਰਾਨ ਨਵਜੋਤ ਸਿੱਧੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਜੇਪੀ ਦੀ ਫਿ਼ਰੋਜਪੁਰ ਦੀ ਫ਼ਲੌਪ ਹੋਈ ਰੈਲੀ ‘ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਸੁਨਣ 500 ਲੋਕ ਆਉਂਦੇ ਹਨ ਤਾਂ ਸਾਡੇ ਸ਼ੇਰ ਕੇਵਲ ਸਿੰਘ ਢਿੱਲੋਂ ਦੇ ਇੱਕ ਸੱਦੇ ਤੇ 30 ਹਜ਼ਾਰ ਲੋਕ ਆਏ ਹਨ। ਇੱਕ ਵਾਰ ਕੇਵਲ ਸਿੰਘ ਢਿੱਲੋਂ ਨੂੰ ਐਮਐਲਏ ਬਣਾ ਦਿਉ ਕੈਬਨਿਟ ਦਾ ਵਜ਼ੀਰ ਬਨਾਉਣ ਦਾ ਕੰਮ ਸਾਡਾ ਹੋਵੇਗਾ। ਉਹਨਾਂ ਕਿਹਾ ਕਿ ਜੇ ਕੇਵਲ ਢਿੱਲੋਂ ਨੂੰ ਤੁਸੀਂ ਜਿਤਾ ਦਿੱਤਾ ਤਾਂ ਨਵਜੋਤ ਸਿੰਘ ਸਿੱਧੂ ਬਰਨਾਲਾ ਦੇ ਲੋਕਾਂ ਦਾ ਧੰਨਵਾਦ ਕਰਨ ਲਈ ਏਸੇ ਰੈਲੀ ਵਾਲੀ ਜਗ੍ਹਾ ਤੇ ਮੁੜ ਧੰਨਵਾਦੀ ਰੈਲੀ ਕਰੇਗਾ। ਮੇਰੀ ਯਾਰੀ ਪੱਕੀ ਹੈ ਕੇਵਲ ਸਿੰਘ ਢਿੱਲੋਂ ਵੱਡੇ ਭਰਾ ਨਾਲ। ਮੈਂ ਆਪਣੀ ਭਰਜਾਈ ਦੇ ਗੋਡੇ ਹੱਥ ਲਾਉਂਦਾ ਹਾਂ। ਨਵਜੋਤ ਸਿੱਧੂ ਨੇ ਕੇਵਲ ਸਿੰਘ ਢਿੱਲੋਂ ਦੀ ਬਾਂਹ ਖੜੀ ਕਰਕੇ ਕੇਵਲ ਸਿੰਘ ਢਿੱਲੋਂ ਦੀ ਜਿੱਤ ਲਈ ਵਿੱਚ ਰੈਲੀ ਚ ਪਹੁੰਚੇ ਲੋਕਾਂ ਤੋਂ ਆਕਾਸ਼ ਗੂੰਜਾਊ ਨਾਅਰਾ ਲਵਾਇਆ।

 

 

ਰੈਲੀ ਦੌਰਾਨ ਪ੍ਰਧਾਨ ਸਿੱਧੂ ਨੇ ਬਾਦਲਾਂ, ਕੇਜਰੀਵਾਲ, ਕੈਪਟਲ ਅਤੇ ਬੀਜੇਪੀ ਤੇ ਜੰਮ ਕੇ ਨਿਸ਼ਾਨੇ ਸਾਧੇ। ਸਿੱਧੂ ਨੇ ਕਿਹਾ ਕਿ ਬੀਤੇ ਕੱਲ੍ਹ ਬੀਜੇਪੀ ਦੀ ਫਿ਼ਰੋਜਪੁਰ ਰੈਲੀ ਫ਼ੇਲ੍ਹ ਸਾਬਤ ਹੋਈ ਹੈ। ਬੀਜੇਪੀ ਦੀ ਰੈਲੀ ਵਿੱਚ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਸੀ, ਜਦਕਿ ਬੰਦਾ 500 ਵੀ ਨਹੀਂ ਪੁੱਜਿਆ। ਕੈਪਟਨ ਅਮਰਿੰਦਰ ਸਿੰਘ ਖਾਲੀ ਕੁਰਸੀਆਂ ਨੂੰ ਹੀ ਭਾਸ਼ਣ ਜਾਂਦੇ ਰਹੇ। ਪ੍ਰਧਾਨ ਮੰਤਰੀ ਹੁਣ 500 ਬੰਦਿਆਂ ਨੂੰ ਕਿਵੇਂ ਲੈਕਚਰ ਦਿੰਦਾ, ਇਸੇ ਕਾਰਨ ਰੈਲੀ ਰੱਦ ਕਰਨੀ ਪੈ ਗਈ। ਉਹਨਾਂ ਕਿਹਾ ਕਿ ਇੱਕ ਸਾਲ ਤੋਂ ਵੱਧ ਸਾਡੇ ਕਿਸਾਨ ਅਤੇ ਪੰਜਾਬ ਦੀ ਪੱਗ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਰਹੇ। ਪਰ ਕਿਸੇ ਨੂੰ ਕੋਈ ਦਿਖਾਈ ਨਾ ਦਿੱਤਾ ਅਤੇ ਪਰ ਕੱਲ੍ਹ ਜਦੋਂ ਮੋਦੀ ਸਾਬ ਕੁੱਝ ਨੁੰ ਕੁੱਝ ਮਿੰਟ ਰੋਕਣਾ ਪੈ ਗਿਆ ਤਾਂ ਤਕਲੀਫ਼ ਹੋ ਗਈ। ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪੱਗ ਰੋਲਣ ਦੀ ਕੋਸਿ਼ਸ਼ ਕੀਤੀ, ਜਿਸਦੇ ਕਰਕੇ ਅੱਂਜ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ। ਸਰਕਾਰ ਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਬਲਕਿ ਕਿਸਾਨਾਂ ਨੇ ਸਰਕਾਰ ਦੇ ਗਲ ਵਿੱਚ ਗੂਠਾ ਦੇ ਕੇ ਕਾਨੂੰਨ ਰੱਦ ਕਰਵਾਏ ਹਨ। ਬੀਜੇਪੀ ਅਤੇ ਇਸਦੇ ਸਮੱਰਥਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸਿ਼ਸ ਕਰਨ ਵਿੱਚ ਲੱਗੇ ਹਨ। ਇਹਨਾਂ ਦਾ ਕੋਈ ਪੰਜਾਬ ਵਿੱਚ ਆਧਾਰ ਨਹੀਂ। ਕੱਲ੍ਹ ਸਾਰੀ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਫ਼ੇਲ੍ਹ ਹੋਏ ਹਨ।
ਨਵਜੋਤ ਸਿੱਧੂ ਨੇ ਕਿਹਾ ਕਿ ਇਸ ਵਾਰ ਪੰਜਾਬ ਇਹ ਚੋਣ ਆਪਣੀਆਂ ਪੀੜ੍ਹੀਆਂ ਲਈ ਚੋਣ ਲੜ ਰਿਹਾ ਹੈ। ਕਿਸਾਨਾਂ ਅਤੇ ਨੌਜਵਾਨਾਂ ਦੇ ਚੰਗੇ ਭਵਿੱਖ ਲਈ ਚੋਣ ਹੋਵੇਗੀ। ਸਿੱਧੂ ਨੇ ਕਿਹਾ ਕਿ ਜਾਂ ਤਾਂ ਪੰਜਾਬ ਰਹੇਗਾ ਜਾਂ ਮਾਫ਼ੀਆ ਰਹੇਗਾ। ਕਿਉਂਕਿ ਜੇਕਰ ਮਾਫੀਆ ਚਲਾਉਣ ਵਾਲੇ ਮੁੱਖ ਮੰਤਰੀ ਰਹਿ ਗਏ ਤਾ ਪੰਜਾਬ ਸੂਬਾ ਸਾਡੇ ਰਹਿਣ ਯੋਗ ਨਹੀਂ ਰਹਿਣਾ।

ਕੈਪਟਨ, ਕੇਜਰੀਵਾਲ, ਬੀਜੇਪੀ ਅਤੇ ਬਾਦਲ ਸਾਰੇ ਇੱਕੋ ਬੋਲੀ ਬੋਲਦੇ ਹਨ
ਕੈਪਟਨ, ਬੀਜੇਪੀ ਅਤੇ ਬਾਦਲ ਸਾਰੇ ਇੱਕੋ ਬੋਲੀ ਬੋਲਦੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਬੀਜੇਪੀ ਅਤੇ ਸੁਖਬੀਰ ਬਾਦਲ ਇੱਕੋ ਬੋਲੀ ਬੋਲ ਰਹੇ ਹਨ, ਜੋ ਨਰਿੰਦਰ ਮੋਦੀ ਦੀ ਹੈ। ਭਾਜਪਾ ਚੋਣਾਂ ਮੌਕੇ ਆ ਕੇ ਹਮੇਸ਼ਾ ਲੋਕਾਂ ਨੂੰ ਮੁੱਦਿਆਂ ਤੋਂ ਭਟਕਾਉ਼ਂਦੀ ਹੈ। ਪੰਜਾਬ ਦੇ ਅਸਲ ਮੁੱਦੇ ਨੈਸ਼ਨਲ ਸੁਰੱਖਿਆ ਦੀ ਭੇਂਟ ਚੜਾ ਦਿੱਤੇ ਜਾਂਦੇ ਹਨ। ਸੂਬੇ ਵਿੱਚ ਪੰਜ ਸਾਲਾਂ ਤੋਂ ਅਮਨ ਸ਼ਾਂਤੀ ਹੈ, ਪਰ ਚੋਣਾਂ ਦੇ ਆਖਰੀ ਮਹੀਨੇ ਆ ਕੇ ਕਦੇ ਬੰਬ ਚੱਲਦੇ ਹਨ ਅਤੇ ਕਦੇ ਗੁਰੂ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਪਰ ਬੀਜੇਪੀ ਦੀ ਇਹ ਫਿ਼ਰਕੂ ਸੋਚ ਪੰਜਾਬ ਦੇ ਲੋਕ ਹਨ ਇੱਕ ਹਨ ਅਤੇ ਰਹਿਣਗੇ। ਇਸਨੂੰ ਤੋੜਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ ਉਹ ਕਰਤਾਰਪੁਰ ਸਾਹਿਬ ਗਏ ਸਨ ਤਾਂ ਵਿਰੋਧੀਆਂ ਨੇ ਬੜਾ ਰੌਲਾ ਪਾਇਆ ਅਤੇ ਸਾਰਿਆਂ ਦੇ ਮਿਰਚਾ ਲੜੀਆ। ਪਰ ਜਦੋਂ ਪ੍ਰਕਾਸ਼ ਸਿੰਘ ਬਾਦਲ ਪਾਕਿਸਤਾਨ ਗਏ ਸਨ ਤਾਂ ਇੱਕ ਭੇਡੂ ਲਿਆਇਆ ਸੀ। ਜਦੋਂ ਕੈਪਟਨ ਅਮਰਿੰਦਰ ਸਿੰਘ ਸੁਲਤਾਨ ਘੋੜਾ ਲਿਆਇਆ ਸੀ। ਪਰ ਜਦੋਂ ਸਿੱਧੂ ਪਾਕਿਸਤਾਨ ਗਿਆ ਸੀ ਤਾਂ ਪੰਜਾਬ ਦੇ ਲੋਕਾਂ ਦੀਆ ਦੁਆਵਾਂ ਅਤੇ ਬਾਬੇ ਨਾਨਕ ਦੀ ਕਿਰਪਾ ਨਾਲ ਕਰਤਾਰਪੁਰ ਸਾਹਿਬ ਦਾ ਲਾਂਘਾਂ ਖੁਲਵਾਇਆ ਸੀ। ਬਾਦਲ, ਕੇਜਰੀਵਾਲ, ਕੈਪਟਨ ਜਾਂ ਕੇਜਰੀਵਾਲ ਨੂੰ ਵੋਟ ਪਾ ਦਿਉ ਤਾਂ ਪਹੁੰਚਣੀ ਇੱਕ ਜਗ੍ਹਾ ਹੀ ਹੈ।

ਕਿਸਾਨਾਂ ਲਈ ਵੱਡੇ ਐਲਾਨ
ਪ੍ਰਧਾਨ ਨਵਜੋਤ ਸਿਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਐਫ਼ਸੀਆਈ , ਪੀਡੀਐਸ, ਐਮਐਸਪੀ ਲਿਆਂਦੀ ਸੀ। ਬੀਜੇਪੀ ਦੀ ਕੇਂਦਰ ਦੀ ਸਰਕਾਰ ਨੇ ਇਹ ਤਿੰਨ ਐਫ਼ਸੀਆਈ , ਪੀਡੀਐਸ, ਐਮਐਸਪੀ ਖ਼ਤਮ ਕਰ ਦਿੱਤੇ। ਇਸ ਨਾਲ ਕਿਸਾਨਾਂ ਨੂੰ ਵੱਡੀ ਮਾਰ ਪਾਈ ਗਈ। ਉਹਨਾਂ ਕਿਹਾ ਕਿ ਐਤਕੀਂ ਪੀਲੀ ਕਰਾਂਤੀ ਪੰਜਾਬ ਵਿੱਚ ਆਵੇਗੀ। ਕਾਂਗਰਸ ਦੀ ਸਰਕਾਰ ਬਨਣ ਤੇ ਪੰਜਾਬ ਦੇ ਕਿਸਾਨਾਂ ਨੂੰ ਦਾਲਾਂ ਅਤੇ ਤੇੇਲ ਬੀਜਾਂ ਉਤੇ ਐਮਐਸਪੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਚੌਲਾਂ ਤੋਂ ਰਾਈਸ ਪ੍ਰੋਟੀਨ ਤੇ ਹੋਰ ਪ੍ਰੋਡਕਟ ਤਿਆਰ ਕੀਤੇ ਜਾਣਗੇ। ਕਾਂਗਰਸ ਦੀ ਮੁੜ ਸਰਕਾਰ ਬਨਣ ਤੇ ਹਰ ਜਿਲ੍ਹੇ ਵਿੱਚ ਗੁਰੂ ਨਾਨਕ ਮਾਲ ਖੋਲ੍ਹੇ ਜਾਣਗੇ। ਕਿਸਾਨੀ ਦਾ ਕਿੱਤਾ ਸਾਨੂੰ ਬਾਬੇ ਨਾਨਕ ਨੇ ਦਿੱਤਾ। ਜੇਕਰ ਕਿਸਾਨ ਕਮਜ਼ੋਰ ਹੋਣਗੇ ਤਾਂ ਪੰਜਾਬ ਵੀ ਕਮਜ਼ੋਰ ਹੋਵੇਗਾ। ਇਸ ਲਈ ਪੰਜਾਬ ਦੇ ਕਿਸਾਨਾਂੰ ਨੂੰ ਖੜੇ ਕਰਾਂਗੇ।

ਕੇਜਰੀਵਾਲ ਨੂੰ ਬਹਿਸ ਦੀ ਚੁਣੌਤੀ
ਨਵਜੋਤ ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਨਾਅਰਾ ਦਿੱਤਾ ਕੇਜਰੀਵਾਲ ਕੇਜਰੀਵਾਲ ਸਾਰਾ ਪੰਜਾਬ ਤੇਰੇ ਨਾਲ, ਪਰ ਚੋਣਾਂ ਵਿੱਚ ਝਾੜੂ ਖਿਲਰ ਗਿਆ ਅਤੇ ਮੈਂ ਕਿਹਾ ਸੀ ਕੇਜਰੀਵਾਲ ਕੇਜਰੀਵਾਲ ਆਹ ਕੀ ਹੋਇਆ ਤੇਰੇ ਨਾਲ। ਉਹਨਾਂ ਕਿਹਾ ਕਿ ਕੇਜਰੀਵਾਲ ਇੱਕ ਝੂਠਾ ਬੰਦਾ ਹੈ। ਪਿਛਲੀ ਵਾਰ ਵੀ ਝੂਠ ਵੇਚ ਕੇ ਸਰਕਾਰ ਵਿੱਚ ਆਉਣ ਦਾ ਖੁਆਬ ਦੇਖਿਆ ਸੀ। ਸਿੱਧੂ ਨੇ ਕਜਰੀਵਾਲ ਨੂੰ ਬਹਿਸ ਦੀ ਮੁੜ ਚੁਣੌਤੀ ਦਿੱਤੀ। ਜਿਹੜੀ ਮਰਜ਼ੀ ਜਗ੍ਹਾ ਤੇ ਪੰਜਾਬੀ ਚਾਹੇ ਹਿੰਦੀ ਵਿੱਚ ਕੇਜਰੀਵਾਲ ਮੇਰੇ ਨਾਲ ਬਹਿਸ ਕਰੇ। ਦਿੱਲੀ ਵਿੱਚ 8 ਲੱਖ ਨੌਕਰੀ ਦੇਣ ਦੀ ਗੱਲ ਕੀਤੀ, ਪਰ ਸਿਰਫ਼ 400 ਨੌਕਰੀਆ ਦਿੱਤੀਆ। ਪੰਜਾਬ ਵਿੱਚ ਬਿਜਲੀ ਫਰੀ ਦੇਣ ਦੀ ਕੇਜਰੀਵਾਲ ਨੇ ਗੱਲ ਕੀਤੀ, ਪਰ ਦਿੱਲੀ ਵਿੱਚ ਕੁੱਝ ਨਹੀਂ ਦਿੱਤਾ। ਪੰਜਾਬ ਤਾਂ ਸਰਕਾਰ ਕਰੋੜਾਂ ਰੁਪਏ ਦੀ ਖੇਤੀ ਲਈ ਕਿਸਾਨਾਂ ਨੂੰ ਬਿਜਲੀ ਸਬਸਿਡੀ ਦੇ ਰਹੀ ਹੈ। ਇਸਦੀਆਂ ਡਰਾਮੇਬਾਜ਼ੀਆ ਨਹੀਂ ਚੱਲਣਗੀਆਂ। ਕੇਜਰੀਵਾਲ ਐਸਵਾਈਐਲ ਤੇ ਆਪਣਾ ਸਟੈਂਡ ਸਪੱਸ਼ਟ ਕਰੇ। ਜੇ ਕੇਜਰੀਵਾਲ ਆ ਗਿਆ ਤਾਂ ਪੰਜਾਬ ਦੇ ਤੱਪੜ ਰੋਲ ਦੇਵੇਗਾ। ਜਿਹੜਾ ਕੇਜਰੀਵਾਲ ਪੰਜਾਬ ਵਿੱਚ ਟੀਚਰਾਂ ਨੂੰ ਟੈਂਕੀਆ ਤੋਂ ਲਾਹੁਣ ਦੀ ਗੱਲ ਕਰਦੈ, ਉਸਦੇ ਦਿੱਲੀ ਰਾਜ ਵਿੱਚ 22 ਹਜ਼ਾਰ ਅਧਿਆਪਕਾਂ ਦੇ ਧਰਨੇ ਵਿੱਚ ਸਿੱਧੂ ਬੈਠ ਕੇ ਆਇਆ। 15 ਦਿਨਾਂ ਦੇ ਠੇਕੇ ਤੇ ਅਧਿਆਪਕ ਰੱਖੇ ਜਾਂਦੇ ਹਨ। ਖੇਤੀ ਕਾਨੂੰਨਾਂ ਨੂੰ ਸਭ ਤੋਂ ਪਹਿਲਾਂ ਨੋਟੀਫ਼ਾਈ ਕੇਜਰੀਵਾਲ ਦੀ ਸਰਕਾਰ ਨੇ ਕੀਤਾ।

 

ਕੇਜਰੀਵਾਲ ਰੂਪੀ ਕੋਰੋਨਾ ਨੂੰ ਬਰਨਾਲਾ ਦੇ ਲੋਕ ਐਤਕੀਂ ਭਜਾ ਦੇਣਗੇ – ਕੇਵਲ ਸਿੰਘ ਢਿੱਲੋਂ
ਰੈਲੀ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਦੌਰਾਨ ਆਪਣੀਆਂ ਬਰਨਾਲੇ ਸਬੰਧੀ ਪ੍ਰਾਪਤੀਆਂ ਗਿਣਾਈਆਂ। ਢਿੱਲੋਂ ਨੇ ਕਿਹਾ ਕਿ ਉਹਨਾਂ ਨੇ 2006 ਵਿੱਚ ਸਿਆਸਤ ਵਿੱਚ ਆਉਣ ਤੋਂ ਪਹਿਲਾਂ ਬਰਨਾਲਾ ਨੂੰ ਜਿਲ੍ਹਾ ਬਣਾਇਆ। ਸ਼ਹਿਰ ਵਿੱਚ ਅੰਡਰਬ੍ਰਿਜ, ਓਵਰਬ੍ਰਿਜ, ਬਿਜਲੀ ਗਰਿੱਡ, ਸੜਕਾਂ ਬਣਾ ਕੇ ਬਰਨਾਲੇ ਦਾ ਪੱਛੜਾਪਣ ਦੂਰ ਕੀਤਾ। ਉਹਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਦੀ ਵੱਡੀ ਸਮੱਸਿਆ ਸੀ। ਜਿਸਦੇ ਹੱਲ ਲਈ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਹੁੰਦਿਆਂ 20 ਕਰੋੜ ਦੀ ਮੰਗ ਕੀਤੀ, ਪਰ ਇਹਨਾਂ 100 ਕਰੋੜ ਦਿੱਤਾ। ਜਿਸ ਨਾਲ ਬਰਨਾਲਾ ਵਿੱਚ ਸੀਵਰੇਜ ਟ੍ਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਗੰਦਗੀ ਦੂਰ ਕਰਕੇ ਸ਼ਹਿਰ ਨੂੰ ਸੁੰਦਰ ਬਣਾਇਆ। ਇਸਦੇ ਨਾਲ ਹੀ ਬਰਨਾਲਾ ਦੇ ਲੋਕਾਂ ਲਈ ਇੱਕ ਸੁਪਰਮਲਟੀਸਪੈਸਲਿਟੀ ਹਸਪਤਾਲ ਲਿਆਂਦਾ। ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਦੇ ਰੂਪ ਵਿੱਚ ਕੋਰੋਨਾ ਵੜਿਆ ਹੋਇਆ ਹੈ। ਇਸ ਕੋਰੋਨਾ ਨੇ ਬਰਨਾਲਾ ਦੇ ਲੋਕਾਂ ਨੂੰ ਤਿੰਨ ਵਾਰ ਆਪਣੀ ਲਪੇਟ ਵਿੱਚ ਲਿਆ ਹੈ। ਪਰ ਐਤਕੀਂ ਬਰਨਾਲਾ ਦੇ ਲੋਕ ਇਸ ਕੋਰੋਨਾ ਤੋਂ ਬਚਣ ਲਈ ਵੈਕਸੀਨ ਲਵਾ ਚੁੱਕੇ ਹਨ। ਇਸ ਵਾਰ ਇਸ ਕੋਰੋਨਾ ਨੂੰ ਭਜਾ ਕੇ ਹੀ ਦਮ ਲੈਣਗੇ। ਉਹਨਾਂ ਕਿਹਾ ਕਿ ਬਰਨਾਲਾ ਦੇ ਆਪ ਦੇ ਐਮਐਲਏ ਨੇ ਨਾ ਤਾਂ ਕਦੇ ਖੇਤੀ ਕੀਤੀ ਹੈ, ਨਾ ਨੌਕਰੀ ਕੀਤੀ, ਨਾ ਮਜ਼ਦੂਰੀ ਕੀਤੀ ਅਤੇ ਨਾ ਹੀ ਵਪਾਰ ਕੀਤਾ ਹੈ। ਜਿਸ ਕਰਕੇ ਇਸਨੂੰ ਕਿਸੇ ਦੀ ਮੁਸ਼ਕਿਲ ਦਾ ਕੁੱਝ ਵੀ ਪਤਾ ਨਹੀਂ ਅਤੇ ਇਸ ਕਰਕੇ ਇਹ ਕਿਸੇ ਦਾ ਕੁੱਝ ਨਹੀਂ ਸੰਵਾਰ ਸਕਦਾ। ਉਹਨਾਂ ਕਿਹਾ ਕਿ ਮੈਨੂੰ ਬਰਨਾਲੇ ਨਾਲ ਪਿਆਰ ਹੈ। ਜਿਸ ਕਰਕੇ ਆਪਣੇ ਹਲਕੇ ਦੇ ਲੋਕਾਂ ਦਾ ਹਾਰ ਹੋਣ ਦੇ ਬਾਵਜੂਦ ਸਾਥ ਨਹੀਂ ਛੱਡਿਆ। ਉਹਨਾਂ ਕਿਹਾ ਕਿ ਜਿਸ ਤਰ੍ਹਾ ਨਵਜੋਤ ਸਿੰਘ ਸਿੱਧੂ ਪੰਜਾਬ ਮਾਡਲ ਲੈ ਕੇ ਚੱਲ ਰਹੇ ਹਨ, ਉਸ ਤਰ੍ਹਾਂ ਅਸੀਂ ਬਰਨਾਲੇ ਦਾ ਇੱਕ ਮਾਡਲ ਲੈ ਕੇ ਕੰਮ ਕਰ ਰਹੇ ਹਾਂ। ਜਿਸ ਲਈ ਬਰਨਾਲਾ ਨੂੰ ਸੂਬੇ ਦਾ ਇੱਕ ਨੰਬਰ ਜਿਲ੍ਹਾ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਇੱਕ ਸੱਚ ਤੇ ਪਹਿਰਾ ਦੇਣ ਵਾਲੇ ਇਮਾਨਦਾਰ ਨੇਤਾ ਹਨ। ਜਿਹਨਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਕੇ ਸਰਕਾਰ ਬਣਾਵੇਗੀ। ਕੇਵਲ ਢਿੱਲੋਂ ਨੇ ਪ੍ਰਧਾਨ ਨਵਜੋਤ ਸਿੱਧੂ ਨੂੰ ਭਰੋਸਾ ਦਵਾਉਂਦੇ ਹੋਏ ਕਿਹਾ ਕਿ 2007 ਤੇ 2012 ਵਾਂਗ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਰਨਾਲਾ ਦੀਆਂ ਤਿੰਨੇ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਈਆਂ ਜਾਣਗੀਆਂ। ਕੇਵਲ ਸਿੰਘ ਢਿੱਲੋਂ ਨੇ ਰੈਲੀ ਵਿੱਚ ਪੁੱਜਣ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।

ਨਵਜੋਤ ਸਿੱਧੂ ਨੂੰ ਕ੍ਰਿਕਟ ਬੈਟ ਭੇਂਟ ਕਰਕੇ ਕੇਵਲ ਢਿੱਲੋਂ ਨੇ ਲਾਏ ਛੱਕੇ
ਅੱਜ ਦੀ ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਦਾ ਕੇਵਲ ਸਿੰਘ ਢਿੱਲੋਂ ਨੇ ਕ੍ਰਿਕਟ ਬੈਟ ਭੇਂਟ ਕਰਕੇ ਵਿਸ਼ੇਸ ਤੌਰ ਤੇ ਸਨਮਾਨ ਕੀਤਾ। ਨਵਜੋਤ ਸਿੰਘ ਸਿੱਧੂ ਅਤੇ ਕੇਵਲ ਸਿੰਘ ਢਿੱਲੋਂ ਵਲੋਂ ਬੈਟ ਨਾਲ ਹਵਾਈ ਛੱਕੇ ਲਗਾ ਕੇ ਰੈਲੀ ਵਿੱਚ ਪੁੱਜੇ ਲੋਕਾਂ ਦਾ ਪਿਆਰ ਕਬੂਲ ਕੀਤਾ ਗਿਆ। ਇਸ ਰੈਲੀ ਵਿੱਚੋਂ ਹੋਏ ਹਜ਼ਾਰਾਂ ਦੇ ਇਕੱਠ ਨੇ ਕੇਵਲ ਸਿੰਘ ਢਿੱਲੋਂ ਦੀ ਮੁੜ ਬਰਨਾਲਾ ਵਿੱਚ ਬੱਲੇ ਬੱਲੇ ਕਰਵਾ ਦਿੱਤੀ ਹੈ। ਇਸ ਦੌਰਾਨ ਉਹਨਾਂ ਨਾਲ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਕਰਨਇੰਦਰ ਸਿੰਘ ਢਿੱਲੋਂ, ਕੰਵਰਇੰਦਰ ਸਿੰਘ ਢਿੱਲੋਂ, ਸ੍ਰੀਮਤੀ ਮਨਜੀਤ ਕੌਰ ਢਿੱਲੋਂ, ਜਿਲ੍ਹਾ ਆਬਜਰਵਰ ਸੀਤਾ ਰਾਮ ਲਾਂਬਾ, ਚੇਅਰਮੈਨ ਮੱਖਣ ਸ਼ਰਮਾ, ਦਲਜੀਤ ਸਿੰਘ ਸਹੋਰਾ ਕਾਂਗਰਸ ਐਨਆਰਆਈ ਸੈਲ, ਚੇਅਰਮੈਨ ਜੀਵਨ ਬਾਂਸਲ, ਚੇਅਰਮੈਨ ਅਸ਼ੋਕ ਕੁਮਾਰ, ਪ੍ਰਧਾਨ ਗੁਰਜੀਤ ਸਿੰਘ ਰਾਮਣਵਾਸੀਆ, ਮੀਤ ਪ੍ਰਧਾਨ ਨਰਿੰਦਰ ਗਰਗ ਨੀਟਾ, ਜਿਲ੍ਹਾ ਕਾਂਗਰਸ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋ, ਕਾਰਜਕਾਰੀ ਜਿਲ੍ਹਾ ਪ੍ਰਧਾਨ ਰਾਜੀਵ ਗੁਪਤਾ ਲੂਬੀ, ਜੱਗਾ ਸਿੰਘ ਮਾਨ, ਜਗਤਾਰ ਸਿੰਘ ਧਨੌਲਾ , ਬੀਬੀ ਸੁਰਿੰਦਰ ਕੌਰ ਬਾਲੀਆ, ਜਿਲ੍ਹਾ ਯੂਥ ਕਾਂਗਰਸ ਪ੍ਰਧਾਨ ਹਰਦੀਪ ਸਿੰਘ ਸੋਢੀ, ਰਜਨੀਸ ਬਾਂਸਲ, ਨਰਿੰਦਰ ਸ਼ਰਮਾ, ਚੇਅਰਮੈਨ ਸਰਬਜੀਤ ਕੌਰ ਖੁੱਡੀ, ਜਿਲ੍ਹਾ ਪ੍ਰੀਸ਼ਦ ਮੈਂਬਰ ਲੱਕੀ ਸਟਾਰ, ਭੁਪਿੰਦਰ ਝਲੂਰ, ਕੁਲਦੀਪ ਧਾਲੀਵਾਲ, ਦੀਪ ਸੰਘੇੜਾ, ਵਰੁਣ ਗੋਇਲ, ਹਰਦੀਪ ਜਾਗਲ, ਗੁਰਰਿੰਦਰ ਸਿੰਘ ਪੱਪੀ, ਅਜੇ ਕੁਮਾਰ ਭਦੌੜ, ਮੁਨੀਸ਼ ਭਦੌੜ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

 

ਫ਼ੋਟੋ – ਰੈਲੀ ਨਾਲ ਸਬੰਧ ਵੱਖ ਵੱਖ ਤਸਵੀਰਾਂ ਨਾਲ ਭੇਜੀਆਂ ਜਾ ਰਹੀਆਂ ਹਨ।
[5:23 PM, 1/6/2022] Sir: ਸਾਡੀ ਦੇਸ਼ ਭਗਤੀ ‘ਤੇ ਸਵਾਲ ਉਠਾਉਣਾ ਅਤੇ ਪੰਜਾਬ ਨੂੰ ਬਦਨਾਮ ਕਰਨਾ ਬੰਦ ਕਰੋ: ਮੁੱਖ ਮੰਤਰੀ ਦੀ ਮੋਦੀ ਨੂੰ ਦੋ-ਟੁੱਕ
ਕੌਮੀ ਖੁਫੀਆ ਤੰਤਰ ਨੂੰ ਉੱਥੇ ਕਿਸੇ ਖ਼ਤਰੇ ਦਾ ਅਹਿਸਾਸ ਕਿਉਂ ਨਹੀਂ ਹੋਇਆ, ਉਹ ਉੱਥੇ ਕੀ ਕਰ ਰਿਹਾ ਸੀ : ਚੰਨੀ ਦਾ ਮੋਦੀ ਨੂੰ ਸਵਾਲ
ਬਦਲੇਖੋਰੀ ਦੀ ਰਾਜਨੀਤੀ ਤੋਂ ਦੂਰ ਰਹਿਣ ਦੀ ਵਕਾਲਤ
ਲੜਕੀਆਂ ਲਈ ਨੈਸ਼ਨਲ ਕਾਲਜ ਦਾ ਸਰਕਾਰੀ ਕਾਲਜ ਵਜੋਂ ਰਸਮੀ ਉਦਘਾਟਨ

 

 

ਮਾਛੀਵਾੜਾ, 6 ਜਨਵਰੀ(ਵਿਸ਼ਵ ਵਾਰਤਾ):-ਪੰਜਾਬ ਦੀ ਰਾਸ਼ਟਰਵਾਦੀ ਸਾਖ਼ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਸਪੱਸ਼ਟ ਕੀਤਾ ਕਿ ਪੰਜਾਬੀਆਂ ਨੇ ਕਦੇ ਵੀ ਦੇਸ਼ ਲਈ ਕੁਰਬਾਨੀਆਂ ਕਰਨ ਤੋਂ ਝਿਜਕ ਨਹੀਂ ਦਿਖਾਈ ਅਤੇ ਉਹ ਵੀ ਦੇਸ਼ ਦੇ ਹੋਰ ਵਰਗਾਂ ਵਾਂਗ ਦੇਸ਼ ਭਗਤ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਫਿਰੋਜ਼ਪੁਰ ਵਿਖੇ ਬਿਨਾਂ ਸੰਬੋਧਨ ਕੀਤੇ ਵਾਪਸ ਚਲੇ ਜਾਣ ਦੀ ਕੱਲ੍ਹ ਦੀ ਘਟਨਾ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਇੱਥੇ ਦਾਣਾ ਮੰਡੀ ਵਿਖੇ ਕਿਹਾ ਕਿ ਅਸਲੀਅਤ ਇਹ ਹੈ ਕਿ ਰੈਲੀ ਵਾਲੀ ਥਾਂ ‘ਤੇ ਸਿਰਫ਼ 700 ਲੋਕ ਹੀ ਪੁੱਜੇ ਸਨ, ਜਿਸ ਨੇ ਪ੍ਰਧਾਨ ਮੰਤਰੀ ਨੂੰ ਆਪਣੇ ਕਦਮ ਪਿੱਛੇ ਮੋੜਨ ਲਈ ਮਜਬੂਰ ਕੀਤਾ ਅਤੇ ਬਾਅਦ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖਤਰੇ ਦਾ ਬਹਾਨਾ ਲਾਉਂਦੇ ਹੋਏ ਦੋਸ਼ ਪੰਜਾਬ ਸਰਕਾਰ ‘ਤੇ ਮੜ੍ਹ ਦਿੱਤਾ ਗਿਆ। ਚੰਨੀ ਨੇ ਕਿਹਾ, “ਸੱਚਾਈ ਇਹ ਹੈ ਕਿ ਪ੍ਰਧਾਨ ਮੰਤਰੀ ਦੀ ਨਿਰਧਾਰਤ ਰੈਲੀ ਤੋਂ ਪੰਜ ਦਿਨ ਪਹਿਲਾਂ, ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸਪੀਜੀ) ਨੇ ਲੈਂਡਿੰਗ ਸਪਾਟ, ਰੈਲੀ ਵਾਲੀ ਥਾਂ ਅਤੇ ਹਰੇਕ ਸੁਰੱਖਿਆ ਵੇਰਵੇ ਲੈ ਲਏ ਸਨ ਪਰ ਬਾਅਦ ਵਿੱਚ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੇ ਅਚਾਨਕ ਜ਼ਮੀਨੀ ਰਸਤਾ ਫੜ ਲਿਆ ਜੋ ਕਿ ਐਸ.ਪੀ.ਜੀ. ਦੁਆਰਾ ਕਲੀਅਰ ਕੀਤਾ ਗਿਆ ਸੀ।”
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਕੋਈ ਖ਼ਤਰਾ ਹੈ ਤਾਂ ਹਰ ਪੰਜਾਬੀ ਦੇਸ਼ ਭਗਤ ਹੋਣ ਨਾਤੇ ਆਪਣਾ ਖੂਨ ਵਹਾਉਣ ਅਤੇ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੈ, ਜਿਵੇਂ ਕਿ ਉਹ ਪਹਿਲਾਂ ਵੀ ਦੇਸ਼ ਦੀ ਮਾਣ ਅਤੇ ਮਰਿਆਦਾ ਦੀ ਬਹਾਲੀ ਲਈ ਕਰਦੇ ਆਏ ਹਨ।
ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਨੂੰ ਬਦਨਾਮ ਕਰਨਾ ਬੰਦ ਕਰਨ ਲਈ ਕਿਹਾ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਦੇ ਆਲੇ ਦੁਆਲੇ ਖੁਫੀਆ ਤੰਤਰ ਕੀ ਕਰ ਰਿਹਾ ਹੈ, ਕੀ ਉਹਨਾਂ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕਿਸੇ ਖਤਰੇ ਦੀ ਸੰਭਾਵਨਾ ਮਹਿਸੂਸ ਕੀਤੀ ਸੀ।
ਇਸੇ ਤਰ੍ਹਾਂ ਮੁੱਖ ਮੰਤਰੀ ਚੰਨੀ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਬਦਲੇਖੋਰੀ ਦੀ ਰਾਜਨੀਤੀ ਤੋਂ ਦੂਰ ਰਹਿਣ ਲਈ ਕਿਹਾ ਅਤੇ ਇਸ ਗੱਲ ‘ਤੇ ਵਿਚਾਰ ਕਰਨ ਦੀ ਸਲਾਹ ਦਿੱਤੀ ਕਿ ਲੋਕ, ਖਾਸ ਕਰਕੇ ਕਿਸਾਨ, ਉਨ੍ਹਾਂ ਨੂੰ ਕਿਉਂ ਪਸੰਦ ਨਹੀਂ ਕਰਦੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਨੇ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਥੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਉਨ੍ਹਾਂ ਨੂੰ ਹੈੱਡ ਗ੍ਰੰਥੀ ਹਰਪਾਲ ਸਿੰਘ ਅਤੇ ਮੈਨੇਜਰ ਸਰਬਦਿਆਲ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇੱਕ ਪੇਂਟਿੰਗ ਵੀ ਦਿੱਤੀ ਗਈ, ਜਿਸ ਵਿੱਚ ਗੁਰੂ ਸਾਹਿਬ ਨੂੰ ਇਤਿਹਾਸਕ ਜੰਡ ਸਾਹਿਬ ਦੇ ਹੇਠਾਂ ‘ਮਾਛੀਵਾੜਾ ਦੇ ਜੰਗਲ’ ‘ਚ ਵਿਸ਼ਰਾਮ ਕਰਦੇ ਚਿਤਰਿਆ ਗਿਆ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਨੈਸ਼ਨਲ ਕਾਲਜ ਫ਼ਾਰ ਵੂਮੈਨ (ਮਾਛੀਵਾੜਾ) ਨੂੰ ਸਰਕਾਰੀ ਕਾਲਜ ਫ਼ਾਰ ਵੂਮੈਨ ਵਜੋਂ ਅਪਣਾਏ ਜਾਣ ਉਪਰੰਤ ਸੰਭਾਲੇ ਜਾਣ ਦਾ ਰਸਮੀ ਉਦਘਾਟਨ ਵੀ ਕੀਤਾ।
ਉਨ੍ਹਾਂ ਆਪਣੀ ਸਰਕਾਰ ਵੱਲੋਂ ਚੁੱਕੇ ਗਏ ਲੋਕ ਪੱਖੀ ਕਦਮਾਂ ਦੀ ਗੱਲ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਰਾਜ ਦੇ ਹਰੇਕ ਨੌਜਵਾਨ ਦੇ ਬੈਂਕ ਖਾਤੇ ਵਿੱਚ ਜਲਦੀ ਹੀ 2000 ਰੁਪਏ ਪ੍ਰਤੀ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 10 ਰੁਪਏ ਤੇ 5 ਰੁਪਏ ਦੀ ਕਟੌਤੀ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ‘ਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, ਪਾਣੀ ਦੀ ਸਪਲਾਈ ਦੀਆਂ ਦਰਾਂ ਨੂੰ ਘਟਾ ਕੇ 50 ਰੁਪਏ ‘ਤੇ ਲਿਆਉਣ, ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ, 52000 ਆਂਗਣਵਾੜੀ ਵਰਕਰਾਂ/ਹੈਲਪਰਾਂ ਤੋਂ ਇਲਾਵਾ 67000 ਆਸ਼ਾ ਵਰਕਰਾਂ ਅਤੇ ਮਿਡ ਡੇ ਮੀਲ ਵਰਕਰਾਂ ਦੇ ਮਾਸਿਕ ਮਾਣ ਭੱਤੇ ਵਿੱਚ ਵਾਧਾ ਕਰਨ ਜਿਹੀਆਂ ਆਪਣੀ ਸਰਕਾਰ ਦੀਆਂ ਪ੍ਰਮੁੱਖ ਉਪੱਬਧੀਆਂ ਵੀ ਦੱਸੀਆਂ।
ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਉਸ ਨੂੰ ਬ੍ਰਿਟਿਸ਼ ਬਸਤੀਵਾਦੀਆਂ ਨਾਲ ਜੋੜਦੇ ਹੋਏ ਕਿਹਾ ਕਿ ਉਹ ਆਪਣੇ ਭਗਵੰਤ ਮਾਨ ਵਰਗੇ ਸਾਥੀਆਂ ਦੀ ਮਦਦ ਨਾਲ ਪੰਜਾਬ ‘ਤੇ ਕਬਜ਼ਾ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਇੱਕ ਭਗੌੜਾ ਹੈ ਜੋ ਆਪਣੇ ਮਾੜੇ ਕੰਮਾਂ ਕਾਰਨ ਕਾਨੂੰਨ ਤੋਂ ਭਗੌੜਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਦਯੋਗ ਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ, ਵਿਧਾਇਕ (ਸਮਰਾਲਾ) ਅਮਰੀਕ ਸਿੰਘ ਢਿੱਲੋਂ, ਵਿਧਾਇਕ (ਪਾਇਲ) ਲਖਬੀਰ ਸਿੰਘ ਲੱਖਾ ਅਤੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਡਾਇਰੈਕਟਰ (ਪ੍ਰਸ਼ਾਸਨ) ਪੰਜਾਬ ਟਰਾਂਸਕੋ ਕਰਨਬੀਰ ਸਿੰਘ ਢਿੱਲੋਂ, ਕਮਲਜੀਤ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਦਰਸ਼ਨ ਕੁੰਦਰਾ, ਪ੍ਰਧਾਨ ਨਗਰ ਕੌਂਸਲ ਸੁਰਿੰਦਰ ਕੁੰਦਰਾ, ਚੇਅਰਮੈਨ ਇੰਪਰੂਵਮੈਂਟ ਟਰੱਸਟ, ਸ਼ਕਤੀ ਆਨੰਦ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

by Ranjit Singh
October 3, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ

by Ranjit Singh
October 3, 2026
0

National: ਬਿਹਾਰ ’ਚ ਹੜ੍ਹ ਦੀ ਸਥਿਤੀ ਗੰਭੀਰ, 28 ਥਾਵਾਂ ਲਈ ਔਰੇਂਜ ਅਲਰਟ ਜਾਰੀ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਬਿਹਾਰ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ...

Most Popular

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

by Ankit
4 weeks ago
0

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ ਪੁਲਿਸ ਟੀਮਾਂ ਨੇ 225 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA