ਕੈਂਸਰ ਪੀੜਤ ਔਰਤ ਦੀ ਕਰੋਨਾ ਕਾਰਨ ਹੋਈ ਮੌਤ
ਇਤਿਆਤ ਦੀ ਪਾਲਣਾ ਯਕੀਨੀ ਬਣਾਈ ਜਾਵੇ: ਡੀ ਐਸ ਪੀ

ਬੁਢਲਾਡਾ 25 ਫਰਵਰੀ (ਵਿਸ਼ਵ ਵਾਰਤਾ) ਕੈਂਸਰ ਪੀੜਤ ਔਰਤ ਦੀ ਕਰੋਨਾਂ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਿਲਆ ਹੈ। ਇੱਕਤਰ ਕੀਤੀ ਜਾਣਕਾਰੀ ਅਨੁਸਾਰ ਬੋਹਾ ਥਾਣੇ ਦੇ ਨਜ਼ਦੀਕ ਇੱਕ ਪਿੰਡ ਦੀ 30 ਸਾਲਾਂ ਵਿਆਹੁਤਾ ਔਰਤ ਜ਼ੋ ਕੈਂਸਰ ਦੇ ਇਲਾਜ ਲਈ ਡੀ ਐਮ ਸੀ ਲੁਧਿਆਣਾ ਵਿਖੇ ਦਾਖਲ ਸੀ ਜਿਥੇ ਉਸਦਾ ਕਰੋਨਾ ਟੈਸਟ ਪਾਜਟਿਵ ਪਾਇਆ ਗਿਆ। ਅੱਜ ਸਵੇਰੇ ਉਸਦੀ ਲੁਧਿਆਣਾ ਵਿਖੇ ਮੌਤ ਹੋ ਗਈ। ਜਿਸਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਜਾ ਚੁੱਕੀ ਹੈ। ਦੂਸਰੇ ਪਾਸੇ ਬੁਢਲਾਡਾ ਪ੍ਰਭਜੋਤ ਕੋਰ ਬੇਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਕਰੋਨਾ ਮਹਾਮਾਰੀ ਦੇ ਇਤਿਆਤ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋ ਗਜ਼ ਦੀ ਦੂਰੀ, ਮਾਸਕ, ਸੈਨੇਟਾਈਜ਼ਰ ਦੀ ਵਰਤੋ ਨੂੰ ਯਕੀਨੀ ਬਣਾਇਆ ਜਾਵੇ। ਐਸ ਐਚ ਓ ਸਿਟੀ ਸੁਰਜਨ ਸਿੰਘ ਨੇ ਵੀ ਕਰੋਨਾ ਇਤਿਆਤ ਦੀ ਪਾਲਣਾ ਦੀ ਅਪੀਲ ਕੀਤੀ।






















