
ਚੰਡੀਗੜ, 11 ਜਨਵਰੀ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਅਤੇ ਅਮਰੀਕਾ ਦੇ ਗੁਰਦੁਆਰਿਆਂ ਵਿੱਚ ਭਾਰਤੀ ਅਧਿਕਾਰੀਆਂ ਦੇ ਜਾਣ ’ਤੇ ਕੁਝ ਤੱਤਾਂ ਵੱਲੋਂ ਪਾਬੰਦੀ ਲਾਉਣ ਦੇ ਐਲਾਨ ਬਾਰੇ ਕਿਹਾ ਹੈ ਕਿ ਕੋਈ ਵੀ ਵਿਅਕਤੀ ਭਾਵੇਂ ਸਿੱਖ ਹੈ ਜਾਂ ਨਹੀਂ ਹੈ, ਗੁਰੂ ਘਰ ਵਿੱਚ ਨਤਮਸਤਕ ਹੋਣ ਜਾਂ ਲੰਗਰ ਪ੍ਰਸਾਦ ਛਕਣ ਲਈ ਜਾ ਸਕਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਕਿਹਾ ਕਿ ਕਿਸੇ ਨੂੰ ਵੀ ਗੁਰਦੁਆਰਾ ਸਾਹਿਬ ਵਿੱਚ ਜਾਣ ਤੋਂ ਰੋਕਣਾ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨਾਂ ਨੇਪਾਬੰਦੀ ਦੇ ਫੈਸਲੇ ਦੀ ਅਲੋਚਨਾ ਕਰਦਿਆਂ ਇਸ ਦੀ ਸਖ਼ਤ ਅਲੋਚਨਾ ਕੀਤੀ।
ਉਨਾਂ ਕਿਹਾ ਕਿ ਇਨਾਂ ਮੁਲਕਾਂ ਦੇ ਸਿੱਖ ਭਾਈਚਾਰੇ ਅਤੇ ਉਥੋਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕਕਮੇਟੀਆਂ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਤਿਹਾਸ ਵਿੱਚ ਇਹ ਕਦੇਵੀ ਨਹੀਂ ਵਾਪਰਿਆ ਕਿ ਕਿਸੇ ਵਿਅਕਤੀ ਨੂੰ ਗੁਰਦਆਰਾ ਸਾਹਿਬ ਵਿੱਚ ਜਾਣ ਤੋਂ ਰੋਕਿਆ ਗਿਆ ਹੋਵੇ।






















