ਪੰਜਾਬ ਪੁਲਿਸ ਨੇ ਅੱਤਵਾਦੀਆਂ ਦੀ ਵੱਡੀ ਸਾਜਿਸ਼ ਨੂੰ ਕੀਤਾ ਨਾਕਾਮ
ਕੈਨੇਡਾ ਅਤੇ ਪਾਕਿਸਤਾਨ ਬੈਠੇ ਅੱਤਵਾਦੀਆਂ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ 2 ਸਾਥੀ ਅੱਤਵਾਦੀਆਂ ਨੂੰ ਖਤਰਨਾਕ ਹਥਿਆਰਾਂ ਸਮੇਤ ਕੀਤਾ ਕਾਬੂ
ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਅਧਾਰਿਤ ਅੱਤਵਾਦੀ ਹਰਿਵੰਦਰ ਰਿੰਦਾ ਅਤੇ ਕੈਨੇਡਾ ਬੈਠੇ ਲਖਬੀਰ ਲੰਡਾ ਦੁਆਰਾ ਚਲਾਏ ਜਾ ਰਹੇ ਅਤੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਡੀਜੀਪੀ ਨੇ ਟਵੀਟ ਵੀ ਕੀਤਾ ਹੈ । ਉਹਨਾਂ ਦੱਸਿਆ ਕਿ 2 ਮਾਡਿਊਲ ਮੈਂਬਰਾਂ ਸਮੇਤ ਏਕੇ-56 ਰਾਈਫਲ, 2 ਮੈਗਜ਼ੀਨਾਂ ਅਤੇ 90 ਜਿੰਦਾ ਕਾਰਤੂਸਾਂ ਨੂ ਬਰਾਮਦ ਕੀਤਾ ਹੈ।
On directions of CM @BhagwantMann to make Punjab crime-free, @PunjabPoliceInd has busted an ISI-backed terror module controlled by #Canada-based Lakhbir Landa & Pak-based Harvinder Rinda. 2 module members arrested with recovery of one AK-56 Rifle,2 Magazines & 90 live cartridges. pic.twitter.com/z2d6btnlZy
— DGP Punjab Police (@DGPPunjabPolice) September 23, 2022