• Latest
  • Trending
ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ

ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ

9 years ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

10 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

10 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ

February 21, 2018
in ਪੰਜਾਬ
ਕੈਨੇਡਾ ਕਿਸੇ ਵੀ ਵੱਖਵਾਦੀ ਲਹਿਰ ਦਾ ਸਮਰਥਨ ਨਹੀਂ ਕਰਦਾ- ਟਰੂਡੋ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ

ਪੰਜਾਬ ਦੇ ਮੁੱਖ ਮੰਤਰੀ ਨੇ ਵੱਖਵਾਦ ਦਾ ਮੁੱਦਾ ਉਠਾਇਆ

ਭਾਰਤ ਵਿੱਚ ਮਿੱਥ ਕੇ ਹੱਤਿਆ ਕਰਨ ਤੇ ਨਫ਼ਰਤੀ ਅਪਰਾਧ ਵਿੱਚ ਕੁਝ ਇੰਡੋ-ਕੈਨੇਡੀਅਨਾਂ ਦੀ ਸ਼ਮੂਲੀਅਤ ਦਾ ਮਾਮਲਾ ਵੀ ਉਠਾਇਆ

ਅਪਰਾਧਾਂ ਵਿੱਚ ਸ਼ਾਮਲ ‘ਏ’ ਸ਼੍ਰੇਣੀ ਦੇ 9 ਇੰਡੋ-ਕੈਨੇਡੀਅਨਾਂ ਦੀ ਸੂਚੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੌਂਪੀ

ਅੰਮਿ੍ਰਤਸਰ/ਚੰਡੀਗੜ, 21 ਫਰਵਰੀ:ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਜਾਂ ਕਿਸੇ ਹੋਰ ਖਿੱਤੇ ਵਿੱਚ ਕਿਸੇ ਵੀ ਵੱਖਵਾਦੀ ਲਹਿਰ ਨੂੰ ਉਨਾਂ ਦੇ ਦੇਸ਼ ਵੱਲੋਂ ਸਮਰਥਨ ਨਾ ਕਰਨ ਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ।

ਸ੍ਰੀ ਟਰੂਡੋ ਨੇ ਇਹ ਭਰੋਸਾ ਉਸ ਵੇਲੇ ਦਿਵਾਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਤੋਂ ਕੁਝ ਤੱਤਾਂ ਦੁਆਰਾ ਵੱਖਵਾਦੀ ਅਤੇ ਨਫ਼ਰਤੀ ਅਪਰਾਧ ਵਿਰੁੱਧ ਹਮਲਾ ਬੋਲਣ ਲਈ ਉਨਾਂ ਦੇ ਸਹਿਯੋਗ ਦੀ ਮੰਗ ਕੀਤੀ। ਇਨਾਂ ਤੱਤਾਂ ਦੀ ਕੈਨੇਡਾ ਦੀ ਆਬਾਦੀ ਵਿੱਚ ਬਹੁਤ ਥੋੜੀ ਗਿਣਤੀ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਕਿਊਬੈਕ ਵਿੱਚ ਵੱਖਵਾਦੀ ਲਹਿਰ ਦਾ ਹਵਾਲਾ ਦਿੰਦੇ ਹੋਏ ਸ੍ਰੀ ਟਰੂਡੋ ਨੇ ਕਿਹਾ ਕਿ ਉਨਾਂ ਨੇ ਆਪਣੇ ਜੀਵਨ ਦੌਰਾਨ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਿਆ ਹੈ ਅਤੇ ਇਨਾਂ ਨੂੰ ਖਤਮ ਕਰ ਦਿੱਤਾ ਹੈ। ਉਨਾਂ ਕਿਹਾ ਕਿ ਉਹ ਹਿੰਸਾ ਦੇ ਖਤਰਿਆਂ ਤੋਂ ਪੂਰੀ ਤਰਾਂ ਜਾਣੂ ਹਨ ਜਿਨਾਂ ਨੂੰ ਉਨਾਂ ਨੇ ਹਮੇਸ਼ਾ ਹੀ ਆਪਣੀ ਸਾਰੀ ਸ਼ਕਤੀ ਨਾਲ ਨੁੱਕਰੇ ਲਾਇਆ ਹੈ।

ਦੋਵਾਂ ਆਗੂਆਂ ਵਿਚਕਾਰ 40 ਮਿੰਟ ਦੀ ਲੰਮੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਕੈਨੇਡਾ ਵਿੱਚ ਸਰਗਰਮ ਏ-ਸ਼੍ਰੇਣੀ ਦੇ 9 ਵਿਅਕਤੀਆਂ ਦੀ ਸੂਚੀ ਸ੍ਰੀ ਟਰੂਡੋ ਨੂੰ ਸੌਂਪੀ ਜੋ ਕਿ ਕਥਿਤ ਤੌਰ ’ਤੇ ਪੰਜਾਬ ਵਿੱਚ ਨਫ਼ਰਤੀ ਅਪਰਾਧਾਂ ਵਿਚ ਸ਼ਾਮਲ ਹਨ ਅਤੇ ਇਹ ਅੱਤਵਾਦੀ ਕਾਰਵਾਈਆਂ ਲਈ ਵਿੱਤ ਅਤੇ ਹਥਿਆਰਾਂ ਦੀ ਸਪਲਾਈ ਨਾਲ ਇਨਾਂ ਤੱਤਾਂ ਦੀ ਮਦਦ ਕਰ ਰਹੇ ਹਨ ਅਤੇ ਇਹ ਇੱਥੋਂ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਕੱਟੜਪੰਥੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚ ਰੁੱਝੇ ਹੋਏ ਹਨ।

ਇਸ ਮੀਟਿੰਗ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ ਜਿਨਾਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਪੰਜਾਬ ਵਿੱਚ ਮਿੱਥ ਕੇ ਹੱਤਿਆ ਕਰਨ ਵਿੱਚ ਇੰਡੋ-ਕੈਨੇਡੀਅਨ ਦੇ ਸ਼ਾਮਲ ਹੋਣ ਦਾ ਮੁੱਦਾ ਉਠਾਇਆ ਅਤੇ ਉਨਾਂ ਨੇ ਇਸ ਸਬੰਧ ਵਿਚ ਇਨਾਂ ਤੱਤਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਸ੍ਰੀ ਟਰੂਡੋ ਵੱਲੋਂ ਸੰਯੁਕਤ ਭਾਰਤ ਦਾ ਪੈਂਤੜਾ ਲੈਣ ’ਤੇ ਮੁੱਖ ਮੰਤਰੀ ਵੱਲੋਂ ਉਨਾਂ ਦਾ ਧੰਨਵਾਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਸ੍ਰੀ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਭਾਰਤੀ ਸੰਵਿਧਾਨ ਵਿੱਚ ਬੋਲਣ ਦੀ ਆਜ਼ਾਦੀ ਦਾ ਅਧਿਕਾਰ ਹੈ ਪਰ ਹਿੰਸਾ ਦਾ ਪ੍ਰਚਾਰ ਕਰਨ ਵਾਲੇ ਵੱਖਵਾਦੀ ਅਤੇ ਕੱਟੜਪੰਥੀ ਲੋਕਾਂ ਨੇ ਆਪਣੀਆਂ ਕਾਰਵਾਈਆਂ ਕਰਕੇ ਇਹ ਹੱਕ ਗੁਆ ਦਿੱਤਾ ਸੀ ਅਤੇ ਉਨਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰਾਂ ਰੱਦ ਕਰ ਦਿੱਤਾ ਸੀ। ਉਨਾਂ ਕਿਹਾ ਵੱਖਰੇ ਸਿੱਖ ਰਾਜ ਦੇ ਮੁੱਦੇ ’ਤੇ ਚੋਣਾਂ ਲੜ ਰਹੇ ਲੋਕਾਂ ਨੇ ਆਪਣੀ ਜ਼ਮਾਨਤ ਵੀ ਗੁਆ ਦਿੱਤੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਉਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਸੰਬੋਧਿਤ ਹੋਣਗੇ। ਉਨਾਂ ਕਿਹਾ ਕਿ ਉਹ ਭਾਰਤ ਖ਼ਾਸ ਕਰ ਪੰਜਾਬ ਨਾਲ ਨੇੜੇ ਦੇ ਸਬੰਧ ਬਣਾਈ ਰੱਖਣ ਦੀ ਤਵੱਕੋ ਕਰਦੇ ਹਨ ਅਤੇ ਇਸ ਸਬੰਧ ਵਿੱਚ ਹੋਈ ਪ੍ਰਗਤੀ ਨੂੰ ਦੇਖ ਕੇ ਉਹ ਬਹੁਤ ਖ਼ੁਸ਼ ਹਨ।

ਮੀਟਿੰਗ ਦੌਰਾਨ, ਕੈਪਟਨ ਅਮਰਿੰਦਰ ਨੇ ਦਹਿਸ਼ਤਵਾਦ, ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੇ ਮੁੱਦੇ ਤੇ ਭਾਰਤ ਤੇ ਕੈਨੇਡਾ ਦਰਮਿਆਨ ਆਪਸੀ ਸਹਿਯੋਗ ਦੀ ਮੰਗ ਕੀਤੀ। ਉਨਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਸਬੰਧਤ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕਰਨ ’ਤੇ ਜ਼ੋਰ ਦਿੱਤਾ।

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀਆਂ ਰਿਪੋਰਟਾਂ ’ਤੇ ਕੁਝ ਲੋਕਾਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਕੁਰੀਤੀ ਨਾਲ ਹਮੇਸ਼ਾ ਹੀ ਸਖ਼ਤੀ ਨਾਲ ਪੇਸ਼ ਆਇਆ ਜਾਂਦਾ ਹੈ। ਅਜਿਹੇ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਜੇਲ ਭੇਜ ਦਿੱਤਾ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਸਾਰੇ ਲੋਕਾਂ ਲਈ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰਾਂ ਦਿ੍ਰੜ ਹੈ।

ਦੋਵਾਂ ਮੁਲਕਾਂ ਦਰਮਿਆਨ ਖਾਸ ਕਰਕੇ ਵਿਸ਼ਵ ਯੁੱਧ ਵਿੱਚ ਭਾਰਤੀਆਂ ਅਤੇ ਕੈਨੇਡੀਅਨਾਂ ਦੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਪਸੀ ਹਿੱਤਾਂ ਲਈ ਦੋਵਾਂ ਪਾਸਿਆਂ ਦੀਆਂ ਸਰਕਾਰਾਂ ਨੂੰ ਨੇੜਿਓਂ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਦੱਸਿਆ ਕਿ ਕੈਨੇਡਾ ਦੇ 64 ਹਜ਼ਾਰ ਅਤੇ ਭਾਰਤ ਦੇ 74 ਹਜ਼ਾਰ ਸੈਨਿਕਾਂ ਜਿਨਾਂ ਨੇ ਪਹਿਲੇ ਵਿਸ਼ਵ ਯੁੱਧ ਵਿੱਚ ਹਿੱਸਾ ਲਿਆ ਸੀ, ਨੂੰ ਇਕੱਠਿਆਂ ਹੀ 134 ਕਬਰਿਸਤਾਨਾਂ ਵਿੱਚ ਦਫ਼ਨਾ ਦਿੱਤਾ ਗਿਆ ਸੀ ਜਿਸ ਨੇ ਦੋਵਾਂ ਮੁਲਕਾਂ ਦਰਮਿਆਨ ਅਟੁੱਟ ਰਿਸ਼ਤਾ ਗੰਢਿਆ।

        ਦੋਵਾਂ ਆਗੂਆਂ ਨੇ ਦੁਵੱਲੇ ਰਿਸ਼ਤਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸਹਿਯੋਗ ਦੀ ਮਹੱਤਤਾ ’ਤੇ ਸਹਿਮਤੀ ਜ਼ਾਹਰ ਕੀਤੀ। ਮੁੱਖ ਮੰਤਰੀ ਨੇ ਆਰਥਿਕ ਸਹਿਯੋਗ ਨਾਲ ਸਬੰਧਤ ਵੱਖ-ਵੱਖ ਅਹਿਮ ਕਾਰਜ ਖੇਤਰਾਂ ਵਿੱਚ ਕੈਨੇਡਾ ਨਾਲ ਜੁੜਨ ਪ੍ਰਤੀ ਪੰਜਾਬੀਆਂ ਦੀ ਦਿਲਚਸਪੀ ਦਾ ਵੀ ਪ੍ਰਗਟਾਵਾ ਕੀਤਾ।

        ਇਸ ਵੇਲੇ ਦੋਵਾਂ ਦਰਮਿਆਨ ਤਜਾਰਤੀ ਸਬੰਧ ਬਹੁਤ ਘੱਟ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਵਿੱਚ ਕੈਨੇਡਾ ਦੇ ਕਾਰੋਬਾਰੀ ਨਿਵੇਸ਼ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਦੋਵਾਂ ਲੀਡਰਾਂ ਨੇ ਕੈਨੇਡਾ ਅਤੇ ਭਾਰਤ ਦੀ ਤਰੱਕੀ ਦੇ ਹਿੱਤ ਵਿੱਚ ਸਾਂਝੇ ਪ੍ਰਾਜੈਕਟਾਂ ਰਾਹੀਂ ਦੁਵੱਲੇ ਸਹਿਯੋਗ ’ਤੇ ਸਹਿਮਤੀ ਜ਼ਾਹਰ ਕੀਤੀ।

        ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿੱਖਿਆ, ਵਿਗਿਆਨਕ ਖੋਜ ਤੇ ਤਕਨਾਲੋਜੀ, ਨਵੀਨਤਾ ਤੇ ਸਟਾਰਟ ਅੱਪ ਦੇ ਨਾਲ-ਨਾਲ ਹੁਨਰ ਵਿਕਾਸ ਵਰਗੇ ਕੁਝ ਖੇਤਰਾਂ ਦਾ ਵਰਨਣ ਕੀਤਾ ਜਿਨਾਂ ਵਿੱਚ ਪੰਜਾਬ ਦੇ ਵਿਕਾਸ ਲਈ ਕੈਨੇਡਾ ਸਹਿਯੋਗ ਕਰ ਸਕਦਾ ਹੈ ਅਤੇ ਪੰਜਾਬ ਦੇ ਲੋਕ ਕੈਨੇਡਾ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੇ ਹਨ। ਉਨਾਂ ਕਿਹਾ ਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰਾ ਰਹਿ ਰਿਹਾ ਹੈ ਅਤੇ ਕੁਝ ਪੰਜਾਬੀ ਤਾਂ ਸ੍ਰੀ ਟਰੂਡੋ ਦੀ ਕੈਬਨਿਟ ਦਾ ਵੀ ਹਿੱਸਾ ਹਨ ਜਿਸ ਕਰਕੇ ਭਾਰਤ ਤੇ ਕੈਨੇਡਾ ਦਰਮਿਆਨ ਦੋਸਤਾਨਾ ਰਿਸ਼ਤੇ ਲਗਾਤਾਰ ਗੂੜੇ ਹੰੁਦੇ ਜਾ ਰਹੇ ਹਨ।

        ਉਚੇਰੀ ਸਿੱਖਿਆ ਦੇ ਖੇਤਰ ਵਿੱਚ ਮੁੱਖ ਮੰਤਰੀ ਨੇ ਯੂਨੀਵਰਸਿਟੀਆਂ ਅਤੇ ਹੋਰ ਸਿੱਖਿਆ ਸੰਸਥਾਵਾਂ ਨਾਲ ਸਮਝੌਤੇ ਸਹੀਬੰਦ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਦਾ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਵੀ ਮੰਗ ਕੀਤੀ। ਸਸਕੈਚਵੈਨ ਯੂਨੀਵਰਸਿਟੀ ਨਾਲ ਕੀਤੇ ਸਮਝੌਤੇ ’ਤੇ ਅਮਲ ਨਾ ਹੋਣ ’ਤੇ ਵੀ ਉਨਾਂ ਨੇ ਅਫਸੋਸ ਜ਼ਾਹਰ ਕੀਤਾ।

        ਕੈਪਟਨ ਅਮਰਿੰਦਰ ਸਿੰਘ ਨੇ ਦਾਲਾਂ, ਮੱਕੀ ਅਤੇ ਪਸ਼ੂਧਨ ਦੇ ਖੇਤਰਾਂ ਵਿੱਚ ਵਿਗਿਆਨਕ ਖੋਜ ਅਤੇ ਤਕਨਾਲੋਜੀ ਦੇ ਰੂਪ ਵਿੱਚ ਆਪਸੀ ਸਹਿਯੋਗ ਦਾ ਸੁਝਾਅ ਦਿੱਤਾ। ਉਨਾਂ ਨੇ ਹੁਨਰ ਵਿਕਾਸ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਸੁਝਾਅ ਦਿੱਤਾ ਕਿ ਕੈਨੇਡਾ ਵੱਲੋਂ ਪੰਜਾਬ ਦੀ ਹੁਨਰ ਵਿਕਾਸ ਯੂਨੀਵਰਸਿਟੀ ’ਚ ਆਪਣੇ ਕਾਰੋਬਾਰ ਜਾਂ ਯੂਨੀਵਰਸਿਟੀ ਰਾਹੀਂ ਸੈਂਟਰ ਆਫ ਐਕਸੀਲੈਂਸ ਦੀ ਸਥਾਪਨਾ ’ਤੇ ਵਿਚਾਰ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕੈਨੇਡਾ ਸਿੱਖਿਅਤ ਪੰਜਾਬੀ ਨੌਜਵਾਨਾਂ ਦੇ ਕੈਨੇਡਾ ਵਿੱਚ ਆਵਾਸ ਨੂੰ ਹੁਲਾਰਾ ਦੇਣ ਲਈ ਸਹਾਇਤਾ ਦੇ ਸਕਦਾ ਹੈ।

       ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ‘ਜੜਾਂ ਨਾਲ ਜੁੜੋ’ ਪ੍ਰੋਗਰਾਮ ਦਾ ਜ਼ਿਕਰ ਵੀ ਕੀਤਾ ਜਿਸ ਨਾਲ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਦੇ ਬੱਚਿਆਂ ਨੂੰ ਪੰਜਾਬ ਦੀ ਝਲਕ ਪਾਉਣ ਦਾ ਮੌਕਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਕੈਨੇਡਾ ਸਰਕਾਰ ਵੱਲੋਂ ਇਸ ਪ੍ਰੋਗਰਾਮ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਸ੍ਰੀ ਟਰੂਡੋ ਅਤੇ ਸ੍ਰੀ ਸੱਜਣ ਨੇ ਮੁੱਖ ਮੰਤਰੀ ਕੋਲ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਹਿਮਤੀ ਪ੍ਰਗਟਾਈ ਕਿ ਇਹ ਕਦਮ ਨਵੀ ਪੀੜੀ ਲਈ ਮਦਦਗਾਰ ਸਾਬਤ ਹੋਵੇਗਾ ਜੋ ਪਹਿਲਾਂ ਕਦੇ ਵੀ ਭਾਰਤ ਨਹੀਂ ਆਈ।

        ਇਸ ਮੌਕੇ ਮੁੱਖ ਮੰਤਰੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਆਪਣੀ ਕਿਤਾਬ ‘ਆਨਰ ਐਂਡ ਫਿਡੇਲਿਟੀ-ਵਰਲਡ ਵਾਰ-1’ ਅਤੇ ਉੱਘੇ ਲੇਖਕ ਖੁਸ਼ਵੰਤ ਸਿੰਘ ਦੀ ਕਿਤਾਬ ‘ਹਿਸਟਰੀ ਆਫ਼ ਸਿੱਖਜ਼’ ਭੇਟ ਕੀਤੀ। ਉਨਾਂ ਨੇ ਸ੍ਰੀ ਟਰੂਡੋ ਦੀ ਪਤਨੀ ਸੋਫੀ ਗਰੋਗੋਇਰ   ਟਰੂਡੋ ਨੂੰ ਪੰਜਾਬ ਦੀ ਮਸ਼ਹੂਰ ਰਵਾਇਤੀ ਫੁਲਕਾਰੀ ਤੇ ਸ਼ਾਲ ਵੀ ਭੇਟ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੇ ਤਿੰਨਾਂ ਬੱਚਿਆਂ ਨੂੰ ਕਈ ਤੋਹਫ਼ੇ ਵੀ ਦਿੱਤੇ।

        ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁੱਛੇ ਜਾਣ ’ਤੇ ਸ੍ਰੀ ਟਰੂਡੋ ਨੇ ਆਪਣੀ ਭਾਰਤ ਫੇਰੀ ਨੂੰ ਬਹੁਤ ਹੀ ‘ਆਨੰਦਦਾਇਕ’ ਦੱਸਿਆ। ਮੁੱਖ ਮੰਤਰੀ ਬਾਅਦ ਵਿੱਚ ਸ੍ਰੀ ਟਰੂਡੋ ਤੇ ਉਨਾਂ ਦੇ ਪਰਿਵਾਰ ਨੂੰ ਹੋਟਲ ਵਿੱਚ ਮਿਲੇ, ਜਿੱਥੋਂ ਉਹ ਏਅਰਪੋਰਟ ਨੂੰ ਰਵਾਨਾ ਹੋ ਗਏ।

        ਸ੍ਰੀ ਠੁਕਰਾਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਕਿਸੇ ਮੁੱਖ ਮੰਤਰੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨਾਲ ਉਨਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

Most Popular

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

by Navjot
4 weeks ago
0

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ ਕੇਲੋਂਗ, 13 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 