ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ
ਚੰਡੀਗੜ੍ਹ,9ਫਰਵਰੀ(ਵਿਸ਼ਵ ਵਾਰਤਾ) – ਜਿਹੜੇ ਭਾਰਤੀ ਨਾਗਰਿਕ ਕੈਨੇਡਾ ਜਾਣ ਦੀ ਯੋਜਨਾ ਬਣਾ ਰਹੇ ਹਨ ਉਹਨਾਂ ਲਈ ਸਰਕਾਰ ਨੇ ਓਟਾਵਾ ਅਤੇ ਹੋਰ ਸ਼ਹਿਰਾਂ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਰਤੀ ਨਾਗਰਿਕਾਂ ਲਈ ਵਿਸ਼ੇਸ਼ ਹੈਲਪਲਾਈਨ ਨੰਬਰ +1 6137443751 ਵੀ ਜਾਰੀ ਕੀਤਾ ਗਿਆ ਹੈ।