ਕੈਨੇਡਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ
ਅੱਜ ਤੋਂ ਸ਼ੁਰੂ ਹੋਣਗੀਆਂ ਭਾਰਤ ਤੋਂ ਕੈਨੇਡਾ ਦੀਆਂ ਸਿੱਧੀਆਂ ਉਡਾਣਾਂ

ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)-ਅਪ੍ਰੈਲ 2021 ਤੋਂ ਬੰਦ ਪਈਆਂ ਭਾਰਤ ਤੋਂ ਕੈਨੇਡਾ ਦੀਆਂ ਸਿੱਧੀਆਂ ਉਡਾਣਾਂ ਨੂੰ ਹੁਣ ਕੈਨੇਡਾ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਹ ਉਡਾਣਾਂ ਤੋਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਦੱਸ ਦੱਈਏ ਕਿ ਯਾਤਰੀਆਂ ਨੂੰ ਆਰਟੀਪੀਸੀਆਰ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੈ। ਇਸ ਦੇ ਨਾਲ ਹੀ ਯਾਤਰੀਆਂ ਨੂੰ ਕੋਵਿਡ ਨਿਯਮਾਂ ਦੀ ਵੀ ਪਾਲਣਾ ਕਰਨੀ ਪਵੇਗੀ।























