ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ; ਕੰਧਾਂ ਤੇ ਲਿਖੇ ਗਏ ਖਾਲਿਸਤਾਨੀ ਨਾਅਰੇ
ਚੰਡੀਗੜ੍ਹ,15 ਸਤੰਬਰ(ਵਿਸ਼ਵ ਵਾਰਤਾ)- ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਮੰਦਰ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਇਸ ਦੇ ਨਾਲ ਭਾਰਤ ਵਿਰੋਧੀ ਸ਼ਬਦਾਵਲੀ ਦੇ ਨਾਲ ਨਾਲ ਖਾਲਿਸਤਾਨੀ ਨਾਅਰੇ ਵੀ ਮੰਦਿਰ ਦੀਆਂ ਦਿਵਾਰਾਂ ਤੇ ਲਿਖੇ। ਭਾਰਤ ਸਰਕਾਰ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ।

ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਭਾਰਤੀ ਹਾਈ ਕਮਿਸ਼ਨ ਨੇ ਕਿਹਾ- ਅਸੀਂ ਟੋਰਾਂਟੋ ਦੇ ਸਵਾਮੀਨਾਰਾਇਣ ਮੰਦਰ ਦੀ ਭੰਨਤੋੜ ਅਤੇ ਕੰਧਾਂ ‘ਤੇ ਲਿਖੇ ਭਾਰਤ ਵਿਰੋਧੀ ਸ਼ਬਦਾਂ ਦੀ ਨਿੰਦਾ ਕਰਦੇ ਹਾਂ। ਅਸੀਂ ਕੈਨੇਡੀਅਨ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ।
ਘਟਨਾ 13 ਸਤੰਬਰ ਦੀ ਦੱਸੀ ਜਾ ਰਹੀ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਜਿਸ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਇਹ ਘਟਨਾ ਦੁਪਹਿਰ 2 ਤੋਂ 3 ਵਜੇ ਦੇ ਦਰਮਿਆਨ ਵਾਪਰੀ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜ਼ਾਮ ਦਿੱਤਾ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਪਿੱਛੇ ਕਿਸੇ ਸੰਗਠਨ ਨਾਲ ਜੁੜੇ ਲੋਕਾਂ ਦਾ ਵੀ ਹੱਥ ਹੋ ਸਕਦਾ ਹੈ। ਪੁਲੀਸ ਮੁਲਜ਼ਮ ਦੀ ਭਾਲ ਕਰ ਰਹੀ ਹੈ।
https://twitter.com/HCI_Ottawa/status/1570218816453369856?s=20&t=yQ16poZof_WkuQqbHrxriA























