ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, 2 ਦਿਨ ਪਹਿਲਾਂ ਹੀ ਗਿਆ ਸੀ ਕੈਨੇਡਾ
ਚੰਡੀਗੜ੍ਹ 30 ਦਸੰਬਰ(ਵਿਸ਼ਵ ਵਾਰਤਾ)- ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਿਸ ਦੀ ਪਛਾਣ ਹਸ਼ੀਸ਼ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਹਸ਼ੀਸ਼ ਸਿੰਘ ਸਿਰਫ਼ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ਉਤੇ ਬਰੈਂਪਟਨ ਗਿਆ ਸੀ। ਦੱਸਿਆ ਜਾ ਰਿਹਾ ਕਿ ਮੋਬਾਈਲ ਸਿਮ ਲੈਣ ਲਈ ਲਾਈਨ ਵਿੱਚ 3 ਘੰਟੇ ਤੋਂ ਲਗਾਤਾਰ ਖੜ੍ਹਿਆ ਹਸ਼ੀਸ਼ ਇਕ ਦਮ ਹੀ ਹੇਠਾਂ ਡਿੱਗ ਪਿਆ ਸੀ। ਇਸ ਮਗਰੋਂ ਉਸ ਦੀ ਮੌਤ ਹੋ ਗਈ।