ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਨਵੀਂ ਐਡਵਾਈਜ਼ਰੀ
ਪਾਕਿਸਤਾਨ ਨਾਲ ਲੱਗਦੇ ਪੰਜਾਬ,ਰਾਜਸਥਾਨ ਅਤੇ ਗੁਜਰਾਤ ਦੇ ਇਲਾਕਿਆਂ ਦੀ ਯਾਤਰਾ ਨਾ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਕੈਨੇਡਾ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੇ ਪਾਕਿਸਤਾਨ ਨਾਲ ਲੱਗਦੇ ਇਲਾਕਿਆਂ ਦੀ ਹਰ ਤਰ੍ਹਾਂ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਜਰਾਤ, ਪੰਜਾਬ ਅਤੇ ਰਾਜਸਥਾਨ ਦੇ ਰਾਜਾਂ ਲਈ, ਕੈਨੇਡੀਅਨ ਸਰਕਾਰ ਨੇ ਇਸ ਖੇਤਰ ਵਿੱਚ ‘ਬਾਰੀਦੀ ਸੁਰੰਗਾਂ ਦੀ ਮੌਜੂਦਗੀ’ ਦੇ ਨਾਲ-ਨਾਲ ਵਿਸਫੋਟਕ ਉਪਕਰਣਾਂ ਦਾ ਹਵਾਲਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੀ ਵੈੱਬਸਾਈਟ ਦੇ ਟ੍ਰੈਵਲ ਸੈਕਸ਼ਨ ‘ਤੇ ਐਡਵਾਈਜ਼ਰੀ 27 ਸਤੰਬਰ ਨੂੰ ਅਪਡੇਟ ਕੀਤੀ ਗਈ ਸੀ।
























