• Latest
  • Trending
ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ‘ਚ 5 ਨਵੇਂ ਪੁਲਾਂ ਦਾ ਕੀਤਾ ਉਦਘਾਟਨ

ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ‘ਚ 5 ਨਵੇਂ ਪੁਲਾਂ ਦਾ ਕੀਤਾ ਉਦਘਾਟਨ

8 years ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

8 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

40 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

41 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

42 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

43 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ‘ਚ 5 ਨਵੇਂ ਪੁਲਾਂ ਦਾ ਕੀਤਾ ਉਦਘਾਟਨ

October 15, 2018
in ਪੰਜਾਬ
ਕੈਪਟਨ ਅਮਰਿੰਦਰ ਨੇ ਅੰਮ੍ਰਿਤਸਰ ‘ਚ 5 ਨਵੇਂ ਪੁਲਾਂ ਦਾ ਕੀਤਾ ਉਦਘਾਟਨ

ਚੰਡੀਗੜ/ਅੰਮ੍ਰਿਤਸਰ, 15 ਅਕਤੂਬਰ (ਵਿਸ਼ਵ ਵਾਰਤਾ)– ਪੰਜਾਬ ਦੇ ਮੁੱਖ ਮੰਤਰੀ ਕੈਪਟਨ  ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਵਿੱਚ 127.86 ਕਰੋੜ ਰੁਪਏ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ਐਲਾਨ ਕੀਤਾ ਤਾਂ ਜੋ ਲੰਬਿਤ ਪਏ ਨਹਿਰੀ ਜਲ ਸਪਲਾਈ ਨੈਟਵਰਕ ਨੂੰ ਮੁਕੰਮਲ ਕੀਤੇ ਜਾਣ ਤੱਕ ਇਸ ਪਵਿੱਤਰ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਯਕੀਨੀ ਬਨਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦੇ ਲਈ ਕੁਲ 187.47 ਕਰੋੜ ਰੁਪਏ ਦੇ ਸੈਰ-ਸਪਾਟਾ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ ਤਾਂ ਜੋ ਇਸ ਸ਼ਹਿਰ ਨੂੰ ਸੈਰ-ਸਪਾਟੇ ਦੇ ਵਿਸ਼ਵ ਪੱਧਰੀ ਸਥਾਨ ਵਜੋਂ ਰੂਪ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਰੇਲ ਲਾਈਨਾਂ ਦੇ ਉੱਪਰ ਦੀ ਬਨਣ ਵਾਲੇ ਦੋ ਪੁਲਾਂ (ਆਰ.ਓ.ਬੀਜ਼.), ਰੇਲਵੇ ਲਾਈਨ ਦੇ ਹੇਠਾਂ ਦੀ ਬਨਣ ਵਾਲੇ ਇਕ ਪੁਲ (ਆਰ.ਯੂ.ਬੀ.) ਅਤੇ ਇਕ ਫਲਾਈ ਓਵਰ ਦਾ ਰਿਮੋਟ ਬਟਨ ਨਾਲ ਨੀਂਹ ਪੱਥਰ ਰੱਖਣ ਤੋਂ ਇਲਾਵਾ ਮੌਜੂਦਾ ਭੰਡਾਰੀ ਪੁਲ ਤੋਂ ਇਕ ਹੋਰ ਐਕਸਟੈਂਸ਼ਨ ਦਾ ਵੀ ਨੀਂਹ ਪੱਥਰ ਰੱਖਿਆ।  ਇਹ ਉਦਘਾਟਨੀ  ਸਮਾਗਮ ਸਥਾਨਕ ਸਰਕਾਰ ਮੰਤਰੀ ਅਤੇ ਅੰਮ੍ਰਿਤਸਰ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਰੇਲਵੇ ਮੰਤਰਾਲੇ ਤੋਂ ਇਸ ਸਬੰਧੀ ਜ਼ਰੂਰੀ ਆਗਿਆ ਲੈਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਪੁਰਾਣੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਵਿੱਚ ਵੱਡੀ ਭੂਮਿਕਾ ਨਿਭਾਉਣ ਦੇ ਨਾਲ-ਨਾਲ ਭੀੜ-ਭੜੱਕੇ ਨੂੰ ਵੀ ਘਟਾਏਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਵੱਡੇ ਸ਼ਹਿਰ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਨਾਲ ਇਨ੍ਹਾਂ ਖਿੱਤਿਆਂ ਵਿੱਚ ਪਾਣੀ ਘੱਟ ਮਿਲ ਰਿਹਾ ਹੈ ਜੋ ਕਿ ਪੀਣ ਦੇ ਯੋਗ ਵੀ ਨਹੀਂ ਹੈ। ਇਸ ਦੇ ਕਾਰਨ ਬੀਮਾਰੀਆਂ ਫੈਲ ਰਹੀਆਂ ਹਨ। ਇਨ੍ਹਾਂ ਚਾਰ ਸ਼ਹਿਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ ਆਪਣੀ ਸਰਕਾਰ ਦੇ ਫੈਸਲੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਲਗਾਤਾਰ ਅਤੇ ਨਿਯਮਤ ਤੌਰ ‘ਤੇ ਪਾਣੀ ਦੇ ਟੈਸਟਾਂ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

ਇਸ ਮੌਕੇ ‘ਤੇ ਬੋਲਦੇ ਸ੍ਰੀ ਸਿੱਧੂ ਨੇ 10 ਸਾਲਾਂ ਦੇ ਸ਼ਾਸਨ ਦੌਰਾਨ ਇਸ ਸ਼ਹਿਰ ਦੇ ਵਿਕਾਸ ਵਿੱਚ ਅਸਫ਼ਲ ਰਹਿਣ ਲਈ ਬਾਦਲਾਂ ਦੀ ਤਿੱਖੀ ਆਲੋਚਣਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੇ 10 ਸਾਲਾਂ ਦੇ ਸ਼ਾਸਨ ਦੌਰਾਨ ਸਿਰਫ਼ ਇਕ ਪੁਲ ਬਨਾਇਆ ਜਦਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜ ਪੁਲਾਂ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਵਾਸਤੇ ਟੈਂਡਰ ਜਾਰੀ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦਾ ਕੰਮ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ।

ਮੁੱਖ ਮੰਤਰੀ ਵੱਲੋਂ ਅੱਜ ਪੰਜ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿੱਚ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ‘ਤੇ ਵੱਲ੍ਹਾ ਫਾਟਕ ‘ਤੇ ਬਨਣ ਵਾਲਾ ਆਰ.ਓ.ਬੀ. ਪ੍ਰੋਜੈਕਟ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਅੰਮਿਤਸਰ-ਅਟਾਰੀ ਸੈਕਸ਼ਨ ‘ਤੇ ਖ਼ਜਾਨਾ ਗੇਟ ‘ਤੇ ਇਕ ਆਰ.ਓ.ਬੀ., ਅੰਮ੍ਰਿਤਸਰ-ਦਿੱਲੀ ਸੈਕਸ਼ਨ ‘ਤੇ ਜੌੜਾ ਫਾਟਕ ‘ਤੇ ਆਰ.ਯੂ.ਬੀ. ਅਤੇ ਅਮ੍ਰਿੰਤਸਰ-ਪਠਾਨਕੋਟ ਸੈਕਸ਼ਨ ‘ਤੇ ਆਰ.ਯੂ.ਬੀ. ਅਤੇ ਮਜੀਠਾ ਸੜਕ ‘ਤੇ ਸੰਤ ਸਿੰਘ ਸੁੱਖਾ ਸਿੰਘ (ਐਸ.ਐਸ.ਐਸ.ਐਸ. ਚੌਂਕ) ਫਲਾਈਓਵਰ ਅਤੇ ਮੌਜੂਦਾ ਭੰਡਾਰੀ ਪੁਲ ਤੋਂ ਇਕ ਐਕਸਟੈਂਸ਼ਨ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਇਹ ਐਕਸਟੈਂਸ਼ਨ ਮੌਜੂਦਾ ਪੁਲ ਦੇ ਬਰੋ-ਬਰਾਬਰ ਵਾਧੂ ਪੁਲ ਵਜੋਂ ਉਸਾਰੀ ਜਾਵੇਗੀ।

ਇਨ੍ਹਾਂ ਪ੍ਰੋਜੈਕਟਾਂ ਦੀ ਕੁਲ ਲਾਗਤ 127.86 ਕਰੋੜ ਰੁਪਏ ਹੈ ਜਿਸ ਵਿੱਚੋਂ 111.56 ਕਰੋੜ ਰੁਪਏ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਵੱਲੋਂ ਸਹਿਣ ਕੀਤੇ ਜਾਣਗੇ ਅਤੇ ਰੇਲਵੇ ਦਾ ਯੋਗਦਾਨ ਵੱਲ੍ਹਾ ਦੇ ਆਰ.ਓ.ਬੀ. ਦੇ ਲਈ 16.30 ਕਰੋੜ ਰੁਪਏ ਦਾ ਹੋਵੇਗਾ ਜੋ ਹਿੱਸੇਦਾਰੀ ਦੇ ਆਧਾਰ ‘ਤੇ ਬਨਾਇਆ ਜਾ ਰਿਹਾ ਹੈ। ਇਨ੍ਹਾਂ ਵਿਕਾਸ ਕਾਰਜਾਂ ਦੀ ਸਮੇਂ ਸਿਰ ਸ਼ੁਰੂਆਤ ਦੇ ਵਾਸਤੇ ਐਫ.ਡੀ.ਆਰ. ਦੀ ਸ਼ਕਲ ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਨੇ ਪਹਿਲਾਂ ਹੀ 130 ਕਰੋੜ ਰੁਪਏ ਰੱਖੇ ਹਨ।

ਵੱਲ੍ਹਾ ਫਾਟਕ ‘ਤੇ ਬਨਾਇਆ ਜਾ ਰਿਹਾ ਆਰ.ਓ.ਬੀ. 34 ਕਰੋੜ ਰੁਪਏ ਦੀ ਲਾਗਤ ਨਾਲ ਬਨੇਗਾ ਅਤੇ ਇਸ ਸਬੰਧੀ ਟੈਂਡਰ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਵੱਲੋਂ ਜਾਰੀ ਕੀਤੇ ਜਾਣਗੇ। ਇਕ ਹੋਰ ਆਰ.ਓ.ਬੀ. ਅਮ੍ਰਿੰਤਸਰ-ਅਟਾਰੀ ਸੈਕਸ਼ਨ ‘ਤੇ 25 ਕਰੋੜ ਰੁਪਏ ਦੀ ਲਾਗਤ ਨਾਲ ਬਨਾਇਆ ਜਾਏਗਾ।

ਜੌੜਾ ਫਾਟਕ ‘ਤੇ ਆਰ.ਯੂ.ਬੀ. ਦਾ ਨਿਰਮਾਣ 28.70 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਜਿਸ ਦੇ ਵਾਸਤੇ ਟੈਂਡਰ ਰੇਲਵੇ ਦੇ ਦੁਆਰਾ ਮੰਗੇ ਜਾਣਗੇ। ਮਜੀਠਾ ਰੋਡ ‘ਤੇ ਐਸ.ਐਸ.ਐਸ.ਐਸ. ਚੌਂਕ ‘ਤੇ ਫਲਾਈਓਵਰ 18.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ। ਇਹ ਖ਼ਰਚਾ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਵੱਲੋਂ ਸਹਿਣ ਕੀਤਾ ਜਾਵੇਗਾ। ਮੌਜੂਦਾ ਭੰਡਾਰੀ ਚੌਂਕ ਦੀ ਐਕਸਟੈਂਸ਼ਨ 22 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗੀ ਜਿਸ ਦੇ ਵਾਸਤੇ ਟੈਂਡਰ ਅੰਮ੍ਰਿਤਸਰ ਇੰਪਰੂਵਮੈਂਟ ਟ੍ਰਸਟ ਵੱਲੋਂ ਮੰਗੇ ਗਏ ਹਨ।

ਅੰਮ੍ਰਿਤਸਰ ਵਿਖੇ ਸੈਰ-ਸਪਾਟੇ ਦੀ ਸਮਰਥਾ ਤੋਂ ਲਾਹਾ ਲੈਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 37.46 ਕਰੋੜ ਰੁਪਏ ਦੇ ਕਈ ਸੈਰ-ਸਪਾਟੇ ਦੇ ਵਧੀਆ ਪ੍ਰੋਜੈਕਟ ਚੱਲ ਰਹੇ ਹਨ ਜਦਕਿ 110.01 ਕਰੋੜ ਰੁਪਏ ਦੇ ਹੋਰ ਪ੍ਰੋਜੈਕਟਾਂ ਦੀ ਪ੍ਰਗਤੀ ਵਿਚਾਰ ਅਧੀਨ ਹੈ। ਇਨ੍ਹਾਂ ਵਿੱਚ ਜਲ੍ਹਿਆਂਵਾਲਾ ਬਾਗ਼ ਵਿਖੇ 8 ਕਰੋੜ ਰੁਪਏ ਦੀ ਲਾਗਤ ਵਾਲਾ ਵੀ.ਆਰ./ਲਾਈਟ ਐਂਡ  ਸਾਉਂਡ ਸ਼ੋਅ ਵੀ ਸ਼ਾਮਲ ਹੈ ਜਿਸ ਦੇ ਵਾਸਤੇ ਭਾਰਤ ਸਰਕਾਰ ਦੇ ਇਤਰਾਜਹੀਣਤਾ ਸਰਟੀਫਿਕੇਟ ਦੀ ਉਡੀਕ ਕੀਤੀ ਜਾ ਰਹੀ ਹੈ।

ਇਸ ਦੀ ਵਿਸਤਰਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 13.95 ਕਰੋੜ ਰੁਪਏ ਦੇ ਇਤਿਹਾਸਕ ਗੋਬਿੰਦਗੜ੍ਹ ਕਿਲ੍ਹੇ ਦੇ ਰਹਿੰਦੇ ਸਾਂਭ-ਸੰਭਾਲ ਅਤੇ ਲੈਂਡ ਸਕੇਪਿੰਗ ਦੇ ਵਾਸਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੇ ਟੈਂਡਰ ਪ੍ਰਾਪਤ ਕਰ ਲਏ ਹਨ ਜਦਕਿ 15.18 ਕਰੋੜ ਰੁਪਏ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮਹਾਨ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਸਬੰਧੀ ਸਮਰ ਪੈਲੇਸ ਵਿੱਚ ਅਜਾਇਬਘਰ ਦੀ ਸਥਾਪਤੀ ਅਤੇ ਸਾਂਭ-ਸੰਭਾਲ ਲਈ 8 ਕਰੋੜ ਰੁਪਏ ਖ਼ਰਚੇ  ਜਾਣਗੇ ਅਤੇ ਇਸ ਦਾ ਕੰਮ ਅਗਲੇ ਸਾਲ ਸਤੰਬਰ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਤਿਹਾਸਕ ਟਾਊਨ ਹਾਲ ਦੀ ਇਮਾਰਤ ਦਾ ਫੂਡ ਸਟਰੀਟ ਵਜੋਂ ਮੁੜ ਵਰਤੋਂ ਦੇ ਵਾਸਤੇ ਅਤੇ ਸਾਂਭ-ਸੰਭਾਲ ਲਈ 5.28 ਕਰੋੜ ਰੁਪਏ ਪਹਿਲਾਂ ਹੀ ਖ਼ਰਚੇ ਜਾ ਚੁੱਕੇ ਹਨ ਅਤੇ ਟਾਊਨ ਹਾਲ ਇਮਾਰਤ ਦੀ ਸਾਂਭ-ਸੰਭਾਲ ਅਤੇ ਕੰਮ ਨੂੰ ਮੁਕੰਮਲ ਕਰਨ ਵਾਸਤੇ  10.76 ਕਰੋੜ ਰੁਪਏ ਦੇ ਟੈਂਡਰ ਪ੍ਰਾਪਤ ਕੀਤੇ ਗਏ ਹਨ ਅਤੇ ਇਹ ਮਾਰਚ 2020 ਤੱਕ ਮੁਕੰਮਲ ਹੋ ਜਾਏਗਾ। ਪਵਿੱਤਰ ਸ੍ਰੀ ਦੁਰਗਿਆਨਾ ਮੰਦਰ ਦੇ ਸਾਹਮਣੇ ਵਾਲੀ ਸੜਕ ਦੇ ਸੁੰਦਰੀਕਰਨ ਦੇ ਵਾਸਤੇ 10 ਕਰੋੜ ਰੁਪਏ ਹੋਰ ਪ੍ਰਵਾਨ ਕੀਤੇ ਗਏ ਹਨ। ਰਾਮਤੀਰਥ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਵੀ 7 ਕਰੋੜ ਰੁਪਏ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਸਮਾਰਟ ਸਿਟੀ ਸਕੀਮ ਦੇ ਹੇਠ ਚਾਰ ਵਿਰਾਸਤੀ ਵਾਲ ਸਟ੍ਰੀਟਾਂ ‘ਤੇ ਲਾਈਟਾਂ ਲਾਉਣ ਅਤੇ ਮੋਹਰਲੇ ਹਿੱਸੇ ‘ਚ ਸੁਧਾਰ ਲਿਆਉਣ ਲਈ 33.55 ਕਰੋੜ ਰੁਪਏ ਖ਼ਰਚੇ ਜਾਣਗੇ। ਇਤਿਹਾਸਕ ਗੁਰਦੁਆਰਾ ਬਾਬਾ ਦੀਪ ਸਿੰਘ ਦੇ ਸਾਹਮਣੇ ਸੜਕ ਅਤੇ ਚੌਂਕ ਦੇ ਸੁੰਦਰੀਕਰਨ ਅਤੇ ਇਸ ਨੂੰ ਚੌੜਾ ਕਰਨ ਦੇ ਵਾਸਤੇ 30 ਕਰੋੜ ਰੁਪਏ ਰੱਖੇ ਗਏ ਹਨ। ਕਿਲ੍ਹਾ ਆਹਲੂਵਾਲੀਆ ਵਿਖੇ ਲੋਕਾਂ ਦੀ ਸਹੂਲਤ ਦੇ ਲਈ ਵਿਰਾਸਤੀ ਵਾਕ ਦੀ ਸਾਂਭ-ਸੰਭਾਲ ਲਈ 3.75 ਕਰੋੜ ਰੁਪਏ ਰੱਖੇ ਗਏ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਰਣਜੀਤ ਐਵੀਨਿਊ ਵਿਖੇ 25 ਏਕੜ ਰਕਬੇ ‘ਤੇ 33 ਕਰੋੜ ਦੀ ਲਾਗਤ ਨਾਲ ਅਤਿ-ਅਧੂਨਿਕ ਖੇਡ ਸਟੇਡੀਅਮ ਦੇ ਨਿਰਮਾਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਸਿੱਖਿਆ ਮੰਤਰੀ ਓ.ਪੀ. ਸੋਨੀ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਹਰਪ੍ਰਤਾਪ ਸਿੰਘ ਅਜਨਾਲਾ, ਤਰਸੇਮ ਸਿੰਘ ਡੀ ਸੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ, ਧਰਮਵੀਰ ਅਗਨੀਹੋਤਰੀ, ਇੰਦਰਬੀਰ ਸਿੰਘ ਬੋਲਾਰੀਆ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

Most Popular

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
1 week ago
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 