ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਘੱਗਰ ਦਰਿਆ ਦਾ ਹਵਾਈ ਦੌਰਾ
ਘੱਗਰ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਕਾਰਨ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ

ਚੰਡੀਗੜ੍ਹ,31 ਜੁਲਾਈ(ਵਿਸ਼ਵ ਵਾਰਤਾ) ਮਾਨਸੂਨ ਕਾਰਨ ਲਗਾਤਾਰ ਹੋ ਰਹੀ ਬਾਰਿਸ਼ ਦੀ ਵਜ੍ਹਾ ਕਾਰਨ ਘੱਗਰ ਦਰਿਆ ਦਾ ਪੱਧਰ ਪਿਛਲੇ ਦਿਨੀਂ ਕਾਫੀ ਵੱਧ ਰਿਹਾ ਹੈ। ਜਿਸ ਕਾਰਨ ਸਥਾਨਕ ਲੋਕਾਂ ਅਤੇ ਕਿਸਾਨਾਂ ਵਿੱਚ ਡਰ ਦਾ ਮਾਹੌਲ ਹੈ। ਇਸ ਸਥਿਤੀ ਦਾ ਜਾਇਜਾ ਲੈਣ ਲਈ ਸੰਗਰੂਰ ਅਤੇ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘੱਗਰ ਦਰਿਆ ਦਾ ਹਵਾਈ ਦੌਰਾ ਕੀਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀਆਂ ਹਿਦਾਇਤਾਂ ਦਿੱਤੀਆਂ ਹਨ।





















