• Latest
  • Trending
ਕੈਪਟਨ ਅਮਰਿੰਦਰ ਮਹਿਲਾ ਅਧਿਕਾਰੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਕੈਬਨਿਟ ਮੰਤਰੀ ਨੂੰ ਜੱਗ ਜ਼ਾਹਿਰ ਕਰਨ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਮਹਿਲਾ ਅਧਿਕਾਰੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਕੈਬਨਿਟ ਮੰਤਰੀ ਨੂੰ ਜੱਗ ਜ਼ਾਹਿਰ ਕਰਨ : ਸੁਖਬੀਰ ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਮਹਿਲਾ ਅਧਿਕਾਰੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਕੈਬਨਿਟ ਮੰਤਰੀ ਨੂੰ ਜੱਗ ਜ਼ਾਹਿਰ ਕਰਨ : ਸੁਖਬੀਰ ਬਾਦਲ

October 24, 2018
in ਪੰਜਾਬ
ਕੈਪਟਨ ਅਮਰਿੰਦਰ ਮਹਿਲਾ ਅਧਿਕਾਰੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਕੈਬਨਿਟ ਮੰਤਰੀ ਨੂੰ ਜੱਗ ਜ਼ਾਹਿਰ ਕਰਨ : ਸੁਖਬੀਰ ਬਾਦਲ

ਕੈਪਟਨ ਅਮਰਿੰਦਰ ਮਹਿਲਾ ਅਧਿਕਾਰੀ ਨਾਲ ਅਸ਼ਲੀਲ ਹਰਕਤ ਕਰਨ ਵਾਲੇ ਕੈਬਨਿਟ ਮੰਤਰੀ ਨੂੰ ਜੱਗ ਜ਼ਾਹਿਰ ਕਰਨ : ਸੁਖਬੀਰ ਬਾਦਲ
ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਅਤੇ ਰਾਹੁਲ ਗਾਂਧੀ ਦੋਸ਼ੀ ਮੰਤਰੀ ਦੀ ਛੁੱਟੀ ਕਰਨ ਤੋਂ ਕਿਉਂ ਝਿਜਕ ਰਹੇ ਹਨ?
ਚੰਡੀਗੜ/24 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਆਪਣੇ ਉਸ ਕੈਬਨਿਟ ਸਾਥੀ ਨੂੰ ਜੱਗ ਜ਼ਾਹਿਰ ਕਰਨ, ਜਿਸ ਨੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਅਸ਼ਲੀਲ ਸੁਨੇਹਾ ਭੇਜ ਕੇ ਉਸ ਨਾਲ ਛੇੜਖਾਨੀ ਕੀਤੀ ਸੀ ਅਤੇ ਪੁੱਛਿਆ ਹੈ ਕਿ ਉਹ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋਸ਼ੀ ਮੰਤਰੀ ਖ਼ਿਲਾਫ ਕਾਰਵਾਈ ਕਰਨ ਤੋਂ ਕਿਉਂ ਝਿਜਕ ਰਹੇ ਹਨ?
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਿਕ ਡੇਢ ਮਹੀਨਾ ਪਹਿਲਾਂ ਇੱਕ ਮਹਿਲਾ ਆਈਏਐਸ ਅਧਿਕਾਰੀ  ਨੂੰ ਅਸ਼ਲੀਲ ਸੁਨੇਹੇ ਭੇਜਣ ਵਾਲੇ ਇੱਕ ਕੈਬਨਿਟ ਮੰਤਰੀ ਖ਼ਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮਹਿਲਾ ਅਧਿਕਾਰੀ ਵੱਲੋਂ ਇਹ ਮਾਮਲਾ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਜਾਣ ਦੇ ਬਾਵਜੂਦ ਇਸ ਨੂੰ ਰਫਾ ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਦੋਸ਼ੀ ਮੰਤਰੀ ਨੂੰ ਜੱਗ ਜ਼ਾਹਿਰ ਨਾ ਕਰਕੇ ਅਤੇ ਉਸ ਦੀ ਕੈਬਨਿਟ ਵਿਚੋਂ ਛੁੱਟੀ ਨਾ ਕਰਕੇ ਇਸ ਘਟੀਆ ਕਾਰੇ ਨੂੰ ਲੁਕੋਣ ਦੀ ਕੋਸ਼ਿਸ਼ ਕਿਉਂ ਕਰ ਰਿਹਾ ਹੈ?
ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਰਾਹੁਲ ਗਾਂਧੀ, ਜਿਸ ਨੂੰ ਇਸ ਮਸਲੇ ਤੋਂ ਜਾਣੂ ਕਰਵਾਇਆ ਜਾ ਚੁੱਕਿਆ ਹੈ, ਵੀ ਪਿਛਲੇ ਇੱਕ ਮਹੀਨੇ ਤੋਂ ਇਸ ਮੁੱਦੇ ਉੱਤੇ ਚੁੱਪ ਧਾਰੀ ਬੈਠਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਹ ਇਸ ਮਾਮਲੇ ਨੂੰ ਰਫਾ ਦਫਾ ਕਰਨ ਵਿਚ ਪੰਜਾਬ ਦੇ ਮੁੱਖ ਮੰਤਰੀ ਨਾਲ ਮਿਲਿਆ ਹੋਇਆ ਹੈ? ਉਹਨਾਂ ਕਿਹਾ ਕਿ ਅਜਿਹਾ ਘਿਣਾਉਣਾ ਵਿਵਹਾਰ ਕਰਨ ਵਾਲਾ ਦੋਸ਼ੀ ਮੰਤਰੀ ਉਸ ਮੰਤਰੀ ਮੰਡਲ ਵਿਚ ਕਿਵੇਂ ਬੈਠ ਸਕਦਾ ਹੈ, ਜਿੱਥੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੰਬੰਧੀ ਫੈਸਲੇ ਲਏ ਜਾਣੇ ਹਨ। ਉਹਨਾਂ ਕਿਹਾ ਕਿ ਜੇਕਰ ਦੋਸ਼ੀ ਮੰਤਰੀ ਦੀ ਤੁਰੰਤ ਛੁੱਟੀ ਨਾ ਕੀਤੀ ਗਈ ਤਾਂ ਇਸ ਦਾ ਇਹੀ ਮਤਲਬ ਹੋਵੇਗਾ ਕਿ ਕਾਂਗਰਸ ਦੇ ਵੱਡੇ ਆਗੂ ਔਰਤਾਂ ਦੇ ਸਨਮਾਨ ਦੀ ਰਾਖੀ ਪ੍ਰਤੀ ਸੰਜੀਦਾ ਨਹੀਂ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਦੋਗਲੇ ਚਿਹਰਾ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਨੇ ਕੇਂਦਰੀ ਮੰਤਰੀ ਐਮ ਜੇ ਅਕਬਰ ਦੇ ਸੰਪਾਦਕ ਸਮੇਂ ਦੇ ਕਾਰਜਕਾਲ ਦੌਰਾਨ ਮਹਿਲਾ ਪੱਤਰਕਾਰਾਂ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ਾਂ ਵਿਚ ਘਿਰਨ ਮਗਰੋ ਉਸ ਦੇ ਅਸਤੀਫੇ ਦੀ ਮੰਗ ਕੀਤੀ ਸੀ, ਪਰੰਤੂ  ਹੁਣ ਪੰਜਾਬ ਵਿਚ ਕਾਂਗਰਸ ਦੇ ਇੱਕ ਕੈਬਨਿਟ ਮੰਤਰੀ ਉੱਤੇ ਅਜਿਹੇ ਦੋਸ਼ ਲੱਗਣ ਤੋਂ ਬਾਅਦ ਕਾਂਗਰਸ ਅਤੇ ਰਾਹੁਲ ਦੋਵਾਂ ਵੱਲੋਂ ਦੋਸ਼ੀ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਅਤੇ ਰਾਹੁਲ ਗਾਂਧੀ ਨੂੰ ਔਰਤਾਂ ਦੀ ਸੁਰੱਖਿਆ ਦੇ ਮੁੱਦੇ ਉੱਤੇ ਦੋਹਰੇ ਮਾਪਦੰਡ ਅਪਣਾਉਣ ਤੋਂ ਵਰਜਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਮਹਿਲਾ ਆਈਏਐਸ ਅਧਿਕਾਰੀ ਨੂੰ ਮੰਤਰੀ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਨਾਲ ਦੂਜੀਆਂ ਔਰਤਾਂ ਲਈ ਵੀ ਰਾਹ ਖੁੱਥਲ ਜਾਵੇਗਾ, ਜਿਹਨਾਂ ਦੀ ਆਪਣਾ ਰੋਸ ਜ਼ਾਹਰ ਕਰਨ ਵਾਸਤੇ ਮੁੱਖ ਮੰਤਰੀ ਤਕ ਪਹੁੰਚ ਨਹੀਂ ਹੈ।
ਮੰਤਰੀ ਦੀ ਤੁਰੰਤ ਬਰਖਾਸਤਗੀ ਦੀ ਅਹਿਮੀਅਤ ਉੱਤੇ ਚਾਨਣਾ ਪਾਉਂਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਕੇਸ ਦੇ ਕਈ ਪਹਿਲੂ ਹਨ। ਉਹਨਾਂ ਕਿਹਾ ਕਿ ਸਭ ਤੋਂ ਅਹਿਮ ਉਸ ਮਹਿਲਾ ਅਧਿਕਾਰੀ ਨੂੰ ਇਨਸਾਫ ਮਿਲਣਾ ਚਾਹੀਦਾ ਹੈ, ਜਿਸ ਦੀ ਮਰਿਆਦਾ ਨੂੰ ਮੰਤਰੀ ਵੱਲੋਂ ਭੰਗ ਕੀਤਾ ਗਿਆ ਹੈ। ਦੂਜੀ ਗੱਲ ਇਹ ਹੈ ਕਿ ਸਾਰਿਆਂ ਨੂੰ ਇਹ ਸੁਨੇਹਾ ਜਾਣਾ ਚਾਹੀਦਾ ਹੈ ਕਿ ਦੋਸ਼ੀ ਭਾਵੇਂ ਕਿੰਨਾ ਵੀ ਤਾਕਤਵਰ ਅਤੇ ਰਸੂਖਵਾਨ ਕਿਉਂ ਨਾ ਹੋਵੇ, ਉਸ ਦੀ ਅਜਿਹੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਭ ਤੋਂ ਅਖੀਰ ਵਿਚ ਇਹ ਇੱਕ ਪ੍ਰਸਾਸ਼ਨ ਦਾ ਵੀ ਮੁੱਦਾ ਹੈ। ਜਦੋਂ ਸੂਬੇ ਅੰਦਰ ਅੰਮ੍ਰਿਤਸਰ ਹਾਦਸੇ ਦੇ ਪੀੜਤਾਂ ਅਤੇ ਇੱਕ ਮਹਿਲਾ ਆਈਏਐਸ ਅਧਿਕਾਰੀ ਨੂੰ ਇਨਸਾਫ ਦੇਣ ਦੀ ਲੋੜ ਹੈ ਤਾਂ ਅਜਿਹੇ  ਹਾਲਾਤਾਂ ਵਿਚ ਤੁਰਕੀ ਅੰਦਰ ਛੁੱਟੀਆਂ ਮਨਾਉਂਦਾ ਹੋਇਆ ਮੁੱਖ ਮੰਤਰੀ ਲੋਕਾਂ ਨੂੰ ਕੀ ਸੁਨੇਹਾ ਦੇ ਰਿਹਾ ਹੈ? ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਕਾਰਵਾਈ ਕਰਨ ਵਿਚ ਮੁੱਖ ਮੰਤਰੀ ਵੱਲੋਂ ਕੀਤੀ ਦੇਰੀ ਨੇ ਪੰਜਾਬੀਆਂ ਨੂੰ ਪਹਿਲਾਂ ਹੀ ਇਹ ਸੁਨੇਹਾ ਦੇ ਦਿੱਤਾ ਹੈ ਕਿ ਪੰਜਾਬ ਅੰਦਰ ਔਰਤਾਂ ਸੁਰੱਖਿਅਤ ਨਹੀਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

by Navjot
4 weeks ago
0

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ ਭਰੂਚ, 17 ਅਕਤੂਬਰ (ਵਿਸ਼ਵ ਵਾਰਤਾ) - ਗੁਜਰਾਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 