ਚੰਡੀਗੜ 28 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਆਪਣੇ ਦੋਸਤ ਤੇ ਮੇਰੀ ਪਿਛਲੀ ਕੈਬਿਨੇਟ ਵਿੱਚ ਮੇਰੇ ਸਹਿਯੋਗੀ ਸੁਰਿੰਦਰ ਸਿੰਗਲਾ ਦੇ ਦੇਹਾਂਤ ਦੀ ਖ਼ਬਰ ਨਾਲ ਦੁੱਖੀ ਹਾਂ। ਉਨ੍ਹਾਂ ਨੇ ਵਿੱਤ ਮੰਤਰੀ ਰਹਿੰਦਿਆਂ ਬਹੁਤ ਸਾਰੇ ਮਹੱਤਵਪੂਰਨ ਸੁਧਾਰ ਕੀਤੇ।
Sad to hear about demise of my friend & my former cabinet colleague Surinder Singla. As Finance Minister in my previous stint he brought in many significant reforms. His development work for his constituency Bathinda was exemplary. We all will miss you dear friend.
— Capt.Amarinder Singh (@capt_amarinder) June 28, 2018