ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਪ੍ਰੈੱਸ ਕਾਨਫਰੰਸ
ਕਰ ਸਕਦੇ ਹਨ ਵੱਡਾ ਸਿਆਸੀ ਧਮਾਕਾ, ਨਵੀਂ ਪਾਰਟੀ ਦਾ ਕਰ ਸਕਦੇ ਹਨ ਐਲਾਨ

ਚੰਡੀਗੜ੍ਹ,27 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੀ ਜਾਣਕਾਰੀ ਉਹਨਾਂ ਦੇ ਨਿੱਜੀ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਬੀਤੇ ਦਿਨੀਂ ਦਿੱਤੀ ਸੀ। ਜਿਸ ਤੋਂ ਬਾਅਦ ਇਹ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਕੈਪਟਨ ਅੱਜ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਇਸ ਪ੍ਰੈਸ ਕਾਨਫਰੰਸ ਵਿੱਚ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕਰ ਸਕਦੇ ਹਨ।






















