ਕੈਪਟਨ ਅਮਰਿੰਦਰ ਸਿੰਘ ਅੱਜ ਕਰ ਸਕਦੇ ਹਨ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ
ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਕਰ ਸਕਦੇ ਹਨ ਚਰਚਾ
ਚੰਡੀਗੜ੍ਹ,7ਦਸੰਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਹੀ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫਤਰ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਅੱਜ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰ ਸਕਦੇ ਹਨ। ਮੁਲਾਕਾਤ ਦੌਰਾਨ ਵਿਧਾਨ ਸਭਾ ਚੋਣਾਂ ਲਈ ਦੋਵਾਂ ਪਾਰਟੀਆਂ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ।






















