ਕੈਪਟਨ ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 6ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।ਇਸ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਵੱਲੋਂ ਦਿੱਲੀ ਵਿਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕੀਤੀ ਸੀ। ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੇ ਨੇਤਾਵਾਂ ਵਿਚ ਮਤਭੇਦ ਆਪਣੇ ਸਿਖਰ ‘ਤੇ ਹਨ। ਨਵਜੋਤ ਸਿੰਘ ਸਿੱਧੂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਹਨ।






















