ਕੈਪਟਨ ਅਮਰਿੰਦਰ ਸਿੰਘ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਮੁੱਖ ਮੰਤਰੀ ਨੂੰ ਸੌਂਪ ਸਕਦੇ ਹਨ ਭ੍ਰਿਸ਼ਟ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਨਾਮ
ਚੰਡੀਗੜ੍ਹ,28 ਮਈ(ਵਿਸ਼ਵ ਵਾਰਤਾ)-ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਮੁੱਖ ਮੰਤਰ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ। ਇਹ ਗੱਲ ਦਾ ਖੁਲਾਸਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਕੀਤਾ ਗਿਆ ਹੈ।ਦੱਸ ਦਈਏ ਕਿ ਪਿਛਲੇ ਦਿਨੀਂ ਸਾਬਕਾ ਮੰਤਰੀਆਂ ਅਤੇ ਸਿਆਸੀ ਆਗੂਆਂ ਦੇ ਨਾਵਾਂ ਦੇ ਖੁਲਾਸੇ ਨੂੰ ਲੈ ਕੇ ਕਾਫੀ ਚਰਚਾ ਚੱਲ ਰਹੀ ਸੀ ਅਤੇ ਇਸ ਵਿਚਾਲੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਪਟਨ ਵਿਚਾਲੇ ਜੁਬਾਨੀ ਜੰਗ ਵੀ ਛਿੜ ਗਈ ਸੀ। ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮਾਨ ਪੁੱਛਣਗੇ ਤਾਂ ਉਹ ਭ੍ਰਿਸ਼ਟ ਮੰਤਰੀਆਂ ਅਤੇ ਨੇਤਾਵਾਂ ਦੇ ਨਾਮ ਉਹਨਾਂ ਨੂੰ ਦੱਸਣਗੇ।